BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਸੰਸਾਰ

ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੌਕੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 22, 2026 07:47 PM

ਨਵੀਂ ਦਿੱਲੀ - ਕੈਨੇਡਾ ਦੇ ਮੌਂਟਰੀਆਲ ਵਿਖ਼ੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ ਅਤੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਧਾਰਮਿਕ ਸਮਾਗਮ ਦੌਰਾਨ ਭਾਈ ਮੇਜਰ ਸਿੰਘ ਜ਼ਖ਼ਮੀ ਦੇ ਕੀਰਤਨ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ। ਉਪਰੰਤ ਭਾਈ ਦਲਵੀਰ ਸਿੰਘ ਨੇ ਕਥਾ-ਵਿਚਾਰ ਰਾਹੀਂ ਸੰਗਤਾਂ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਅਤੇ ਲਾਸਾਨੀ ਸ਼ਹਾਦਤ ਦਾ ਇਤਿਹਾਸ ਸਾਂਝਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਗਮ ਵੀ ਆਯੋਜਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਕਮੇਟੀ ਨੇ ਹਾਲ ਹੀ ਵਿੱਚ ਹੋਏ ਮਹਾਨ ਨਗਰ ਕੀਰਤਨ ਦੌਰਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਾਸਾਲ ਵਿਖੇ ਦਿਨ-ਰਾਤ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਸਮੂਹ ਵਲੰਟੀਅਰਾਂ ਨੂੰ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਪੱਤਰ (ਵਲੰਟੀਅਰ ਸਰਟੀਫਿਕੇਟ) ਭੇਟ ਕਰਕੇ ਸਨਮਾਨਿਤ ਕੀਤਾ। ਸਟੇਜ ਸਕੱਤਰ ਦੀ ਸੇਵਾ ਭਾਈ ਮੁਲਖ ਸਿੰਘ ਨੇ ਨਿਭਾਈ। ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਨੇ ਸਮੂਹ ਸ਼ਰਧਾਲੂਆਂ ਅਤੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਵਲੰਟੀਅਰਾਂ ਨੂੰ ਸਰਟੀਫਿਕੇਟ ਵੰਡਣ ਦੀ ਸੇਵਾ ਭਾਈ ਅਵਤਾਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਰਸਪਾਲ ਸਿੰਘ ਬਦੇਸਾ ਅਤੇ ਗੁਰੂ ਘਰ ਦੇ ਵਜ਼ੀਰ ਬਾਬਾ ਜਗਤਾਰ ਸਿੰਘ ਨੇ ਸਾਂਝੇ ਤੌਰ ’ਤੇ ਨਿਭਾਈ। ਪ੍ਰਬੰਧਕ ਕਮੇਟੀ ਵੱਲੋਂ ਪਾਰਕ ਸੇਵਕਾਂ ਭਾਈ ਮੇਜਰ ਸਿੰਘ, ਭਾਈ ਜਰਨੈਲ ਸਿੰਘ ਜੈਲੀ, ਭਾਈ ਸੁਖਵਿੰਦਰ ਸਿੰਘ, ਭਾਈ ਬਿਕਰਮ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਅੰਗਰੇਜ਼ ਸਿੰਘ, ਭਾਈ ਰਣਜੀਤ ਸਿੰਘ ਮੱਲੀ, ਭਾਈ ਪਰਮਜੀਤ ਸਿੰਘ, ਭਾਈ ਜਨਪਾਲ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਜਸਵੰਤ ਸਿੰਘ, ਭਾਈ ਸਤਨਾਮ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਦੀਆਂ ਵਿਸ਼ੇਸ਼ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਸਮੂਹ ਪ੍ਰਬੰਧਾਂ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਸਮਾਗਮ ਦੌਰਾਨ ਗੁਰੂ ਕੇ ਅਤੁੱਟ ਲੰਗਰ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਦੀ ਸੇਵਾ ਨਿਰੰਤਰ ਚਲਦੀ ਰਹੀ, ਜਿਸ ਦਾ ਸੰਗਤਾਂ ਨੇ ਭਰਪੂਰ ਲਾਭ ਪ੍ਰਾਪਤ ਕੀਤਾ।

Have something to say? Post your comment

 
 
 
 

ਸੰਸਾਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਏਡ ਦੇ ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ

ਹਰ ਸਿੱਖ ਪਰਿਵਾਰ ਨੇ ਆਪਣੇ ਬੱਚਿਆਂ ਦੇ ਨਾਵਾਂ ਦੇ ਨਾਲ ਸਿੰਘ ਅਤੇ ਕੌਰ ਜ਼ਰੂਰ ਲਗਾਉਣਾ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦਾ ਹੈ- ਜਥੇਦਾਰ ਕੁਲਦੀਪ ਸਿੰਘ ਗੜਗੱਜ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

ਟਰੰਪ ਦਾ ਵੱਡਾ ਐਲਾਨ: ਅਮਰੀਕਾ "ਹੌਰਮੁਜ਼ ਦਾ ਰਖਵਾਲਾ" - ਜਹਾਜ਼ਾਂ ਦੀ ਆਵਾਜਾਈ 'ਤੇ ਲੱਗੇਗੀ 20 ਪ੍ਰਤੀਸ਼ਤ ਫੀਸ

ਪਾਕਿਸਤਾਨ ਅੰਦਰ 125 ਸਾਲ ਪੁਰਾਣਾ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਲਹਿਰ ਢਾਹਿਆ ਗਿਆ

ਸਰੀ ਵਿਖੇ ਸ਼ਾਇਰ ਪਰਮਜੀਤ ਸੋਹਲ ਦਾ ਨਵਾਂ ਕਾਵਿ-ਸੰਗ੍ਰਹਿ ‘ਪੂਰਬ ਦੇ ਬੱਦਲ’ ਲੋਕ-ਅਰਪਿਤ

ਗ਼ਜ਼ਲ ਮੰਚ ਸਰੀ ਵੱਲੋਂ ਰੰਗਮੰਚ ਦੀਆਂ ਨਵੀਆਂ ਦਿਸ਼ਾਵਾਂ ਦੇ ਸਿਰਜਣਹਾਰ ‘ਅਜ਼ਲ ਦੁਸਾਂਝ’ ਨਾਲ ਰੂਬਰੂ ਸਮਾਗਮ

ਪੰਜਾਬੀ ਬੋਲੀ ਰਮਜ਼ਾਂ, ਰੁਕਾਵਟਾਂ ਤੇ ਰਾਹ ਪੁਸਤਕ ਇੰਗਲੈਂਡ ਵਿੱਚ ਲੇਖਕ ਪਾਠਕ ਮੰਚ ਵੱਲੋਂ ਲੋਕ ਅਰਪਣ

ਸਰੀ 'ਚ ਉਭਰਦੇ ਨੌਜਵਾਨ ਸ਼ਾਇਰਾਂ ਨੇ ਉਸਤਾਦ ਤਜੰਮੁਲ ਕਲੀਮ ਦੀ ਯਾਦ 'ਚ ਸਜਾਈ ਯਾਦਗਾਰੀ ਮਹਿਫ਼ਿਲ