ਪੰਜਾਬ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਨਿਹੰਗ ਸਿੰਘ ਜਥੇਬੰਦੀਆਂ ਦੇ ਨੌਜਵਾਨਾਂ ਨਾਲ ਕੁੱਟਮਾਰ ਕਰਨਾ ਮੰਦਭਾਗਾ: ਮਨਪ੍ਰੀਤ ਸਿੰਘ ਇਯਾਲੀ

ਕੌਮੀ ਮਾਰਗ ਬਿਊਰੋ | June 20, 2026 07:41 PM

ਮੁੱਲਾਂਪੁਰ ਦਾਖਾ - ਉੱਤਰਾਖੰਡ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ 'ਤੇ ਜਾ ਰਹੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੌਜਵਾਨਾਂ ਨਾਲ ਕੁਝ ਸਥਾਨਕ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਬਦਸਲੂਕੀ ਦੀ ਘਟਨਾ ਮੰਦਭਾਗੀ ਅਤੇ ਨਿੰਦਣਯੋਗ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕੀਤਾ।

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਇਸ ਘਟਨਾ ਨੇ ਸਮੂਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਓਹਨਾ ਨੇ ਕਿਹਾ ਕਿ ਉਹ ਇਸ ਔਖੀ ਘੜੀ ਵਿੱਚ ਆਪਣੇ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਬੋਲਦਿਆਂ, ਸਰਦਾਰ ਇਯਾਲੀ ਨੇ ਕਿਹਾ ਕਿ ਸਾਡੀ ਪਹਿਲੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਪੀੜਤ ਨੌਜਵਾਨਾਂ ਨੂੰ ਹਰ ਹਾਲ ਵਿੱਚ ਇਨਸਾਫ਼ ਮਿਲੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਗੰਭੀਰ ਮਾਮਲੇ ਦੇ ਤੁਰੰਤ ਅਤੇ ਨਿਰਪੱਖ ਨਿਪਟਾਰੇ ਲਈ ਮਨਪ੍ਰੀਤ ਸਿੰਘ ਇਯਾਲੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਧਰ 'ਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਘਟਨਾ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ ਅਤੇ ਪੀੜਤ ਨੌਜਵਾਨਾਂ ਨੂੰ ਇਨਸਾਫ਼ ਮਿਲ ਸਕੇ।

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਸਾਡਾ ਇਕੋ-ਇੱਕ ਮਕਸਦ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਣ ਵਾਲੇ ਹਰ ਸ਼ਰਧਾਲੂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਵਿੱਖ ਵਿੱਚ ਕਿਸੇ ਵੀ ਸ਼ਰਧਾਲੂ ਦੇ ਨਾਲ ਅਜਿਹੀ ਨਾਇਨਸਾਫ਼ੀ ਦੁਬਾਰਾ ਨਾ ਵਾਪਰੇ

ਉਹਨਾਂ ਨੇ ਕੇਂਦਰ ਅਤੇ ਉੱਤਰਾਖੰਡ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੰਗਤਾਂ ਦੇ ਮਨਾਂ ਵਿੱਚ ਮੁੜ ਭਰੋਸਾ ਬਹਾਲ ਕੀਤਾ ਜਾਵੇ।

Have something to say? Post your comment

 
 
 
 

ਪੰਜਾਬ

ਆਮ ਆਦਮੀ ਪਾਰਟੀ ਵੱਲੋਂ ਤਰੁਣ ਚੁੱਘ ਦੇ ਘਰ ਦੇ ਬਾਹਰ ਪ੍ਰਦਰਸ਼ਨ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਜਾਰੀ ਕਰਨ ਦੀ ਮੰਗ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਤਿਨ ਨਬੀਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਵੀਡੀਓ ਮਸਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖਿਆ ਗਿਆ ਪੱਖ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਨਿਭਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਐਡਵੋਕੇਟ ਧਾਮੀ ਨੇ

ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ

ਉਤਰਾਖੰਡ ਵਿਚ ਸਥਾਨਕ ਲੋਕਾਂ ਵਲੋਂ ਨਿਹੰਗ ਸਿੰਘਾਂ ਨਾਲ ਝਗੜੇ ਤੋਂ ਬਾਅਦ ਪੁਲਿਸ ਦੀ ਇਕਪਾਸੜ ਕਾਰਵਾਈ ਅਸਹਿਣਯੋਗ- ਬਾਬਾ ਬਲਬੀਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਈਆਂ ਚਿੱਠੀਆਂ, ਅਕਾਲੀ ਦਲ ਬਾਦਲ ਦਾ ਬੁਲਾਰਾ ਕਿਵੇਂ ਦਿਖਾ ਰਿਹੈ? -ਵਡਾਲਾ/ ਛੋਟੇਪੁਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ