BREAKING NEWS
ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਕੌਮੀ ਮਾਰਗ ਬਿਊਰੋ | June 19, 2026 10:28 PM

ਸ਼ਾਹਕੋਟ -ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ 61.82 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਕੋਟ-ਮੋਗਾ-ਰਾਮਪੁਰ ਰੋਡ ਤੋਂ ਗਿੱਦੜਪਿੰਡੀ ਧੁੱਸੀ ਬੰਨ੍ਹ ਤੱਕ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ। 37.93 ਕਿਲੋਮੀਟਰ ਲੰਬੇ ਇਸ ਪ੍ਰਾਜੈਕਟ ਦਾ ਉਦੇਸ਼ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸੰਪਰਕ ਵਿੱਚ ਸੁਧਾਰ ਕਰਨਾ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਤਲੁਜ ਦਰਿਆ ਦੇ ਨਾਲ ਬਣਨ ਵਾਲੀ ਇਸ ਮਹੱਤਵਪੂਰਨ ਸੜਕ ਦੀ ਕੁੱਲ ਲੰਬਾਈ 37.93 ਕਿਲੋਮੀਟਰ ਹੋਵੇਗੀ। ਸਾਡੀ ਸਰਕਾਰ ਨੇ ਇਸ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਲਈ 61.82 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸ਼ਾਹਕੋਟ ਅਤੇ ਲੋਹੀਆਂ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਦਹਾਕਿਆਂ ਤੋਂ ਹੜ੍ਹਾਂ ਦੇ ਨਿਰੰਤਰ ਖ਼ਤਰੇ ਹੇਠ ਜੀ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਇਸ ਪੇਂਡੂ ਖੇਤਰ ਦੀਆਂ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ।”

ਮੁੱਖ ਮੰਤਰੀ ਨੇ ਕਿਹਾ, “ਅਸੀਂ ਝੂਠੇ ਵਾਅਦੇ ਕਰਨ ਵਿੱਚ ਨਹੀਂ, ਸਗੋਂ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦੇ ਹਾਂ। ਮੈਂ ਖ਼ੁਦ ਇਸ ਖੇਤਰ ਦੇ ਲੋਕਾਂ ਦੁਆਰਾ ਝੱਲੀਆਂ ਮੁਸ਼ਕਲਾਂ ਨੂੰ ਦੇਖਿਆ, ਜਦੋਂ ਬਰਸਾਤ ਦੇ ਮੌਸਮ ਵਿੱਚ ਪਿੰਡਾਂ ਦਾ ਸੰਪਰਕ ਟੁੱਟ ਜਾਂਦਾ ਸੀ। ਧੁੱਸੀ ਬੰਨ੍ਹ `ਤੇ ਇਸ ਸੜਕ ਦੇ ਨਿਰਮਾਣ ਨਾਲ ਸਤਲੁਜ ਦਰਿਆ ਦੇ ਨਾਲ ਲੱਗਦੇ ਬੰਨ੍ਹ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਹ ਸਥਾਨਕ ਲੋਕਾਂ ਲਈ ਹੜ੍ਹਾਂ ਦੇ ਖ਼ਤਰਿਆਂ ਵਿਰੁੱਧ ਮਜ਼ਬੂਤ ਢਾਲ ਵਜੋਂ ਕੰਮ ਕਰੇਗੀ।”

ਉਨ੍ਹਾਂ ਅੱਗੇ ਕਿਹਾ, “ਇਹ ਸੜਕ ਇਲਾਕੇ ਦੇ ਲਗਪਗ 15 ਪਿੰਡਾਂ ਵਿੱਚ ਰਹਿਣ ਵਾਲੇ ਤਕਰੀਬਨ 15-16 ਹਜ਼ਾਰ ਨਿਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੱਡੀ ਸਹੂਲਤ ਦੇਵੇਗੀ। ਇਹ ਸ਼ਾਹਕੋਟ-ਮੋਗਾ ਰੋਡ ਨੂੰ ਲੋਹੀਆਂ-ਮੱਖੂ ਰੋਡ ਨਾਲ ਜੋੜੇਗੀ ਅਤੇ ਇਕ ਪ੍ਰਭਾਵਸ਼ਾਲੀ ਬਾਈਪਾਸ ਵਜੋਂ ਕੰਮ ਕਰੇਗੀ, ਜਿਸ ਨਾਲ ਮੌਜੂਦਾ ਰੂਟ `ਤੇ ਟ੍ਰੈਫਿਕ ਦੀ ਸਮੱਸਿਆ ਕਾਫ਼ੀ ਹੱਦ ਤੱਕ ਘਟੇਗੀ। ਮੌਨਸੂਨ ਦੇ ਸੀਜ਼ਨ ਦੌਰਾਨ ਇਹ ਸੜਕ ਕਿਸਾਨਾਂ, ਸਕੂਲੀ ਬੱਸਾਂ ਅਤੇ ਆਮ ਜਨਤਾ ਲਈ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਏਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਪੂਰੇ ਪੰਜਾਬ ਵਿੱਚ ਮਜ਼ਬੂਤ ਪੇਂਡੂ ਬੁਨਿਆਦੀ ਢਾਂਚਾ ਕਾਇਮ ਕਰਨ ਅਤੇ ਉੱਚ ਪੱਧਰੀ ਸੜਕ ਤੇ ਆਵਾਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ। ਇਹ ਪ੍ਰਾਜੈਕਟ ਸਿਰਫ਼ ਇੱਕ ਸੜਕ ਦਾ ਨਿਰਮਾਣ ਨਹੀਂ, ਇਹ ਸ਼ਾਹਕੋਟ-ਲੋਹੀਆਂ ਖੇਤਰ ਦੇ ਲੋਕਾਂ ਦੀ ਸੁਰੱਖਿਆ, ਸੰਪਰਕ, ਆਰਥਿਕ ਵਿਕਾਸ ਅਤੇ ਬਿਹਤਰ ਜੀਵਨ ਪੱਧਰ ਲਈ ਨਿਵੇਸ਼ ਹੈ।”

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ, ਜਿਨ੍ਹਾਂ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026` ਪਾਸ ਕਰਨ ਦਾ ਮੌਕਾ ਬਖ਼ਸ਼ਿਆ। ਪਿਛਲੇ ਸਮੇਂ ਵਿੱਚ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਤਾਂ ਕਰੋੜਾਂ ਲੋਕਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚੀ। ਪਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਰਾਂ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੀ ਤਾਕਤ ਬਖ਼ਸ਼ੀ ਹੈ। ਪੰਜਾਬ ਸਰਕਾਰ ਨੇ ਇਸ ਬਿੱਲ ਨੂੰ ਬਹੁਤ ਸੋਚ-ਸਮਝ ਕੇ ਤਿਆਰ ਕੀਤਾ ਹੈ ਤਾਂ ਜੋ ਇਹ ਸਮਾਜ ਵਿਰੋਧੀ ਅਨਸਰਾਂ ਲਈ ਭਵਿੱਖ ਵਿੱਚ ਅਜਿਹਾ ਕੋਈ ਵੀ ਗੁਨਾਹ ਕਰਨ ਤੋਂ ਰੋਕਣ ਲਈ ਵੱਡੀ ਚੇਤਾਵਨੀ ਵਜੋਂ ਕੰਮ ਕਰੇ ਅਤੇ ਕੋਈ ਵੀ ਕਦੇ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਾ ਕਰ ਸਕੇ।”

ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਅਕਾਲੀਆਂ ਦੀ ਸੱਤਾ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ -ਮੁੱਖ ਮੰਤਰੀ ਭਗਵੰਤ ਮਾਨ

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਇੱਕ ਪ੍ਰਭਾਵਸ਼ਾਲੀ ਸਾਧਨ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ’ਤੇ ਮੁੱਖ ਮੰਤਰੀ ਦੀ ਸਖ਼ਤ ਨਿਖੇਧੀ

ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ

ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂ

ਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ

ਪੁਨਰ ਸੁਰਜੀਤ ਅਕਾਲੀ ਦਲ  ਚੰਡੀਗੜ੍ਹ ਇਕਾਈ ਵੱਲੋਂ ਭਾਜਪਾ ਪ੍ਰਧਾਨ ਜਤਿੰਦਰ ਮਲਹੋਤਰਾ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ