ਪੰਜਾਬ

ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਈਆਂ ਚਿੱਠੀਆਂ, ਅਕਾਲੀ ਦਲ ਬਾਦਲ ਦਾ ਬੁਲਾਰਾ ਕਿਵੇਂ ਦਿਖਾ ਰਿਹੈ? -ਵਡਾਲਾ/ ਛੋਟੇਪੁਰ

ਕੌਮੀ ਮਾਰਗ ਬਿਊਰੋ | June 20, 2026 07:42 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ ਨੇ ਇਕ ਸਾਂਝੇ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਾਇਆ ਹੈ ਕਿ ਅਕਾਲੀ ਦਲ ਬਾਦਲ ਦਾ ਬੁਲਾਰਾ ਅਰਸ਼ਦੀਪ ਸਿੰਘ ਕਲੇਰ ਇਕ ਪ੍ਰੈੱਸ ਕਾਨਫਰੰਸ ਦੌਰਾਨ ਉਹ ਚਿੱਠੀਆਂ ਵਿਖਾ ਰਿਹਾ ਹੈ ਜੋ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜਾਂ ਉਹਨਾਂ ਦੇ ਸਕੱਤਰੇਤ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖੀਆਂ ਗਈਆਂ ਹਨ। ਜਦੋਂ ਇਹ ਚਿੱਠੀਆਂ ਕਿਧਰੇ ਵੀ ਪਬਲਿਕ ਪਲੇਟਫਾਰਮ 'ਤੇ ਉਪਲੱਬਧ ਨਹੀਂ ਹਨ ਤਾਂ ਅਰਸ਼ਦੀਪ ਸਿੰਘ ਕਲੇਰ ਕਿਥੋਂ ਲੈ ਕੇ ਇਹ ਚਿੱਠੀਆਂ ਪ੍ਰੈੱਸ ਵਿੱਚ ਸਬੂਤ ਵਜੋਂ ਪੇਸ਼ ਕਰ ਰਿਹਾ ਹੈ? ਇਹ ਇਕ ਬਹੁਤ ਹੀ ਸੰਗੀਨ ਮਾਮਲਾ ਹੈ, ਜਿਸਤੋਂ ਪਤਾ ਲਗਦਾ ਹੈ ਕਿ ਇਹਨਾਂ ਲੋਕਾਂ ਲਈ ਮਰਿਆਦਾ ਨਾਲੋਂ ਰਾਜਨੀਤੀ ਬਹੁਤ ਵੱਡੀ ਹੋ ਗਈ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਜਦੋਂ ਕੋਈ ਬੰਦਾ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿੱਚ ਤਲਬ ਕੀਤਾ ਜਾਂਦਾ ਹੈ ਤਾਂ ਇਹ ਜਥੇਦਾਰ ਸਾਹਿਬਾਨ ਅਤੇ ਉਸ ਬੰਦੇ ਵਿੱਚ ਬਿਲਕੁਲ ਨਿੱਜੀ ਮਾਮਲਾ ਹੁੰਦਾ ਹੈ। ਜਦੋਂ ਤੱਕ ਉਹ ਮਸਲਾ ਫਸੀਲ 'ਤੇ ਨਹੀਂ ਪਹੁੰਚਦਾ, ਉਸਨੂੰ ਨਿੱਜੀ ਰੱਖਣ ਦੀ ਜਿੰਮੇਵਾਰੀ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੀ ਹੁੰਦੀ ਹੈ। ਪਰ ਬੜੀ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਨਾਲ ਜਥੇਦਾਰ ਸਾਹਿਬਾਨ ਦੀ ਹੋਈ ਗੱਲਬਾਤ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਘੁੰਮ ਰਹੀ ਹੈ ਅਤੇ ਜਥੇਦਾਰ ਸਾਹਿਬ ਵੱਲੋਂ ਲਿਖੀਆਂ ਚਿਠੀਆਂ ਨੂੰ ਇਕ ਪਾਰਟੀ ਦਾ ਬੁਲਾਰਾ ਪ੍ਰੈੱਸ ਕਾਨਫਰੰਸ ਵਿੱਚ ਪੜ੍ਹ ਕੇ ਸੁਣਾ ਰਿਹਾ ਹੈ। ਦੋਹਾਂ ਆਗੂਆਂ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣ ਅਤੇ ਵੀਡੀਓ ਅਤੇ ਚਿੱਠੀਆਂ ਨੂੰ ਜਨਤਕ ਕਰਨ ਵਾਲਿਆਂ ਤੋਂ ਜਵਾਬ ਤਲਬ ਕਰਨ। ਕਿਉਂਕਿ ਇਸਤੋਂ ਪਹਿਲਾਂ ਵਿਰਸਾ ਸਿੰਘ ਵਲਟੋਹਾ ਵਾਲੀ ਵੀਡੀਓ ਦੇ ਕੁਝ ਹਿੱਸੇ ਵੀ ਇਸੇ ਤਰਾਂ ਲੀਕ ਕੀਤੇ ਗਏ ਸਨ।

Have something to say? Post your comment

 
 
 
 

ਪੰਜਾਬ

ਆਮ ਆਦਮੀ ਪਾਰਟੀ ਵੱਲੋਂ ਤਰੁਣ ਚੁੱਘ ਦੇ ਘਰ ਦੇ ਬਾਹਰ ਪ੍ਰਦਰਸ਼ਨ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਜਾਰੀ ਕਰਨ ਦੀ ਮੰਗ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਨਿਹੰਗ ਸਿੰਘ ਜਥੇਬੰਦੀਆਂ ਦੇ ਨੌਜਵਾਨਾਂ ਨਾਲ ਕੁੱਟਮਾਰ ਕਰਨਾ ਮੰਦਭਾਗਾ: ਮਨਪ੍ਰੀਤ ਸਿੰਘ ਇਯਾਲੀ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਤਿਨ ਨਬੀਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਵੀਡੀਓ ਮਸਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖਿਆ ਗਿਆ ਪੱਖ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਨਿਭਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਐਡਵੋਕੇਟ ਧਾਮੀ ਨੇ

ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ

ਉਤਰਾਖੰਡ ਵਿਚ ਸਥਾਨਕ ਲੋਕਾਂ ਵਲੋਂ ਨਿਹੰਗ ਸਿੰਘਾਂ ਨਾਲ ਝਗੜੇ ਤੋਂ ਬਾਅਦ ਪੁਲਿਸ ਦੀ ਇਕਪਾਸੜ ਕਾਰਵਾਈ ਅਸਹਿਣਯੋਗ- ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ