ਨੈਸ਼ਨਲ

ਗੁਰਦੁਆਰਾ ਅਜੈ ਐਨਕਲੇਵ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਦੀ ਹੋਈ ਚੋਣ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 22, 2026 07:15 PM

ਨਵੀਂ ਦਿੱਲੀ- ਆਮ ਤੌਰ ’ਤੇ ਹਰ ਗੁਰਦੁਆਰਾ ਸਾਹਿਬ ਵਿੱਚ ਚੋਣਾਂ ਰਾਹੀਂ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ, ਪਰ ਦਿੱਲੀ ਦੇ ਅਜੈ ਐਨਕਲੇਵ ਦੀ ਸੰਗਤ ਨੇ ਬਿਨਾਂ ਚੋਣਾਂ ਕਰਵਾਏ ਸਰਬਸੰਮਤੀ ਨਾਲ ਸਰਦਾਰ ਗੁਰਮੀਤ ਸਿੰਘ ਬਖ਼ਸ਼ੀ ਨੂੰ ਪ੍ਰਧਾਨ ਚੁਣ ਲਿਆ ਹੈ। ਜਲਦ ਹੀ ਗੁਰਮੀਤ ਸਿੰਘ ਬਖ਼ਸ਼ੀ ਆਪਣੀ ਟੀਮ ਦਾ ਗਠਨ ਕਰਨਗੇ। ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਅਜੀਤਪਾਲ ਸਿੰਘ ਬਿੰਦਰਾ, ਯੋਗਿੰਦਰ ਸਿੰਘ ਮਹਿੰਦਰਾ ਅਤੇ ਹੋਰ ਕਮੇਟੀ ਮੈਂਬਰਾਂ ਨੇ ਸਰਦਾਰ ਬਖ਼ਸ਼ੀ ਨੂੰ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ। ਸਰਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਰਦਾਰ ਸੁੰਦਰ ਸਿੰਘ ਬਖ਼ਸ਼ੀ ਵੀ ਲੰਬੇ ਸਮੇਂ ਤੱਕ ਇਸ ਗੁਰਦੁਆਰਾ ਸਾਹਿਬ ਦੀ ਸੇਵਾ ਨਿਭਾ ਚੁੱਕੇ ਹਨ ਅਤੇ ਉਹ ਖੁਦ ਵੀ ਪਹਿਲਾਂ ਤੋਂ ਸੇਵਾ ਕਰਦੇ ਆ ਰਹੇ ਹਨ। ਗੁਰਦੁਆਰਾ ਸਾਹਿਬ ਦੀ ਇਮਾਰਤ ਵੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਸੰਗਤ ਨੇ ਜੋ ਸੇਵਾ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਆਪਣੀ ਟੀਮ ਵਿੱਚ ਵੀ ਬਿਨਾਂ ਕਿਸੇ ਪੱਖਪਾਤ ਦੇ ਅਹੁਦੇਦਾਰਾਂ ਦੀ ਚੋਣ ਕਰਨਗੇ।

Have something to say? Post your comment

 
 
 
 

ਨੈਸ਼ਨਲ

ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ

ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ, ਕਾਹਲੋਂ

ਕਰਣਪ੍ਰਯਾਗ ਕਾਂਡ: ਨਿਹੰਗ ਸਿੰਘਾਂ ਦੇ ਹੱਕ 'ਚ ਡਟੇ ਸਰਨਾ, ਧਾਮੀ ਸਰਕਾਰ ਨੂੰ ਸੌਂਪਿਆ 5 ਨੁਕਤੀ ਮੈਮੋਰੈਂਡਮ; ਇਨਸਾਫ਼ ਦੀ ਕੀਤੀ ਮੰਗ

ਦਿੱਲੀ ਕਮੇਟੀ ਦੇ ਗੁਰਮਤਿ ਕੈਂਪਾਂ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੇ ਰਾਗਾਂ ਵਿੱਚ ਕੀਰਤਨ ਤੇ ਗੁਰਬਾਣੀ ਕੰਠ ਕਰਕੇ ਸੰਗਤਾਂ ਦੇ ਮਨ ਮੋਹੇ

ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਪੰਜਾਬ ਵਿੱਚ ਕਾਂਸ਼ੀਰਾਮ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਹੋਈ ਵਿਸ਼ਾਲ ਮੀਟਿੰਗ

ਦਿੱਲੀ ਤੋਂ 62 ਸ਼ਰਧਾਲੂਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਪੁੱਜਿਆ: ਕਾਲਕਾ/ ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦੇ 50 ਸਾਲ ਪੂਰੇ ਹੋਣ ’ਤੇ ਗੁਰਮਤਿ ਸਮਾਗਮ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਲ ਰਹੇ ਹਨ ਲੜੀਵਾਰ ਗੁਰਬਾਣੀ ਦੀਵਾਨ

ਤਖ਼ਤ ਸ੍ਰੀ ਪਟਨਾ ਸਾਹਿਬ ਰੇਲਵੇ ਕਾਊਂਟਰ 'ਤੇ ਸਿੱਖ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਲਖਵਿੰਦਰ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਹੋਈ ਸ਼ਾਨਦਾਰ ਸਮਾਪਤੀ