ਪੰਜਾਬ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ

ਕੌਮੀ ਮਾਰਗ ਬਿਊਰੋ | June 21, 2026 07:33 PM

ਲੁਧਿਆਣਾ- ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਜਿੱਥੇ ਸਾਨੂੰ ਆਪਣੇ ਧਰਮ ਵਿੱਚ ਪ੍ਰਪੱਕ ਹੋਣ ਦੀ ਪ੍ਰੇਣਾ ਦੇਦੀ ਹੈ, ਉੱਥੇ ਨਾਲ ਹੀ ਜ਼ਬਰ ਤੇ ਜ਼ੁਲਮ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸ਼ੰਘਰਸ਼ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਸੇਵਕ ਸਿੰਘ ਕੰਵਲ ਹਜ਼ੂਰੀ ਰਾਗੀ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਾਲਿਆ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਨੂੰਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਦੌਰਾਨ ਭਾਈ ਸੇਵਕ ਸਿੰਘ ਕੰਵਲ ਹਜ਼ੂਰੀ ਰਾਗੀ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਾਲਿਆ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ
ਅੱਜ ਲੋੜ ਹੈ ਸਾਨੂੰ ਆਪਣੇ ਧਰਮ, ਵਿਰਸੇ ਤੇ ਸ਼ਾਨਾਮੱਤੀ ਇਤਿਹਾਸ ਨਾਲ ਜੁੜਨ ਤੇ ਸੰਭਾਲ ਕਰਨ ਦੀ ਤਾਂ ਹੀ ਅਸੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਅਸਲ ਵਾਰਿਸ ਅਖਵਾਉਣ ਵਿੱਚ ਫ਼ਖਰ ਮਹਿਸੂਸ ਕਰਾਂਗੇ। ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ, ਮਹਿੰਦਰ ਸਿੰਘ ਡੰਗ, ਜਤਿੰਦਰਪਾਲ ਸਿੰਘ ਸਲੂਜਾ ਤੇ ਸੁਰਜੀਤ ਸਿੰਘ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਅਗਲੇ ਹਫ਼ਤਾਵਾਰੀ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ
ਯੋਗੇਸ਼ ਸਿੰਘ ਹਜੂਰੀ ਰਾਗੀ ਗੁ. ਸ੍ਰੀ ਮੰਜੀ ਸਾਹਿਬ ਆਲਮਗੀਰ ਵਾਲੇ ਆਪਣੇ ਜੱਥੇ ਸਮੇਤ ਹਾਜ਼ਰੀਆਂ ਭਰਨਗੇ | ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ , ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਮਨਮੋਹਨ ਸਿੰਘ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ, )ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ , ਕਮਲਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਡੀਮਾਰਟੇ , ਪਰਮਿੰਦਰਪਾਲ ਸਿੰਘ ਡੀਮਾਰਟੇ , ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ਤੇ ਹਾਜਰ ਸਨ!

Have something to say? Post your comment

 
 
 
 

ਪੰਜਾਬ

ਜਥੇਦਾਰ ਸਾਹਿਬ ਹੁਣ ਸੁਖਬੀਰ ਬਾਦਲ ਨੂੰ ਤਲਬ ਕਰਨ ਅਤੇ ਉਨ੍ਹਾਂ ਨੂੰ ਪੁੱਛਣ ਕਿ ਉਹ ਵੀਡੀਓ ਬਾਰੇ ਦਾਅਵੇ ਕਿਉਂ ਕਰ ਰਹੇ ਸਨ: ਬਲਤੇਜ ਪੰਨੂ

ਅਸੀਂ ਪੰਜਾਬ ਸਰਕਾਰ ਦੀ ਹਰ ਅਸਫਲਤਾ ਨੂੰ ਜਨਤਾ ਦੇ ਸਾਹਮਣੇ ਲੈ ਕੇ ਜਾਵਾਂਗੇ: ਨਿਤਿਨ ਨਵੀਨ

ਅਸੀਂ ਕਾਂਗਰਸ ਪਾਰਟੀ ਦੇ ਸਮਰਪਿਤ ਸਿਪਾਹੀ  ਰਾਹੁਲ ਗਾਂਧੀ ਦੇ ਨਾਲ ਹਾਂ- ਪ੍ਰਤਾਪ ਸਿੰਘ ਬਾਜਵਾ

24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

ਪੰਜਾਬ ਦੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਦਲ ਦੀ ਮੋਗਾ ਵਿਖੇ ਅਹਿਮ ਮੀਟਿੰਗ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ

ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਨੂੰ ਲੈ ਕੇ ਐਸ.ਜੀ.ਪੀ.ਸੀ ਦਾ ਸਰਗਰਮ ਹੋਣਾ, ਚੰਗਾ ਸ਼ਗਨ-  ਰਵੀਇੰਦਰ ਸਿੰਘ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਸਿਹਤ ਕੈਂਪ, ਮੋਤੀਆਬਿੰਦ ਦੇ ਅਪਰੇਸ਼ਨ, ਯੋਗਾ ਸੈਸ਼ਨ ਅਤੇ ਡੇ-ਕੇਅਰ ਸੈਂਟਰ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਬਣਾ ਰਹੇ ਨੇ ਬਿਹਤਰ

ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਪ੍ਰਦਰਸ਼ਨ ਕੀਤਾ