ਪੰਜਾਬ

ਵੀਡੀਓ ਮਸਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖਿਆ ਗਿਆ ਪੱਖ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 20, 2026 07:12 PM


ਸ੍ਰੀ ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਜਦੋਂ 15 ਜਨਵਰੀ 2026 ਨੂੰ ਉਨ੍ਹਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਮਸਲਿਆਂ ਸਬੰਧੀ ਪੇਸ਼ ਹੋਣ ਲਈ ਪੁੱਜੇ ਤਾਂ ਉਨ੍ਹਾਂ ਦੀ ਇਤਰਾਜ਼ਯੋਗ ਵੀਡੀਓ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ “ਇਹ ਬਿਲਕੁਲ ਹੀ ਨਕਲੀ ਹੈ”। ਮੁੱਖ ਮੰਤਰੀ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਵੀਡੀਓ ਦੀ ਜਾਂਚ ਹੋਵੇ, ਉਹ ਫੋਰੈਂਸਿਕ ਲੈਬਾਂ ਦੇ ਪਤੇ ਦੇ ਦੇਣਗੇ ਅਤੇ ਅੱਜ ਕੱਲ੍ਹ ਏ.ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) ਦਾ ਸਮਾਂ ਹੈ, ਮੇਰੇ ਤੋਂ ਇਲਾਵਾ ਹੋਰਾਂ ਦੀਆਂ ਵੀ ਏ.ਆਈ. ਵੀਡੀਓ ਬਣੀਆਂ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਹ ਆਪਣੀਆਂ ਨੰਗੀਆਂ ਅੱਖਾਂ, ਫੋਰੈਂਸਿਕ ਤੋਂ ਬਿਨਾਂ ਵੀ ਵੀਡੀਓ ਦੇ ਤੱਥਾਂ ਬਾਰੇ ਦੱਸ ਸਕਦੇ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਆਖਿਆ ਕਿ ਉਹ ਸਰਕਾਰ ਦੀਆਂ ਕੋਈ ਦੋ ਅਜਿਹੀਆਂ ਫੋਰੈਂਸਿਕ ਲੈਬੋਰੇਟਰੀਆਂ ਦੱਸਣ ਜਿੱਥੋਂ ਵੀਡੀਓ ਦੀ ਜਾਂਚ ਹੋਵੇਗੀ। ਇਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਜਾਂਚ ਕਰਵਾਉਣ ਲਈ ਹਾਮੀ ਭਰੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਇਸ ਮਸਲੇ ਵਿੱਚ ਗੱਲ ਗੁਰੂ ਸਾਹਿਬਾਨ ਨਾਲ ਸਬੰਧਤ ਹੈ ਅਤੇ ਜੇਕਰ ਵੀਡੀਓ ਗਲਤ ਵੀ ਹੈ ਤਾਂ ਇਸ ’ਤੇ ਕਿਸੇ ਦੀ ਕਿਰਦਾਰਕੁਸ਼ੀ ਨਹੀਂ ਹੋਣੀ ਚਾਹੀਦੀ, ਪਰੰਤੂ ਵੀਡੀਓ ਸਹੀ ਜਾਂ ਗਲਤ ਦਾ ਨਿਚੋੜ ਫੋਰੈਂਸਿਕ ਜਾਂਚ ਰਾਹੀਂ ਹੀ ਨਿਕਲ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਨੇ ਸਿੰਘ ਸਾਹਿਬ ਨੂੰ ਕਿਹਾ ਕਿ ਜਾਂਚ ਆਪ ਦੀ ਦੇਖ-ਰੇਖ ਵਿੱਚ ਹੀ ਜਿਹੜੀ ਮਰਜ਼ੀ ਫੋਰੈਂਸਿਕ ਲੈਬ ਤੋਂ ਕਰਵਾ ਲਈ ਜਾਵੇ, ਅਸੀਂ ਕਰਵਾ ਦਿਆਂਗੇ। ਸਿੰਘ ਸਾਹਿਬ ਨੇ ਪੁੱਛਿਆ ਕਿ ਕੀ ਤੁਸੀਂ ਇਸ ਵੀਡੀਓ ਦੀ ਜਾਂਚ ਕਰਵਾਈ ਹੈ। ਇਸ ’ਤੇ ਮੁੱਖ ਮੰਤਰੀ ਜਵਾਬ ਦਿੰਦੇ ਹਨ ਕਿ ਸਾਡੇ ਕੋਲ ਕੋਰਟ ਦਾ ਆਰਡਰ ਹੈ ਕਿ ਇਹ ਵੀਡੀਓ ਹੀ ਗਲਤ ਹੈ। ਜਥੇਦਾਰ ਗੜਗੱਜ ਨੇ ਆਖਿਆ ਕਿ ਉਨ੍ਹਾਂ ਨੇ ਕੋਰਟ ਦਾ ਆਰਡਰ ਪੜ੍ਹਿਆ ਹੈ, ਅਦਾਲਤ ਨੇ ਇਸ ਵੀਡੀਓ ਦੀ ਜਾਂਚ ਨਹੀਂ ਕਰਵਾਈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਆਪ (ਸਿੰਘ ਸਾਹਿਬ) ਕਹਿੰਦੇ ਹਨ ਤਾਂ ਉਹ ਫੋਰੈਂਸਿਕ ਜਾਂਚ ਕਰਵਾਉਣ ਲਈ ਤਿਆਰ ਹਨ।
ਇਸ ਉਪਰੰਤ ਜਥੇਦਾਰ ਗੜਗੱਜ ਮੁੱਖ ਮੰਤਰੀ ਨੂੰ ਕੋਈ ਦੋ ਫੋਰੈਂਸਿਕ ਲੈਬਾਂ ਦੱਸਣ ਲਈ ਆਖਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਵੀਡੀਓ ਦੀ ਜਾਂਚ ਕਰਵਾਇਗਾ। ਉਨ੍ਹਾਂ ਕਿਹਾ ਕਿ ਜੇਕਰ ਵੀਡੀਓ ਝੂਠੀ ਹੋਈ ਤਾਂ ਸਿੱਧ ਹੋ ਜਾਵੇਗਾ ਅਤੇ ਜੇਕਰ ਸੱਚੀ ਨਿਕਲੀ ਤਾਂ ਇਸ ਦਾ ਅਗਲਾ ਫ਼ੈਸਲਾ ਖ਼ਾਲਸਾ ਪੰਥ ਕਰੇਗਾ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਖਰੇ ਤੌਰ ਉੱਤੇ ਵੀ ਦੋ ਲੈਬਾਂ ਤੋਂ ਜਾਂਚ ਕਰਵਾਏਗਾ ਪਰੰਤੂ ਸਰਕਾਰ ਵੀ ਆਪਣੇ ਤਰਫ਼ੋਂ ਦੋ ਲੈਬਾਂ ਤੋਂ ਕਰਵਾ ਕੇ ਦੇਵੇ।
 ਭਗਵੰਤ ਸਿੰਘ ਨੂੰ ਜਦੋਂ ਵੀਡੀਓ ਬਾਰੇ ਸਵਾਲ ਕੀਤਾ ਗਿਆ ਤਾਂ ਇਹ ਮੰਨੇ ਕਿ ਵੀਡੀਓ ਦੀ ਜਾਂਚ ਜ਼ਰੂਰੀ ਹੈ।
 ਜੇ ਵੀਡੀਓ ਗਲਤ ਹੈ ਤਾਂ ਕਿਸੇ ਦੀ ਕਿਰਦਾਰ ਕੁਸ਼ੀ ਨਹੀਂ ਹੋਣੀ ਚਾਹੀਦੀ। ਜੇ ਅਸਲੀ ਹੈ ਤਾਂ ਖ਼ਾਲਸਾ ਪੰਥ ਫੈਸਲਾ ਕਰੇਗਾ।
 ਭਗਵੰਤ ਸਿੰਘ ਨੂੰ ਇਹ ਵੀ ਦੱਸਿਆ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੇ ਵੱਲੋਂ ਦੋ ਲੈਬਾਂ ਤੋਂ ਜਾਂਚ ਕਰਵਾਏਗਾ।
 ਭਗਵੰਤ ਸਿੰਘ ਨੇ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਖੁਦ ਹੀ ਜਾਂਚ ਕਰਵਾ ਲਵੇ।
 ਫੇਰ ਵੀ ਭਗਵੰਤ ਸਿੰਘ ਨੂੰ ਕਿਹਾ ਗਿਆ ਕਿ ਉਹ ਆਪਣੇ ਵੱਲੋਂ ਦੋ ਲੈਬਾਂ ਦੇ ਨਾਮ ਜ਼ਰੂਰ ਦੇਣ, ਜੋ ਕਿ ਉਨ੍ਹਾਂ ਵੱਲੋਂ ਅੱਜ ਤੱਕ ਨਹੀਂ ਦਿੱਤੇ ਗਏ।
ਭਗਵੰਤ ਸਿੰਘ ਨੇ ਕਿਹਾ ਕਿ, “ਜਗਮਨ ਸਮਰਾ ਨਸ਼ਾ ਕਰਦਾ ਹੈ, ਉਸ ਨੂੰ ਸੰਗਲ ਲੱਗਦੇ ਹਨ, ਉਹ ਇਸ ਤਰ੍ਹਾਂ ਦੀਆਂ ਵੀਡੀਓ ਪਾਉਂਦਾ ਰਹਿੰਦਾ ਹੈ, ਇਸ ਤੋਂ ਪਹਿਲਾਂ ਉਸ ਨੇ ਇਸ ਕਮਰੇ ਦੀਆਂ ਮੇਰੀਆਂ ਹੋਰ ਵੀ ਵੀਡੀਓ ਭੇਜੀਆਂ ਹਨ। ਫੋਰੈਂਸਿਕ ਜਾਂਚ ਕਰਵਾਉਣ ਦਾ ਮਤਲਬ? ਜੇਕਰ ਤੁਸੀਂ (ਸਿੰਘ ਸਾਹਿਬ) ਕਹਿੰਦੇ ਹੋ ਤਾਂ ਅਸੀਂ (ਸਰਕਾਰ) (ਜਾਂਚ) ਕਰਵਾ ਦਿੰਦੇ ਹਾਂ।”

Have something to say? Post your comment

 
 
 
 

ਪੰਜਾਬ

ਆਮ ਆਦਮੀ ਪਾਰਟੀ ਵੱਲੋਂ ਤਰੁਣ ਚੁੱਘ ਦੇ ਘਰ ਦੇ ਬਾਹਰ ਪ੍ਰਦਰਸ਼ਨ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਜਾਰੀ ਕਰਨ ਦੀ ਮੰਗ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਨਿਹੰਗ ਸਿੰਘ ਜਥੇਬੰਦੀਆਂ ਦੇ ਨੌਜਵਾਨਾਂ ਨਾਲ ਕੁੱਟਮਾਰ ਕਰਨਾ ਮੰਦਭਾਗਾ: ਮਨਪ੍ਰੀਤ ਸਿੰਘ ਇਯਾਲੀ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਤਿਨ ਨਬੀਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਨਿਭਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਐਡਵੋਕੇਟ ਧਾਮੀ ਨੇ

ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ

ਉਤਰਾਖੰਡ ਵਿਚ ਸਥਾਨਕ ਲੋਕਾਂ ਵਲੋਂ ਨਿਹੰਗ ਸਿੰਘਾਂ ਨਾਲ ਝਗੜੇ ਤੋਂ ਬਾਅਦ ਪੁਲਿਸ ਦੀ ਇਕਪਾਸੜ ਕਾਰਵਾਈ ਅਸਹਿਣਯੋਗ- ਬਾਬਾ ਬਲਬੀਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਈਆਂ ਚਿੱਠੀਆਂ, ਅਕਾਲੀ ਦਲ ਬਾਦਲ ਦਾ ਬੁਲਾਰਾ ਕਿਵੇਂ ਦਿਖਾ ਰਿਹੈ? -ਵਡਾਲਾ/ ਛੋਟੇਪੁਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ