ਪੰਜਾਬ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 20, 2026 07:08 PM

ਅੰਮ੍ਰਿਤਸਰ-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਕਰਨਗੇ। ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਜਰਨਲ ਪ੍ਰਬੰਧਕ ਵਜੋਂ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਜਾਣਗੇ।
ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਮੇਜਰ ਸਿੰਘ ਢਿੱਲੋਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਮੌਜੂਦ ਸਨ। ਇਸ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 12 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ 290 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਤੇ ਹੋਰ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਆਮ ਆਦਮੀ ਪਾਰਟੀ ਵੱਲੋਂ ਤਰੁਣ ਚੁੱਘ ਦੇ ਘਰ ਦੇ ਬਾਹਰ ਪ੍ਰਦਰਸ਼ਨ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਜਾਰੀ ਕਰਨ ਦੀ ਮੰਗ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਨਿਹੰਗ ਸਿੰਘ ਜਥੇਬੰਦੀਆਂ ਦੇ ਨੌਜਵਾਨਾਂ ਨਾਲ ਕੁੱਟਮਾਰ ਕਰਨਾ ਮੰਦਭਾਗਾ: ਮਨਪ੍ਰੀਤ ਸਿੰਘ ਇਯਾਲੀ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਤਿਨ ਨਬੀਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਵੀਡੀਓ ਮਸਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖਿਆ ਗਿਆ ਪੱਖ

ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਨਿਭਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਐਡਵੋਕੇਟ ਧਾਮੀ ਨੇ

ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ

ਉਤਰਾਖੰਡ ਵਿਚ ਸਥਾਨਕ ਲੋਕਾਂ ਵਲੋਂ ਨਿਹੰਗ ਸਿੰਘਾਂ ਨਾਲ ਝਗੜੇ ਤੋਂ ਬਾਅਦ ਪੁਲਿਸ ਦੀ ਇਕਪਾਸੜ ਕਾਰਵਾਈ ਅਸਹਿਣਯੋਗ- ਬਾਬਾ ਬਲਬੀਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਈਆਂ ਚਿੱਠੀਆਂ, ਅਕਾਲੀ ਦਲ ਬਾਦਲ ਦਾ ਬੁਲਾਰਾ ਕਿਵੇਂ ਦਿਖਾ ਰਿਹੈ? -ਵਡਾਲਾ/ ਛੋਟੇਪੁਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ