ਨੈਸ਼ਨਲ

ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 22, 2026 07:43 PM

ਨਵੀਂ ਦਿੱਲੀ- ਉੱਤਰਾਖੰਡ ਦੇ ਚਮੌਲੀ ਵਿੱਚ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੰਘਾਂ ਨਾਲ ਹੋਈ ਕੁੱਟਮਾਰ ਅਤੇ ਪੁਲਿਸ ਕਾਰਵਾਈ ਦੇ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਉੱਤਰਾਖੰਡ ਦੇ ਡੀਜੀਪੀ ਦੀਪਮ ਸੇਠ ਨਾਲ ਮੁਲਾਕਾਤ ਕੀਤੀ। ਕਮੇਟੀ ਨੇ ਦੱਸਿਆ ਕਿ 16 ਜੂਨ ਨੂੰ ਕਰਨਪ੍ਰਯਾਗ ਵਿੱਚ ਚਾਰ ਨਿਹੰਗ ਸਿੰਘਾਂ ਨਾਲ ਸਥਾਨਕ ਲੋਕਾਂ ਵੱਲੋਂ ਮਾਰਕੁੱਟ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਵਫ਼ਦ ਨੇ ਸਥਾਨਕ ਲੋਕਾਂ ਅਤੇ ਸੰਬੰਧਿਤ ਪੁਲਿਸ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਡੀਜੀਪੀ ਨੇ ਦੋਵੇਂ ਮਾਮਲਿਆਂ ਦੀ ਜਾਂਚ ਚਮੌਲੀ ਪੁਲਿਸ ਤੋਂ ਹਟਾ ਕੇ ਹਰਿਦੁਆਰ ਦੇ ਐੱਸਐੱਸਪੀ ਨਵਨੀਤ ਸਿੰਘ ਭੁੱਲਰ ਨੂੰ ਸੌਂਪ ਦਿੱਤੀ ਹੈ। ਇਸ ਤੋਂ ਇਲਾਵਾ, ਨਿਹੰਗ ਸਿੰਘਾਂ ਨੂੰ ਨੰਗੇ ਸਿਰ ਅਦਾਲਤ ਵਿੱਚ ਪੇਸ਼ ਕਰਨ ਅਤੇ ਥਾਣੇ ਵਿੱਚ ਕਥਿਤ ਮਾਰਕੁੱਟ ਦੇ ਦੋਸ਼ਾਂ ਦੀ ਜਾਂਚ ਡੀਆਈਜੀ ਯਸ਼ਵੰਤ ਸਿੰਘ ਕਰਨਗੇ। ਕਮੇਟੀ ਨੇ ਹਿਰਾਸਤ ਵਿੱਚ ਬੰਦ ਨਿਹੰਗ ਸਿੰਘਾਂ ਦੀ ਜਲਦ ਜ਼ਮਾਨਤ ਅਤੇ ਉਨ੍ਹਾਂ ਖ਼ਿਲਾਫ਼ ਲਗਾਈ ਗਈ ਧਾਰਾ 307 ਨੂੰ ਰੱਦ ਕਰਨ ਦੀ ਵੀ ਮੰਗ ਕੀਤੀ। ਡੀਜੀਪੀ ਨੇ ਭਰੋਸਾ ਦਿੱਤਾ ਕਿ ਜਾਂਚ ਦੋ ਤੋਂ ਤਿੰਨ ਹਫ਼ਤਿਆਂ ਵਿੱਚ ਮੁਕੰਮਲ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਹੇਮਕੁੰਟ ਸਾਹਿਬ ਯਾਤਰਾ ਦੌਰਾਨ ਯਾਤਰੀਆਂ ਦੀ ਸਹਾਇਤਾ ਲਈ ਦੋ ਨੋਡਲ ਅਫ਼ਸਰ ਨਿਯੁਕਤ ਕਰਨ ਅਤੇ ਹੈਲਪਲਾਈਨ ਨੰਬਰ ਜਾਰੀ ਕਰਨ ਬਾਰੇ ਵੀ ਸਹਿਮਤੀ ਬਣੀ ਹੈ। ਕਮੇਟੀ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਕਾਨੂੰਨੀ ਪੈਰਵੀ ਜਾਰੀ ਰੱਖੇਗੀ।

Have something to say? Post your comment

 
 
 
 

ਨੈਸ਼ਨਲ

ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ

ਕਰਣਪ੍ਰਯਾਗ ਕਾਂਡ: ਨਿਹੰਗ ਸਿੰਘਾਂ ਦੇ ਹੱਕ 'ਚ ਡਟੇ ਸਰਨਾ, ਧਾਮੀ ਸਰਕਾਰ ਨੂੰ ਸੌਂਪਿਆ 5 ਨੁਕਤੀ ਮੈਮੋਰੈਂਡਮ; ਇਨਸਾਫ਼ ਦੀ ਕੀਤੀ ਮੰਗ

ਦਿੱਲੀ ਕਮੇਟੀ ਦੇ ਗੁਰਮਤਿ ਕੈਂਪਾਂ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੇ ਰਾਗਾਂ ਵਿੱਚ ਕੀਰਤਨ ਤੇ ਗੁਰਬਾਣੀ ਕੰਠ ਕਰਕੇ ਸੰਗਤਾਂ ਦੇ ਮਨ ਮੋਹੇ

ਗੁਰਦੁਆਰਾ ਅਜੈ ਐਨਕਲੇਵ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਦੀ ਹੋਈ ਚੋਣ

ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਪੰਜਾਬ ਵਿੱਚ ਕਾਂਸ਼ੀਰਾਮ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਹੋਈ ਵਿਸ਼ਾਲ ਮੀਟਿੰਗ

ਦਿੱਲੀ ਤੋਂ 62 ਸ਼ਰਧਾਲੂਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਪੁੱਜਿਆ: ਕਾਲਕਾ/ ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦੇ 50 ਸਾਲ ਪੂਰੇ ਹੋਣ ’ਤੇ ਗੁਰਮਤਿ ਸਮਾਗਮ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਲ ਰਹੇ ਹਨ ਲੜੀਵਾਰ ਗੁਰਬਾਣੀ ਦੀਵਾਨ

ਤਖ਼ਤ ਸ੍ਰੀ ਪਟਨਾ ਸਾਹਿਬ ਰੇਲਵੇ ਕਾਊਂਟਰ 'ਤੇ ਸਿੱਖ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਲਖਵਿੰਦਰ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਹੋਈ ਸ਼ਾਨਦਾਰ ਸਮਾਪਤੀ