ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ

ਕੌਮੀ ਮਾਰਗ ਬਿਊਰੋ | June 21, 2026 07:27 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿਤਾ ਦਿਵਸ ਮੌਕੇ ’ਤੇ ਸਾਰੇ ਪਿਤਾਵਾਂ ਅਤੇ ਪਿਤਾ ਰੂਪੀ ਸਖ਼ਸੀਅਤਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪਿਤਾ ਹਰ ਪਰਿਵਾਰ ਲਈ ਤਾਕਤ, ਸੁਰੱਖਿਆ ਅਤੇ ਕੁਰਬਾਨੀ ਦਾ ਪੁੰਜ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਮਾਂ ਦਾ ਪਿਆਰ ਬੱਚੇ ਦੇ ਮੁੱਢਲੇ ਸਾਲਾਂ ਦਾ ਅਧਾਰ ਹੁੰਦਾ ਹੈ, ਉੱਥੇ ਹੀ ਪਿਤਾ ਜੀਵਨ ਦੀਆਂ ਚੁਣੌਤੀਆਂ ਨੂੰ ਨਜਿੱਠਣ ਲਈ ਲੋੜੀਂਦੀ ਦਿਸ਼ਾ, ਨੈਤਿਕ ਕਦਰਾਂ-ਕੀਮਤਾਂ ਦੇ ਰਾਹ-ਦਸੇਰਾ ਵਜੋਂ ਕੰਮ ਕਰਦਾ ਹੈ।

ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਪਿਤਾ ਸਾਡੀ ਜਵਾਨੀ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਹਮਦਰਦੀ ਦੀ ਭਾਵਨਾ ਦਾ ਸੰਚਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ, ’’ । ਉਨ੍ਹਾਂ ਕਿਹਾ, ‘‘ਸਾਡੇ ਅਮੀਰ ਪੰਜਾਬੀ ਸੱਭਿਆਚਾਰ ਅਤੇ ਸ਼ਾਨਾਮੱਤੀ ਵਿਰਾਸਤ ਵਿੱਚ ਬਜ਼ੁਰਗਾਂ ਅਤੇ ਪਿਤਾਵਾਂ ਦਾ ਬਹੁਤ ਸਤਿਕਾਰ ਕੀਤਾ ਜਾਂਦਾ ਹੈ। ਉਹ ਸਾਡੀ ਸੰਯੁਕਤ ਪਰਿਵਾਰ ਪ੍ਰਣਾਲੀ ਦੇ ਸੂਤਰਧਾਰ ਵਜੋਂ ਕੰਮ ਕਰਦੇ ਹਨ, ਰਹੁ-ਰੀਤਾਂ, ਇਮਾਨਦਾਰੀ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਂਦੇ ਹਨ।’’

ਸਪੀਕਰ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਨੂੰ ਪਿਆਰ ਕਰਨ, ਸਤਿਕਾਰ ਦੇਣ ਅਤੇ ਸੁਹਿਰਦਤਾ ਨਾਲ ਉਨ੍ਹਾਂ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪਿਤਾ ਦਿਵਸ ਦਾ ਅਸਲ ਜਸ਼ਨ ਚੜ੍ਹਦੀ ਉਮਰ ਦੇ ਸਾਲਾਂ ਵਿੱਚ ਬਜ਼ੁਰਗਾਂ ਦੀ ਦੇਖਭਾਲ ਕਰਨ ਵਿੱਚ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ, ਇਮਾਨਦਾਰੀ ਨਾਲ ਕੰਮ ਕਰਨ ਲਈ ਸਮਰਪਣ ਨਾਲ ਆਪਣੇ ਪਿਤਾਵਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਸਗੋਂ ਸੂਬੇ ਦੀ ਤਰੱਕੀ ਵਿੱਚ ਵੀ ਯੋਗਦਾਨ ਪਾਉਣ

 

Have something to say? Post your comment

 
 
 
 

ਪੰਜਾਬ

ਅਸੀਂ ਪੰਜਾਬ ਸਰਕਾਰ ਦੀ ਹਰ ਅਸਫਲਤਾ ਨੂੰ ਜਨਤਾ ਦੇ ਸਾਹਮਣੇ ਲੈ ਕੇ ਜਾਵਾਂਗੇ: ਨਿਤਿਨ ਨਵੀਨ

ਅਸੀਂ ਕਾਂਗਰਸ ਪਾਰਟੀ ਦੇ ਸਮਰਪਿਤ ਸਿਪਾਹੀ  ਰਾਹੁਲ ਗਾਂਧੀ ਦੇ ਨਾਲ ਹਾਂ- ਪ੍ਰਤਾਪ ਸਿੰਘ ਬਾਜਵਾ

24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ

ਪੰਜਾਬ ਦੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਦਲ ਦੀ ਮੋਗਾ ਵਿਖੇ ਅਹਿਮ ਮੀਟਿੰਗ

ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਨੂੰ ਲੈ ਕੇ ਐਸ.ਜੀ.ਪੀ.ਸੀ ਦਾ ਸਰਗਰਮ ਹੋਣਾ, ਚੰਗਾ ਸ਼ਗਨ-  ਰਵੀਇੰਦਰ ਸਿੰਘ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਸਿਹਤ ਕੈਂਪ, ਮੋਤੀਆਬਿੰਦ ਦੇ ਅਪਰੇਸ਼ਨ, ਯੋਗਾ ਸੈਸ਼ਨ ਅਤੇ ਡੇ-ਕੇਅਰ ਸੈਂਟਰ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਬਣਾ ਰਹੇ ਨੇ ਬਿਹਤਰ

ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਪ੍ਰਦਰਸ਼ਨ ਕੀਤਾ

ਆਮ ਆਦਮੀ ਪਾਰਟੀ ਵੱਲੋਂ ਤਰੁਣ ਚੁੱਘ ਦੇ ਘਰ ਦੇ ਬਾਹਰ ਪ੍ਰਦਰਸ਼ਨ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਜਾਰੀ ਕਰਨ ਦੀ ਮੰਗ