ਪੰਜਾਬ

ਪੰਜਾਬ ਦੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਦਲ ਦੀ ਮੋਗਾ ਵਿਖੇ ਅਹਿਮ ਮੀਟਿੰਗ

June 21, 2026 07:30 PM


ਮੋਗਾ -ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਦਲ ਵੱਲੋਂ ਅੱਜ ਮੋਗਾ ਵਿਖੇ ਅਹਿਮ ਸੂਬਾ ਪੱਧਰੀ ਮੀਟਿੰਗ ਕੀਤੀ ਗਈ , ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਹੋਰ ਵੱਡੇ ਪੱਧਰ 'ਤੇ ਜੋੜਨਾ, ਉਹਨਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਯੂਥ ਵਿੰਗ ਦਾ ਢਾਂਚਾ ਤਿਆਰ ਕਰਨਾ ਰਿਹਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਮਨਦੀਪ ਸਿੰਘ ਸਿੱਧੂ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਕਾਬਲ ਸਿੰਘ, ਸ੍ਰੀ ਬਾਬੂ ਸਿੰਘ ਬਰਾੜ, ਭਾਈ ਜਸਵਿੰਦਰ ਸਿੰਘ ਡਰੌਲੀ ਅਤੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਮੀਟਿੰਗ ਦੀ ਅਗਵਾਈ ਪਾਰਟੀ ਦੇ ਸੂਬਾ ਯੂਥ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਨੇ ਕੀਤੀ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਬੇਰੁਜ਼ਗਾਰੀ, ਨਸ਼ਿਆਂ, ਪਰਵਾਸ ਅਤੇ ਸਰਕਾਰੀ ਨੀਤੀਆਂ ਕਾਰਨ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਵਿੱਚ ਨੌਜਵਾਨਾਂ ਨੂੰ ਇੱਕ ਮਜ਼ਬੂਤ ਅਤੇ ਸਿਧਾਂਤਕ ਲੀਡਰਸ਼ਿਪ ਹੇਠ ਇਕੱਠੇ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਨੌਜਵਾਨਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਆਪਣੇ ਇਲਾਕਿਆਂ ਵਿੱਚ ਨੌਜਵਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਯੂਥ ਦਲ ਨੂੰ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨ ਲਈ ਕਈ ਮਹੱਤਵਪੂਰਨ ਸੁਝਾਅ ਵੀ ਦਿੱਤੇ ਗਏ। ਸੀਨੀਅਰ ਆਗੂਆਂ ਨੇ ਆਪਣੇ ਸੰਬੋਧਨਾਂ ਵਿੱਚ ਕਿਹਾ ਕਿ ਪੰਜਾਬ ਦੇ ਭਵਿੱਖ ਦੀ ਚਾਬੀ ਨੌਜਵਾਨਾਂ ਦੇ ਹੱਥ ਵਿੱਚ ਹੈ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬੇ ਦੇ ਨੌਜਵਾਨਾਂ ਦੀ ਆਵਾਜ਼ ਬਣ ਕੇ ਉਹਨਾਂ ਦੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਦਾ ਰਹੇਗਾ। ਉਹਨਾਂ ਕਿਹਾ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਯੂਥ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਸ਼ੁਰੂ ਕਰੇਗੀ। ਮੀਟਿੰਗ ਦੇ ਅੰਤ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜਨ ਅਤੇ ਪੰਜਾਬ ਦੇ ਹੱਕਾਂ, ਪੰਥਕ ਮੁੱਦਿਆਂ ਅਤੇ ਸੂਬੇ ਦੇ ਭਵਿੱਖ ਲਈ ਸੰਘਰਸ਼ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸੀਨੀਅ ਲੀਡਰਸ਼ਿਪ ਤੋਂ ਇਲਾਵਾ ਪਹੁੰਚੇ ਮੁੱਖ ਆਗੂਆਂ ਵਿੱਚ ਭਾਈ ਚਮਕੌਰ ਸਿੰਘ ਧੁੰਨ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਰਜਿੰਦਰ ਸਿੰਘ ਤਲਵੰਡੀ, ਅਮਨਦੀਪ ਸਿੰਘ ਨਾਰਲੀ, ਸੁਖਬੀਰ ਸਿੰਘ ਚੀਮਾਂ, ਜੁਗਰਾਜ ਸਿੰਘ ਭੰਗਵਾਂ, ਐਡਵੋਕੇਟ ਗੁਰਜੀਤ ਸਿੰਘ, ਭਾਈ ਜਰਮਨਦੀਪ ਸਿੰਘ, ਭਾਈ ਗੁਰਜਿੰਦਰ ਸਿੰਘ ਖਾਪੜਖੇੜੀ, ਭਾਈ ਪ੍ਰਗਟ ਸਿੰਘ ਮਾਹਲ, ਕਮਲਜੀਤ ਸਿੰਘ ਸੋਹੀ ਅਤੇ ਭਾਈ ਗੁਰਦੇਵ ਸਿੰਘ ਸਾਹੀ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਅਸੀਂ ਪੰਜਾਬ ਸਰਕਾਰ ਦੀ ਹਰ ਅਸਫਲਤਾ ਨੂੰ ਜਨਤਾ ਦੇ ਸਾਹਮਣੇ ਲੈ ਕੇ ਜਾਵਾਂਗੇ: ਨਿਤਿਨ ਨਵੀਨ

ਅਸੀਂ ਕਾਂਗਰਸ ਪਾਰਟੀ ਦੇ ਸਮਰਪਿਤ ਸਿਪਾਹੀ  ਰਾਹੁਲ ਗਾਂਧੀ ਦੇ ਨਾਲ ਹਾਂ- ਪ੍ਰਤਾਪ ਸਿੰਘ ਬਾਜਵਾ

24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ

ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਨੂੰ ਲੈ ਕੇ ਐਸ.ਜੀ.ਪੀ.ਸੀ ਦਾ ਸਰਗਰਮ ਹੋਣਾ, ਚੰਗਾ ਸ਼ਗਨ-  ਰਵੀਇੰਦਰ ਸਿੰਘ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਸਿਹਤ ਕੈਂਪ, ਮੋਤੀਆਬਿੰਦ ਦੇ ਅਪਰੇਸ਼ਨ, ਯੋਗਾ ਸੈਸ਼ਨ ਅਤੇ ਡੇ-ਕੇਅਰ ਸੈਂਟਰ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਬਣਾ ਰਹੇ ਨੇ ਬਿਹਤਰ

ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਪ੍ਰਦਰਸ਼ਨ ਕੀਤਾ

ਆਮ ਆਦਮੀ ਪਾਰਟੀ ਵੱਲੋਂ ਤਰੁਣ ਚੁੱਘ ਦੇ ਘਰ ਦੇ ਬਾਹਰ ਪ੍ਰਦਰਸ਼ਨ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਜਾਰੀ ਕਰਨ ਦੀ ਮੰਗ