ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਹੋਈ ਸ਼ਾਨਦਾਰ ਸਮਾਪਤੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 20, 2026 06:57 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਅਤੇ ਉਨ੍ਹਾਂ ਦੀ ਟੀਮ ਦੀ ਮਿਹਨਤ ਸਦਕਾ ਇਸ ਵਾਰ ਗਰਮੀ ਦੀਆਂ ਛੁੱਟੀਆਂ ਦੌਰਾਨ ਦਿੱਲੀ ਦੇ 148 ਸਥਾਨਾਂ ’ਤੇ ਗੁਰਮਤਿ ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ 20 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਗੁਰਮਤਿ ਕੈਂਪਾਂ ਦੇ ਸਮਾਪਤੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਜਸਪ੍ਰੀਤ ਸਿੰਘ ਕਰਮਸਰ ਦੀ ਅਗਵਾਈ ਹੇਠ ਕੀਤੇ ਜਾ ਰਹੇ ਉਪਰਾਲਿਆਂ ਕਾਰਨ ਹਰ ਸਾਲ ਕੈਂਪਾਂ ਨਾਲ ਜੁੜਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਾਲ 2022 ਵਿੱਚ 4 ਹਜ਼ਾਰ, 2023 ਵਿੱਚ 9 ਹਜ਼ਾਰ, 2024 ਵਿੱਚ 12 ਹਜ਼ਾਰ, 2025 ਵਿੱਚ 16 ਹਜ਼ਾਰ ਅਤੇ 2026 ਵਿੱਚ 20 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਇਨ੍ਹਾਂ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪਾਂ ਵਿੱਚ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਪੁਸਤਕਾਂ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਇਤਿਹਾਸ, ਸਿੱਖ ਕੌਮ ਦੇ ਯੋਧਿਆਂ ਦੇ ਸੰਘਰਸ਼ਾਂ ਅਤੇ ਸਿੱਖਾਂ ਦੇ ਮਾਰਸ਼ਲ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਨਾਲ ਹੀ ਗੁਰੂ ਸਾਹਿਬਾਨ ਵੱਲੋਂ ਅਨਿਆਂ ਦੇ ਖ਼ਿਲਾਫ਼ ਡਟਣ ਦੀ ਦਿੱਤੀ ਸਿੱਖਿਆ ਨਾਲ ਵੀ ਬੱਚਿਆਂ ਨੂੰ ਜੋੜਿਆ ਗਿਆ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਅੱਜ ਇਨ੍ਹਾਂ ਗੁਰਮਤਿ ਕੈਂਪਾਂ ਵਿੱਚ ਭਾਗ ਲੈ ਰਹੇ ਵਿਦਿਆਰਥੀ ਹੀ ਭਵਿੱਖ ਵਿੱਚ ਇਨ੍ਹਾਂ ਕੈਂਪਾਂ ਦੇ ਸੰਚਾਲਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਬਣਨਗੇ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਗੁਰਮਤਿ ਅਤੇ ਗੁਰਸਿੱਖੀ ਜੀਵਨ ਨਾਲ ਜੋੜਨਾ ਹੀ ਸਭ ਤੋਂ ਵੱਡੀ ਪ੍ਰਾਪਤੀ ਹੈ।

Have something to say? Post your comment

 
 
 
 

ਨੈਸ਼ਨਲ

ਤਖ਼ਤ ਸ੍ਰੀ ਪਟਨਾ ਸਾਹਿਬ ਰੇਲਵੇ ਕਾਊਂਟਰ 'ਤੇ ਸਿੱਖ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਲਖਵਿੰਦਰ ਸਿੰਘ

ਧਰਮ ਯੁੱਧ ਮੋਰਚੇ ਦੇ ਏਜੰਡੇ ਵਿੱਚ ਪੰਥਕ ਤੇ ਪੰਜਾਬ ਦੇ ਭਖਦੇ ਮਸਲੇ ਸ਼ਾਮਲ ਕੀਤੇ ਜਾਣ : ਪੰਥਕ ਜਥੇਬੰਦੀਆਂ ਇੰਦੌਰ

ਨਿਹੰਗ ਸਿੰਘਾਂ ਨਾਲ ਧੱਕੇਸ਼ਾਹੀ ਅਤੇ ਨੰਗੇ ਸਿਰ ਅਦਾਲਤ ਵਿੱਚ ਪੇਸ਼ੀ ਅਸਹਿਣਯੋਗ, ਬੇਕਸੂਰ ਸਿੰਘਾਂ ਦੀ ਤੁਰੰਤ ਰਿਹਾਈ ਹੋਵੇ : ਸ਼੍ਰੋਮਣੀ ਰਾਗੀ ਸਭਾ

ਦਿੱਲੀ ਗੁਰਦੁਆਰਾ ਕਮੇਟੀ ਉੱਤਰਾਖੰਡ ਭੇਜੇਗੀ ਉੱਚ ਪੱਧਰੀ ਵਫ਼ਦ, ਸਿੱਖ ਸ਼ਰਧਾਲੂਆਂ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ  ਦੁਰਵਿਵਹਾਰ ਦੇ ਮਾਮਲੇ 'ਤੇ ਮੁੱਖ ਮੰਤਰੀ  ਧਾਮੀ ਨੂੰ ਸਰਨਾ ਨੇ ਲਿਖਿਆ ਪੱਤਰ

ਲੁਧਿਆਣਾ ਵਿੱਚ 21 ਜੂਨ ਨੂੰ ਬਹੁਜਨ ਦ੍ਰਾਵਿੜਾ ਭਾਈਚਾਰੇ ਦੀ ਹੋਵੇਗੀ ਅਹਿਮ ਮੀਟਿੰਗ: ਜੀਵਨ ਸਿੰਘ ਤਾਮਿਲ

ਦੇਸ਼ ਹਿੱਤ ਵਿੱਚ ਕੀਰ ਸਟਾਰਮਰ ਤੁਰੰਤ ਅਸਤੀਫਾ ਦੇਣ, ਐਂਡੀ ਬਰਨਹਮ ਦੀ ਅਗਵਾਈ ਹੁਣ ਲਾਜ਼ਮੀ: ਸਿੱਖ ਫੈਡਰੇਸ਼ਨ ਯੂਕੇ

ਕਰਨਪ੍ਰਯਾਗ ਮਾਮਲੇ ਵਿੱਚ ਨਿਹੰਗ ਸਿੰਘਾਂ ਵਿਰੁੱਧ ਪੱਖਪਾਤੀ ਕਾਰਵਾਈ ਖ਼ਿਲਾਫ਼ ਸਖ਼ਤ ਇਤਰਾਜ਼: ਪਰਮਜੀਤ ਸਿੰਘ ਵੀਰਜੀ

ਸਰਨਾ ਵੱਲੋਂ ਮਰਦਾਨ ਦੇ ਗੁਰਦੁਆਰੇ ਵਿੱਚ ਸੇਵਾਦਾਰ ਜੋੜੇ ਦੇ ਕਤਲ ਦੀ ਸਖ਼ਤ ਨਿੰਦਾ