BREAKING NEWS
ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 19, 2026 07:45 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਇਕਪਾਸੜ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉਤਰਾਖੰਡ ਸਰਕਾਰ ਨੂੰ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਲਈ ਆਖਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕਿਰਪਾਨ ਉਨ੍ਹਾਂ ਦੇ ਧਾਰਮਿਕ ਕਕਾਰ ਹਨ, ਜਿਨ੍ਹਾਂ ਨੂੰ ਪਹਿਨਣ ਦਾ ਸਿੱਖਾਂ ਨੂੰ ਸੰਵਿਧਾਨਕ ਹੱਕ ਹਾਸਲ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਸਰਕਾਰੀ ਅਧਿਕਾਰੀਆਂ ਦੀ ਵੀ ਸੰਵਿਧਾਨਕ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤਾਜ਼ਾ ਘਟਨਾ ਵਿਚ ਪਹਿਲਾਂ ਕੁਝ ਸਥਾਨਕ ਲੋਕਾਂ ਵੱਲੋਂ ਸਿੱਖ ਨੌਜਵਾਨਾਂ ’ਤੇ ਹਮਲਾ ਕੀਤਾ ਗਿਆ, ਜਿਸ ਦੇ ਵਿਰੋਧ ਵਿਚ ਝਗੜਾ ਵਧਿਆ। ਪੁਲਿਸ ਵੱਲੋਂ ਨਿਰਪੱਖ ਕਾਰਵਾਈ ਕਰਨ ਦੀ ਥਾਂ ਸਿੱਖ ਸ਼ਰਧਾਲੂਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਬਹੁਤ ਹੀ ਮੰਦਭਾਗਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਣ ਵਾਲੀ ਸਿੱਖ ਸੰਗਤ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣਾ ਉਤਰਾਖੰਡ ਸਰਕਾਰ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਸਥਿਤੀ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਸੰਗਤ ਨੂੰ ਸ਼ਾਂਤੀ, ਸੰਜਮ ਅਤੇ ਇਕਜੁੱਟਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਭੜਕਾਹਟ ਵਿੱਚ ਨਾ ਆਉਣ। ਉਨ੍ਹਾਂ ਸਥਾਨਕ ਸਿੱਖ ਆਗੂਆਂ ਨੂੰ ਵੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕਰਕੇ ਸਿੱਖ ਨੌਜਵਾਨਾ ਨੂੰ ਇਨਸਾਫ਼ ਦਿਵਾਉਣ ਲਈ ਆਖਿਆ। ਉਨ੍ਹਾਂ ਉਤਰਾਖੰਡ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਭੜਕਾਊ ਬਿਆਨਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ’ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ।

Have something to say? Post your comment

 
 
 
 

ਪੰਜਾਬ

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਇੱਕ ਪ੍ਰਭਾਵਸ਼ਾਲੀ ਸਾਧਨ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ’ਤੇ ਮੁੱਖ ਮੰਤਰੀ ਦੀ ਸਖ਼ਤ ਨਿਖੇਧੀ

ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ

ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂ

ਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ

ਪੁਨਰ ਸੁਰਜੀਤ ਅਕਾਲੀ ਦਲ  ਚੰਡੀਗੜ੍ਹ ਇਕਾਈ ਵੱਲੋਂ ਭਾਜਪਾ ਪ੍ਰਧਾਨ ਜਤਿੰਦਰ ਮਲਹੋਤਰਾ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ