ਨੈਸ਼ਨਲ

ਦਿੱਲੀ ਕਮੇਟੀ ਦੇ ਗੁਰਮਤਿ ਕੈਂਪਾਂ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੇ ਰਾਗਾਂ ਵਿੱਚ ਕੀਰਤਨ ਤੇ ਗੁਰਬਾਣੀ ਕੰਠ ਕਰਕੇ ਸੰਗਤਾਂ ਦੇ ਮਨ ਮੋਹੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 22, 2026 07:48 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਲਗਾਏ ਗਏ ਗੁਰਮਤਿ ਕੈਂਪਾਂ ਦੀ ਸਮਾਪਤੀ ਸਮਾਗਮ ਵਿੱਚ ਵਿਦਿਆਰਥੀਆਂ ਨੇ ਰਾਗਾਂ ਵਿੱਚ ਗੁਰਬਾਣੀ ਦਾ ਕੀਰਤਨ ਅਤੇ ਬਾਣੀਆਂ ਕੰਠ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਕੈਂਪਾਂ ਵਿੱਚ ਸਿੱਖੇ ਬੱਚੇ ਅਤੇ ਵਾਲੰਟੀਅਰ ਗੁਰਮਤਿ ਦੇ ਪ੍ਰਚਾਰ ਲਈ ਬ੍ਰਾਂਡ ਅੰਬੈਸਡਰ ਵਜੋਂ ਕੰਮ ਕਰਨਗੇ ਅਤੇ ਘਰ-ਘਰ ਗੁਰਬਾਣੀ ਤੇ ਗੁਰਸਿੱਖੀ ਦਾ ਸੰਦੇਸ਼ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਕਮੇਟੀ ਦਾ ਮਕਸਦ ਹਰ ਬੱਚੇ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਸਿੱਖੀ ਜੀਵਨ ਨਾਲ ਜੋੜਨਾ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੇ ਧਾਰਮਿਕ ਵਿਰਸੇ ਨਾਲ ਮਜ਼ਬੂਤੀ ਨਾਲ ਜੁੜ ਸਕੇ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਇਨਾਮਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਅਗਲੇ ਸਾਲ ਹੋਰ ਵੱਧ ਬੱਚਿਆਂ ਨੂੰ ਕੈਂਪਾਂ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ। ਇਸ ਸਾਲ 20 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਇਹ ਕੈਂਪ ਇੱਕ ਨਵਾਂ ਰਿਕਾਰਡ ਸਾਬਤ ਹੋਏ।

Have something to say? Post your comment

 
 
 
 

ਨੈਸ਼ਨਲ

ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ

ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ, ਕਾਹਲੋਂ

ਕਰਣਪ੍ਰਯਾਗ ਕਾਂਡ: ਨਿਹੰਗ ਸਿੰਘਾਂ ਦੇ ਹੱਕ 'ਚ ਡਟੇ ਸਰਨਾ, ਧਾਮੀ ਸਰਕਾਰ ਨੂੰ ਸੌਂਪਿਆ 5 ਨੁਕਤੀ ਮੈਮੋਰੈਂਡਮ; ਇਨਸਾਫ਼ ਦੀ ਕੀਤੀ ਮੰਗ

ਗੁਰਦੁਆਰਾ ਅਜੈ ਐਨਕਲੇਵ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਦੀ ਹੋਈ ਚੋਣ

ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਪੰਜਾਬ ਵਿੱਚ ਕਾਂਸ਼ੀਰਾਮ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਹੋਈ ਵਿਸ਼ਾਲ ਮੀਟਿੰਗ

ਦਿੱਲੀ ਤੋਂ 62 ਸ਼ਰਧਾਲੂਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਪੁੱਜਿਆ: ਕਾਲਕਾ/ ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦੇ 50 ਸਾਲ ਪੂਰੇ ਹੋਣ ’ਤੇ ਗੁਰਮਤਿ ਸਮਾਗਮ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਲ ਰਹੇ ਹਨ ਲੜੀਵਾਰ ਗੁਰਬਾਣੀ ਦੀਵਾਨ

ਤਖ਼ਤ ਸ੍ਰੀ ਪਟਨਾ ਸਾਹਿਬ ਰੇਲਵੇ ਕਾਊਂਟਰ 'ਤੇ ਸਿੱਖ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਲਖਵਿੰਦਰ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਹੋਈ ਸ਼ਾਨਦਾਰ ਸਮਾਪਤੀ