ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦੇ 50 ਸਾਲ ਪੂਰੇ ਹੋਣ ’ਤੇ ਗੁਰਮਤਿ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 21, 2026 07:23 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਦਿੱਲੀ ਵਿੱਚ ਕਾਰ ਸੇਵਾ ਸ਼ੁਰੂ ਕਰਨ ਦੇ 50 ਸਾਲ ਪੂਰੇ ਹੋਣ ’ਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬਾਬਾ ਹਰਬੰਸ ਸਿੰਘ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਸੇਵਾ ਤੋਂ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਸੀ। ਅੱਜ ਦਿੱਲੀ ਦੇ ਕਈ ਪ੍ਰਮੁੱਖ ਗੁਰਦੁਆਰਿਆਂ ਵਿੱਚ ਉਨ੍ਹਾਂ ਦੇ ਜੱਥੇ ਵੱਲੋਂ ਵੱਖ-ਵੱਖ ਨਿਰਮਾਣ ਅਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਜੱਥੇ ਵੱਲੋਂ ਬਣਾਈਆਂ ਇਮਾਰਤਾਂ ਆਪਣੀ ਮਜ਼ਬੂਤੀ, ਸੁੰਦਰਤਾ ਅਤੇ ਉੱਚ ਮਿਆਰ ਲਈ ਜਾਣੀਆਂ ਜਾਂਦੀਆਂ ਹਨ। ਇਸ ਮੌਕੇ ਕਮੇਟੀ ਵੱਲੋਂ ਮੌਜੂਦਾ ਮੁਖੀ ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਅਤੇ ਹੋਰ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਬਾਬਾ ਸੁਰਿੰਦਰ ਸਿੰਘ, ਬਾਬਾ ਲੱਖਾ ਸਿੰਘ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਦਿੱਲੀ ਤੋਂ 62 ਸ਼ਰਧਾਲੂਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਪੁੱਜਿਆ: ਕਾਲਕਾ/ ਕਾਹਲੋਂ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਲ ਰਹੇ ਹਨ ਲੜੀਵਾਰ ਗੁਰਬਾਣੀ ਦੀਵਾਨ

ਤਖ਼ਤ ਸ੍ਰੀ ਪਟਨਾ ਸਾਹਿਬ ਰੇਲਵੇ ਕਾਊਂਟਰ 'ਤੇ ਸਿੱਖ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਲਖਵਿੰਦਰ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਹੋਈ ਸ਼ਾਨਦਾਰ ਸਮਾਪਤੀ

ਧਰਮ ਯੁੱਧ ਮੋਰਚੇ ਦੇ ਏਜੰਡੇ ਵਿੱਚ ਪੰਥਕ ਤੇ ਪੰਜਾਬ ਦੇ ਭਖਦੇ ਮਸਲੇ ਸ਼ਾਮਲ ਕੀਤੇ ਜਾਣ : ਪੰਥਕ ਜਥੇਬੰਦੀਆਂ ਇੰਦੌਰ

ਨਿਹੰਗ ਸਿੰਘਾਂ ਨਾਲ ਧੱਕੇਸ਼ਾਹੀ ਅਤੇ ਨੰਗੇ ਸਿਰ ਅਦਾਲਤ ਵਿੱਚ ਪੇਸ਼ੀ ਅਸਹਿਣਯੋਗ, ਬੇਕਸੂਰ ਸਿੰਘਾਂ ਦੀ ਤੁਰੰਤ ਰਿਹਾਈ ਹੋਵੇ : ਸ਼੍ਰੋਮਣੀ ਰਾਗੀ ਸਭਾ

ਦਿੱਲੀ ਗੁਰਦੁਆਰਾ ਕਮੇਟੀ ਉੱਤਰਾਖੰਡ ਭੇਜੇਗੀ ਉੱਚ ਪੱਧਰੀ ਵਫ਼ਦ, ਸਿੱਖ ਸ਼ਰਧਾਲੂਆਂ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ  ਦੁਰਵਿਵਹਾਰ ਦੇ ਮਾਮਲੇ 'ਤੇ ਮੁੱਖ ਮੰਤਰੀ  ਧਾਮੀ ਨੂੰ ਸਰਨਾ ਨੇ ਲਿਖਿਆ ਪੱਤਰ

ਲੁਧਿਆਣਾ ਵਿੱਚ 21 ਜੂਨ ਨੂੰ ਬਹੁਜਨ ਦ੍ਰਾਵਿੜਾ ਭਾਈਚਾਰੇ ਦੀ ਹੋਵੇਗੀ ਅਹਿਮ ਮੀਟਿੰਗ: ਜੀਵਨ ਸਿੰਘ ਤਾਮਿਲ