ਨੈਸ਼ਨਲ

ਦਿੱਲੀ ਤੋਂ 62 ਸ਼ਰਧਾਲੂਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਪੁੱਜਿਆ: ਕਾਲਕਾ/ ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 21, 2026 07:24 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 62 ਮੈਂਬਰੀ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪੁੱਜ ਗਿਆ ਹੈ। ਇਹ ਜੱਥਾ 29 ਜੂਨ ਨੂੰ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ 30 ਜੂਨ ਨੂੰ ਭਾਰਤ ਵਾਪਸ ਪਰਤੇਗਾ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਵਾਨਗੀ ਤੋਂ ਬਾਅਦ ਜੱਥੇ ਦੇ ਮੈਂਬਰਾਂ ਨੂੰ ਪਾਕਿਸਤਾਨੀ ਅੰਬੈਸੀ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਇਸ ਗੱਲ ਤੋਂ ਖੁਸ਼ ਅਤੇ ਸੰਤੁਸ਼ਟ ਸਨ ਕਿ ਉਹ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾ ਰਹੇ ਹਨ ਅਤੇ ਉੱਥੇ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਵਿਸਾਖੀ ਅਤੇ ਗੁਰਪੁਰਬਾਂ ਮੌਕੇ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਭੇਜੇ ਜਾਂਦੇ ਹਨ। ਇਸ ਵਾਰ ਖਾਸ ਖੁਸ਼ੀ ਅਤੇ ਸੰਤੁਸ਼ਟੀ ਦੀ ਗੱਲ ਇਹ ਹੈ ਕਿ 13 ਸਾਲਾਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਇੱਕੋ ਤਾਰੀਖ ਨੂੰ ਮਨਾਇਆ ਗਿਆ, ਜਿਸ ਨਾਲ ਕੌਮ ਵਿੱਚ ਪਈ ਦੁਬਿਧਾ ਦੂਰ ਹੋਈ। ਇਸੇ ਦਿਨ ਪਾਕਿਸਤਾਨ ਵਿੱਚ ਵੀ ਸ਼ਹੀਦੀ ਦਿਹਾੜਾ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸਾਰੇ ਇਤਿਹਾਸਕ ਦਿਹਾੜੇ ਮਨਾਉਣ ਲਈ ਦ੍ਰਿੜ੍ਹ ਸੰਕਲਪਿਤ ਹੈ ਅਤੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹੇਗੀ। ਇਸ ਮੌਕੇ ਕਮੇਟੀ ਦੇ ਚੇਅਰਮੈਨ ਸਰਦਾਰ ਭੁਪਿੰਦਰ ਸਿੰਘ ਭੁੱਲਰ ਅਤੇ ਸਰਦਾਰ ਪਰਮਜੀਤ ਸਿੰਘ ਚੰਢੋਕ ਵੀ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦੇ 50 ਸਾਲ ਪੂਰੇ ਹੋਣ ’ਤੇ ਗੁਰਮਤਿ ਸਮਾਗਮ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਲ ਰਹੇ ਹਨ ਲੜੀਵਾਰ ਗੁਰਬਾਣੀ ਦੀਵਾਨ

ਤਖ਼ਤ ਸ੍ਰੀ ਪਟਨਾ ਸਾਹਿਬ ਰੇਲਵੇ ਕਾਊਂਟਰ 'ਤੇ ਸਿੱਖ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਲਖਵਿੰਦਰ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਹੋਈ ਸ਼ਾਨਦਾਰ ਸਮਾਪਤੀ

ਧਰਮ ਯੁੱਧ ਮੋਰਚੇ ਦੇ ਏਜੰਡੇ ਵਿੱਚ ਪੰਥਕ ਤੇ ਪੰਜਾਬ ਦੇ ਭਖਦੇ ਮਸਲੇ ਸ਼ਾਮਲ ਕੀਤੇ ਜਾਣ : ਪੰਥਕ ਜਥੇਬੰਦੀਆਂ ਇੰਦੌਰ

ਨਿਹੰਗ ਸਿੰਘਾਂ ਨਾਲ ਧੱਕੇਸ਼ਾਹੀ ਅਤੇ ਨੰਗੇ ਸਿਰ ਅਦਾਲਤ ਵਿੱਚ ਪੇਸ਼ੀ ਅਸਹਿਣਯੋਗ, ਬੇਕਸੂਰ ਸਿੰਘਾਂ ਦੀ ਤੁਰੰਤ ਰਿਹਾਈ ਹੋਵੇ : ਸ਼੍ਰੋਮਣੀ ਰਾਗੀ ਸਭਾ

ਦਿੱਲੀ ਗੁਰਦੁਆਰਾ ਕਮੇਟੀ ਉੱਤਰਾਖੰਡ ਭੇਜੇਗੀ ਉੱਚ ਪੱਧਰੀ ਵਫ਼ਦ, ਸਿੱਖ ਸ਼ਰਧਾਲੂਆਂ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ  ਦੁਰਵਿਵਹਾਰ ਦੇ ਮਾਮਲੇ 'ਤੇ ਮੁੱਖ ਮੰਤਰੀ  ਧਾਮੀ ਨੂੰ ਸਰਨਾ ਨੇ ਲਿਖਿਆ ਪੱਤਰ

ਲੁਧਿਆਣਾ ਵਿੱਚ 21 ਜੂਨ ਨੂੰ ਬਹੁਜਨ ਦ੍ਰਾਵਿੜਾ ਭਾਈਚਾਰੇ ਦੀ ਹੋਵੇਗੀ ਅਹਿਮ ਮੀਟਿੰਗ: ਜੀਵਨ ਸਿੰਘ ਤਾਮਿਲ