BREAKING NEWS
ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ

ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ’ਤੇ ਮੁੱਖ ਮੰਤਰੀ ਦੀ ਸਖ਼ਤ ਨਿਖੇਧੀ

ਕੌਮੀ ਮਾਰਗ ਬਿਊਰੋ | June 19, 2026 07:38 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਤਕ ਸਥਾਨਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ।

ਵਰਕਿੰਗ ਕਮੇਟੀ, ਜਿਸਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ, ਨੇ ਮਹਿਸੂਸ ਕੀਤਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਸਿੱਖ ਕੌਮ ਵਿਚ ਵੰਡੀਆਂ ਪਾ ਰਹੇ ਹਨ। ਕਮੇਟੀ ਨੇ ਕਿਹਾ ਕਿ ਸਿੱਖ ਕੌਮ ਇਹ ਮਹਿਸੂਸ ਕਰ ਰਹੀ ਹੈ ਕਿ ਭਗਵੰਤ ਮਾਨ ਨੇ ਨਾ ਸਿਰਫ ਸਿੱਖ ਗੁਰੂ ਸਾਹਿਬਾਨ ਪ੍ਰਤੀ ਘਿਨੌਣਾ ਅਪਰਾਧ ਕੀਤਾ ਹੈ ਬਲਕਿਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਆਪਣੇ ਗੁਨਾਹਾਂ ਵਿਚ ਵਾਧਾ ਕਰ ਰਹੇ ਹਨ।

ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਇਕ ਮਤਾ ਪਾਸ ਕਰ ਕੇ ਮੰਗ ਕੀਤੀ ਕਿ ਮੁੱਖ ਮੰਤਰੀ ਤੁਰੰਤ ਅਸਤੀਫਾ ਦੇਣ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਨੇ ਇਸ ’ਤੇ ਵੀ ਚਰਚਾ ਕੀਤੀ ਕਿ ਕਿਵੇਂ ਮੁੱਖ ਮੰਤਰੀ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਠਹਿਰਾਏ ਜਾਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਲੈਬ ਰਿਪੋਰਟਾਂ ਹਾਸਲ ਕਰ ਕੇ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਹੁਕਮ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਦੀ ਵੀਡੀਓ ਅਸਲ ਹੈ ਤੇ ਇਹ ਏ ਆਈ ਦਾ ਕੰਮ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਵਿਚ ਮੁੱਖ ਮੰਤਰੀ ਨੂੰ ਇਕ ਮਿੰਟ ਵੀ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਹੱਕ ਨਹੀਂ ਹੈ।

ਬਾਅਦ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ। ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਇਹ ਦਾਅਵਾ ਕਰ ਕੇ ਸੰਗਤ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਸੀ ਕਿ ਇਹ ਵੀਡੀਓ ਏ ਆਈ ਰਾਹੀਂ ਬਣਾਈ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਵਾਰ-ਵਾਰ ਯਾਦ ਪੱਤਰ ਭੇਜਣ ਦੇ ਪੰਜ ਮਹੀਨਿਆਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ।

ਇਸ ਦੌਰਾਨ ਵਰਕਿੰਗ ਕਮੇਟੀ ਨੇ ਬੂਥ ਪੱਧਰ ਦੀਆਂ ਕਮੇਟੀਆਂ ਸਮੇਤ ਜਥੇਬੰਦਕ ਢਾਂਚੇ ਦੀ ਸਮੀਖਿਆ ਵੀ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਗਲੇ ਪੰਦਰਾਂ ਦਿਨਾਂ ਵਿਚ ਸਾਰਾ ਜਥੇਬੰਦਕ ਢਾਂਚਾ ਮੁਕੰਮਲ ਕਰ ਲਿਆ ਜਾਵੇਗਾ। ਵਰਕਿੰਗ ਕਮੇਟੀ ਨੇ ਆਪ ਸਰਕਾਰ ਵੱਲੋਂ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਰੋਸ ਵਿਖਾਵਿਆਂ ’ਤੇ ਬਿਨਾਂ ਭੜਕਾਹਟ ਦੇ ਲਾਠੀਚਾਰਜ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਅਤੇ ਨਾਲ ਹੀ ਕਾਨੂੰਨ ਵਿਵਸਥਾ ਭੰਗ ਹੋਣ ਦਾ ਵੀ ਨੋਟਿਸ ਲਿਆ।

Have something to say? Post your comment

 
 
 
 

ਪੰਜਾਬ

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਇੱਕ ਪ੍ਰਭਾਵਸ਼ਾਲੀ ਸਾਧਨ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ

ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂ

ਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ

ਪੁਨਰ ਸੁਰਜੀਤ ਅਕਾਲੀ ਦਲ  ਚੰਡੀਗੜ੍ਹ ਇਕਾਈ ਵੱਲੋਂ ਭਾਜਪਾ ਪ੍ਰਧਾਨ ਜਤਿੰਦਰ ਮਲਹੋਤਰਾ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ