ਪੰਜਾਬ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਤਿਨ ਨਬੀਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | June 20, 2026 07:20 PM


ਸ੍ਰੀ ਅੰਮ੍ਰਿਤਸਰ- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਤਿਨ ਨਬੀਨ ਨੇ ਅੱਜ ਭਾਜਪਾ ਦੀ ਪੰਜਾਬ ਲੀਡਰਸ਼ਿਪ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਨਬੀਨ ਦੇ ਸ੍ਰੀ ਦਰਬਾਰ ਸਾਹਿਬ ਪਹੰੁਚਣ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ ਮੇਜਰ ਸਿੰਘ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ੍ਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ੍ਰ ਜ਼ਸਵਿੰਦਰ ਸਿੰਘ ਜੱਸੀ ਅਤੇ ਸਹਾਇਕ ਸੂਚਨਾ ਅਧਿਕਾਰੀ ਸ੍ਰ ਰਣਧੀਰ ਸਿੰਘ ਨੇ ਸਵਾਗਤ ਕੀਤਾ। ਸਹਾਇਕ ਸੂਚਨਾ ਅਧਿਕਾਰੀ ਸ੍ਰ ਰਣਧੀਰ ਸਿੰਘ ਤੇ ਗਾਇਡ ਸ੍ਰ ਸਤਨਾਮ ਸਿੰਘ ਗੁਮਾਨਪੁਰਾ ਨੇ ਸ੍ਰੀ ਨਬੀਨ ਨੂੰ ਸ੍ਰੀ ਦਰਬਾਰ ਸਾਹਿਬ, ਸਿੱਖ ਪ੍ਰੰਪਰਾਵਾਂ ਤੇ ਸਿੱਖ ਇਤਿਹਾਸ ਦੀ ਜਾਣਕਾਰੀ ਪ੍ਰਦਾਨ ਕੀਤੀ। ਉਨਾਂ ਕੁਝ ਸਮਾਂ ਛਬੀਲ ਤੇ ਜ਼ੂਠੇ ਕੌਲੇ ਮਾਜਣ ਦੀ ਸੇਵਾ ਵੀ ਕੀਤੀ। ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਨਬੀਨ ਨੇ ਕਿਹਾ ਕਿ ਜਿਸ ਤਰਾਂ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਕਾਲ ਦੌਰਾਨ ਪੰਜਾਬ ਨੂੰ ਵਿਸ਼ਵ ਪੱਧਰ ਤੇ ਵਖਰੀ ਪਹਿਚਾਣ ਮਿਲੀ ਸੀ ਅਸੀ ਚਾਹੰੁਦੇ ਹਾਂ ਕਿ ਅਸੀ ੳਨਾਂ ਦੇ ਸੁਪਨਿਆਂ ਦਾ ਪੰਜਾਬ ਬਣਾਈਏ।ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਕਰ ਰਿਹਾ ਹੈ ਪੰਜਾਬ ਵੀ ਤਰੱਕੀ ਕਰੇੇ, ਵਿਕਾਸ ਦੀਆਂ ਕਿਰਨਾਂ ਪੰਜਾਬ ਦੇ ਹਰ ਘਰ ਤਕ ਪਹੰੁਚਣ।ਉਨਾ ਦਸਿਆ ਕਿ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਤੋ ਆਏ ਹਨ, ਪਟਨਾ ਸਾਹਿਬ ਮੇਰੀ ਕਰਮਭੂਮੀ ਹੈ ਤੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਆ ਕੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਉਨਾਂ ਨੂੰ ਨਵੀ ਊਰਜਾ ਪ੍ਰਾਪਤ ਹੋਈ ਹੈ ਤੇ ਇਹ ਹੀ ਊਰਜਾ ਨਾਲ ਹੀ ਦੇਸ਼ ਤੇ ਪੰਜਾਬ ਦੇ ਵਿਕਾਸ ਲਈ ਸੇਵਾ ਦਾ ਸੰਕਲਪ ਸਣਿਆ ਰਹੇ। ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ ਮੇਜਰ ਸਿੰਘ, ਸਕੱਤਰ ਸ੍ਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ੍ਰ ਜ਼ਸਵਿੰਦਰ ਸਿੰਘ ਜੱਸੀ, ਸਹਾਇਕ ਸੂਚਨਾ ਅਧਿਕਾਰੀ ਸ੍ਰ ਰਣਧੀਰ ਸਿੰਘ, ਗਾਇਡ ਸਤਨਾਮ ਸਿੰਘ ਗੁਮਾਨਪੁਰਾ, ਜਰਮਨਜੀਤ ਸਿੰਘ ਤੇ ਤੇਜਿੰਦਰਪਾਲ ਸਿੰਘ ਨੇ ਸ੍ਰੀ ਨਬੀਨ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਲੋਈ ਤੇ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰ ਇਕਬਾਲ ਸਿੰਘ ਲਾਲਪੁਰਾ, ਮੈਂਬਰ ਰਾਜਸਭਾ ਸ੍ਰੀ ਤਰੁਣ ਚੁੱਘ, ਸ੍ਰ ਵਿਕਰਮਜੀਤ ਸਿੰਘ ਸਾਹਨੀ, ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰ ਕੇਵਲ ਸਿੰਘ ਢਿਲੋ, ਕਾਨੂੰਨਦਾਨ ਸ੍ਰ ਐਚ ਐਸ ਫੂਲਕਾ, ਸ੍ਰੀ ਮਾਨਵ ਤਨੇਜਾ, ਸ੍ਰ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਸ੍ਰ ਹਰਜਿੰਦਰ ਸਿੰਘ ਠੇਕੇਦਾਰ ਆਦਿ ਹਾਜਰ ਸਨ।

Have something to say? Post your comment

 
 
 
 

ਪੰਜਾਬ

ਆਮ ਆਦਮੀ ਪਾਰਟੀ ਵੱਲੋਂ ਤਰੁਣ ਚੁੱਘ ਦੇ ਘਰ ਦੇ ਬਾਹਰ ਪ੍ਰਦਰਸ਼ਨ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਜਾਰੀ ਕਰਨ ਦੀ ਮੰਗ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਨਿਹੰਗ ਸਿੰਘ ਜਥੇਬੰਦੀਆਂ ਦੇ ਨੌਜਵਾਨਾਂ ਨਾਲ ਕੁੱਟਮਾਰ ਕਰਨਾ ਮੰਦਭਾਗਾ: ਮਨਪ੍ਰੀਤ ਸਿੰਘ ਇਯਾਲੀ

ਵੀਡੀਓ ਮਸਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖਿਆ ਗਿਆ ਪੱਖ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਨਿਭਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਐਡਵੋਕੇਟ ਧਾਮੀ ਨੇ

ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ

ਉਤਰਾਖੰਡ ਵਿਚ ਸਥਾਨਕ ਲੋਕਾਂ ਵਲੋਂ ਨਿਹੰਗ ਸਿੰਘਾਂ ਨਾਲ ਝਗੜੇ ਤੋਂ ਬਾਅਦ ਪੁਲਿਸ ਦੀ ਇਕਪਾਸੜ ਕਾਰਵਾਈ ਅਸਹਿਣਯੋਗ- ਬਾਬਾ ਬਲਬੀਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਈਆਂ ਚਿੱਠੀਆਂ, ਅਕਾਲੀ ਦਲ ਬਾਦਲ ਦਾ ਬੁਲਾਰਾ ਕਿਵੇਂ ਦਿਖਾ ਰਿਹੈ? -ਵਡਾਲਾ/ ਛੋਟੇਪੁਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ