ਨੈਸ਼ਨਲ

ਕਰਣਪ੍ਰਯਾਗ ਕਾਂਡ: ਨਿਹੰਗ ਸਿੰਘਾਂ ਦੇ ਹੱਕ 'ਚ ਡਟੇ ਸਰਨਾ, ਧਾਮੀ ਸਰਕਾਰ ਨੂੰ ਸੌਂਪਿਆ 5 ਨੁਕਤੀ ਮੈਮੋਰੈਂਡਮ; ਇਨਸਾਫ਼ ਦੀ ਕੀਤੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 22, 2026 07:18 PM

ਨਵੀਂ ਦਿੱਲੀ-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ਨਾਲ ਕਰਣਪ੍ਰਯਾਗ ਵਿਖੇ ਹੋਈ ਕੁੱਟਮਾਰ ਅਤੇ ਉਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਕਾਰਵਾਈ ਖ਼ਿਲਾਫ਼ ਸਿੱਖ ਪੰਥ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਕਾਰਕੁਨਾਂ ਨਾਲ ਉੱਤਰਾਖੰਡ ਦੇ ਰੈਜ਼ੀਡੈਂਟ ਕਮਿਸ਼ਨਰ ਅਜੈ ਮਿਸ਼ਰਾ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਨਾਮ ਮੈਮੋਰੈਂਡਮ ਸੌਂਪਿਆ। ਮੈਮੋਰੈਂਡਮ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਕਰਣਪ੍ਰਯਾਗ ਘਟਨਾ ਦੌਰਾਨ ਨਿਹੰਗ ਸਿੰਘਾਂ ਨੇ ਆਪਣੀ ਸਵੈ-ਰੱਖਿਆ ਲਈ ਸ਼ਸਤਰਾਂ ਦੀ ਵਰਤੋਂ ਕੀਤੀ ਸੀ, ਪਰ ਪੁਲਿਸ ਨੇ ਪਹਿਲਾਂ ਮਾਮਲਾ ਆਪਸੀ ਸਹਿਮਤੀ ਨਾਲ ਸੁਲਝਾਉਣ ਦਾ ਭਰੋਸਾ ਦੇਣ ਦੇ ਬਾਵਜੂਦ ਉਨ੍ਹਾਂ 'ਤੇ ਗੰਭੀਰ ਧਾਰਾਵਾਂ ਲਗਾ ਕੇ ਭਾਰੀ ਤਸ਼ੱਦਦ ਕੀਤਾ ਅਤੇ ਜੇਲ੍ਹ ਭੇਜ ਦਿੱਤਾ। ਸਰਨਾ ਨੇ ਪੱਤਰ ਵਿੱਚ ਕਿਹਾ ਕਿ ਸਿੱਖ ਸ਼ਰਧਾਲੂਆਂ ਨਾਲ ਕਥਿਤ ਪੁਲਿਸ ਜ਼ਿਆਦਤੀਆਂ, ਜਨਤਕ ਬੇਇੱਜ਼ਤੀ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵਰਤਾਅ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਤੁਰੰਤ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਕਿਰਪਾਨ ਸਿੱਖ ਧਰਮ ਦਾ ਪਵਿੱਤਰ ਅੰਗ ਹੈ ਅਤੇ ਸੰਵਿਧਾਨ ਵੱਲੋਂ ਸੁਰੱਖਿਅਤ ਹੈ। ਅਕਾਲੀ ਦਲ (ਦਿੱਲੀ ਇਕਾਈ) ਨੇ ਉੱਤਰਾਖੰਡ ਸਰਕਾਰ ਕੋਲ ਪੰਜ ਮੁੱਖ ਮੰਗਾਂ ਰੱਖੀਆਂ ਹਨ, ਜਿਨ੍ਹਾਂ ਵਿੱਚ ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਉੱਚ ਪੱਧਰੀ ਜਾਂਚ, ਸਿੱਖ ਸ਼ਰਧਾਲੂਆਂ ਨਾਲ ਭੇਦਭਾਵ ਰੋਕਣ, ਧਾਰਮਿਕ ਚਿੰਨ੍ਹਾਂ ਬਾਰੇ ਪੁਲਿਸ ਨੂੰ ਹਦਾਇਤਾਂ ਜਾਰੀ ਕਰਨ ਅਤੇ ਹੇਮਕੁੰਟ ਸਾਹਿਬ ਯਾਤਰੀਆਂ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਪ੍ਰਣਾਲੀ ਬਣਾਉਣ ਦੀ ਮੰਗ ਸ਼ਾਮਲ ਹੈ। ਮੁਲਾਕਾਤ ਦੌਰਾਨ ਰੈਜ਼ੀਡੈਂਟ ਕਮਿਸ਼ਨਰ ਅਜੈ ਮਿਸ਼ਰਾ ਨੇ ਪ੍ਰਤੀਨਿਧ ਮੰਡਲ ਦੀ ਗੱਲ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਇਹ ਮਾਮਲਾ ਮੁੱਖ ਮੰਤਰੀ ਅਤੇ ਡੀਜੀਪੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾਲ ਨਿਹੰਗ ਸਿੰਘਾਂ ਨੂੰ ਇਨਸਾਫ਼ ਦਿਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਸਰਦਾਰ ਮੰਜੀਤ ਸਿੰਘ ਜੀਕੇ, ਸਰਦਾਰ ਪਰਮਜੀਤ ਸਿੰਘ ਰਾਣਾ, ਸਰਦਾਰ ਕਰਤਾਰ ਸਿੰਘ ਵਿਕੀ ਚਾਵਲਾ, ਪਾਰਟੀ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ, ਸਰਦਾਰ ਪਰਮਜੀਤ ਸਿੰਘ ਖੁਰਾਣਾ, ਸਰਦਾਰ ਤਜਿੰਦਰ ਸਿੰਘ ਗੋਪਾ, ਸਰਦਾਰ ਸਤਨਾਮ ਸਿੰਘ ਖੀਵਾ ਸਮੇਤ ਵਡੀ ਗਿਣਤੀ ਵਿਚ ਪਾਰਟੀ ਮੈਂਬਰ ਅਤੇ ਕਾਰਕੁਨ ਹਾਜਿਰ ਸਨ।

Have something to say? Post your comment

 
 
 
 

ਨੈਸ਼ਨਲ

ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ

ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ, ਕਾਹਲੋਂ

ਦਿੱਲੀ ਕਮੇਟੀ ਦੇ ਗੁਰਮਤਿ ਕੈਂਪਾਂ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੇ ਰਾਗਾਂ ਵਿੱਚ ਕੀਰਤਨ ਤੇ ਗੁਰਬਾਣੀ ਕੰਠ ਕਰਕੇ ਸੰਗਤਾਂ ਦੇ ਮਨ ਮੋਹੇ

ਗੁਰਦੁਆਰਾ ਅਜੈ ਐਨਕਲੇਵ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਦੀ ਹੋਈ ਚੋਣ

ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਪੰਜਾਬ ਵਿੱਚ ਕਾਂਸ਼ੀਰਾਮ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਹੋਈ ਵਿਸ਼ਾਲ ਮੀਟਿੰਗ

ਦਿੱਲੀ ਤੋਂ 62 ਸ਼ਰਧਾਲੂਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਪੁੱਜਿਆ: ਕਾਲਕਾ/ ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦੇ 50 ਸਾਲ ਪੂਰੇ ਹੋਣ ’ਤੇ ਗੁਰਮਤਿ ਸਮਾਗਮ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਲ ਰਹੇ ਹਨ ਲੜੀਵਾਰ ਗੁਰਬਾਣੀ ਦੀਵਾਨ

ਤਖ਼ਤ ਸ੍ਰੀ ਪਟਨਾ ਸਾਹਿਬ ਰੇਲਵੇ ਕਾਊਂਟਰ 'ਤੇ ਸਿੱਖ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਲਖਵਿੰਦਰ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਹੋਈ ਸ਼ਾਨਦਾਰ ਸਮਾਪਤੀ