BREAKING NEWS
ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲਐਸ.ਆਈ.ਆਰ. 2026: ਵਿਸ਼ੇਸ਼ ਗਹਿਨ ਸੁਧਾਈ ਤਹਿਤ ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਭਗਵੰਤ ਮਾਨ ਸਰਕਾਰ ਰਾਜ ਦੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਕਰਦੀ ਹੈ ਸਤਿਕਾਰ : ਹਰਪਾਲ ਸਿੰਘ ਚੀਮਾਕਮਜ਼ੋਰ ਵਰਗਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਅਤੇ ਸਨਮਾਨਜਨਕ ਜੀਵਨ ਦੇਣਾ ਸਰਕਾਰ ਦੀ ਮੁੱਖ ਤਰਜੀਹਸਫਾਈ ਨਾਲ ਕੋਈ ਸਮਝੌਤਾ ਨਹੀਂ,ਪੰਜਾਬ ਦੇ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੱਕ ਅਚਨਚੇਤ ਚੈਕਿੰਗ ਰਹੇਗੀ ਜਾਰੀ : ਹਰਜੋਤ ਬੈਂਸ

ਪੰਜਾਬ

ਸਫਾਈ ਨਾਲ ਕੋਈ ਸਮਝੌਤਾ ਨਹੀਂ,ਪੰਜਾਬ ਦੇ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੱਕ ਅਚਨਚੇਤ ਚੈਕਿੰਗ ਰਹੇਗੀ ਜਾਰੀ : ਹਰਜੋਤ ਬੈਂਸ

ਕੌਮੀ ਮਾਰਗ ਬਿਊਰੋ | June 23, 2026 06:52 PM

ਮੋਗਾ-ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਸ਼ਹਿਰ ਭਰ ਵਿੱਚ ਸਫਾਈ ਅਤੇ ਸਵੱਛਤਾ ਵਿੱਚ ਕਾਫੀ ਕੁਤਾਹੀਆਂ ਪਾਈਆਂ ਗਈਆਂ ਸਨ।

ਅੱਜ ਮੋਗਾ ਸ਼ਹਿਰ ਵਿੱਚ ਨਿਰੀਖਣ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਭਰ ਵਿੱਚ ਖੁੱਲ੍ਹੇ ਕੂੜੇ ਵਾਲੀਆਂ ਥਾਵਾਂ ਨੂੰ ਦੇਖਿਆ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ "ਮਿਸ਼ਨ ਕਲੀਨ ਪੰਜਾਬ" ਅਧੀਨ ਨਿਰਧਾਰਤ ਸਫਾਈ ਮਾਪਦੰਡਾਂ ਦੀ ਸਿੱਧੀ -ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੀਆਂ ਸਨ ।

ਸਾਥਨਕ ਸਰਕਾਰਾਂ ਮੰਤਰੀ ਨੇ ਕਿਹਾ, “ਸਫਾਈ ਵਿੱਚ ਕੁਤਾਹੀ ਜਾਂ ਅਣਗਹਿਲੀ ਲਈ ਜ਼ੀਰੋ ਸਹਿਣਸ਼ੀਲਤਾ ਹੈ। ਅੱਜ ਮੋਗਾ ਵਿੱਚ ਮੇਰੇ ਨਿਰੀਖਣ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਬਿਹਤਰ ਤੇ ਸਾਫ ਸੁਥਰੇ ਵਾਤਾਵਰਨ ਦੇ ਹੱਕਦਾਰ ਹਨ ਅਤੇ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ । ਉਹਨਾਂ ਜ਼ੋਰ ਦਿੰਦਿਆਂ ਕਿਹਾ, "ਅਸੀਂ ਕੰਮ ਦੀ ਨਿਗਰਾਨੀ ਕਰ ਰਹੇ ਹਾਂ, ਪਾੜੇ ਪੂਰੇ ਜਾ ਰਹੇ ਹਨ ਅਤੇ ਯਤਨਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ । ਇਹ ਮਿਸ਼ਨ ਕਲੀਨ ਪੰਜਾਬ ਦਾ ਮੂਲ ਸਿਧਾਂਤ ਹੈ।”

ਸ. ਹਰਜੋਤ ਸਿੰਘ ਬੈਂਸ ਇਸ ਮਹੀਨੇ ਸ਼ੁਰੂ ਕੀਤੀ ਗਈ ਤਕਨੀਕ-ਸੰਚਾਲਿਤ ਸੈਨੀਟੇਸ਼ਨ ਮੁਹਿੰਮ “ਮਿਸ਼ਨ ਕਲੀਨ ਪੰਜਾਬ” ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਇਸ ਪਹਿਲਕਦਮੀ ਤਹਿਤ ਨਗਰ ਨਿਗਮ ਕਮਿਸ਼ਨਰਾਂ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀਆਂ ਵੱਲੋਂ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਦੌਰੇ ਕਰਨਾ ਲਾਜ਼ਮੀ ਹੈ ਅਤੇ ਹਰੇਕ ਅਧਿਕਾਰੀ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਸਮਰਪਿਤ ਸੁਪਰਵਾਈਜ਼ਰੀ ਅਧਿਕਾਰੀ ਅਧੀਨ ਹਰੇਕ ਸ਼ਹਿਰ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਗਿਆ ਹੈ ।

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਾਗਰਿਕ ਸਵੱਛਤਾ ਬਾਰੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ , ਸ. ਬੈਂਸ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਸਰਕਾਰੀ ਫਾਈਲਾਂ ਵਿੱਚ ਨਹੀਂ ਬਲਕਿ ਸਿੱਧੀ ਪ੍ਰਸ਼ਾਸਕੀ ਦਖਲ ਅਤੇ ਜ਼ਮੀਨੀ ਪੱਧਰ ਤੇ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨੂੰ ਸੂਬੇ ਦੇ ਸ਼ਹਿਰੀ ਵਿਕਾਸ ਵਿੱਚ ਮੁੱਖ ਹਿੱਸੇਦਾਰ ਦੱਸਿਆ ।

ਬੈਂਸ ਨੇ ਕਿਹਾ, "ਅਸੀਂ ਮੋਗਾ ਵਿੱਚ ਮਿਸਾਲ ਕਾਇਮ ਕਰ ਰਹੇ ਹਾਂ। ਸਫ਼ਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਉਦੋਂ ਤੱਕ ਅਚਨਚੇਤ ਚੈਕਿੰਗ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਦਾ ਹਰ ਸ਼ਹਿਰ ਸਫ਼ਾਈ ਦੇ ਸਿਖਰਲੇ ਮਿਆਰਾਂ ਤੱਕ ਨਹੀਂ ਪਹੁੰਚਦਾ।”

 

Have something to say? Post your comment

 
 
 
 

ਪੰਜਾਬ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਪੰਜਾਬ-ਵਿਰੋਧੀ, ਕਿਸਾਨ-ਵਿਰੋਧੀ, ਇਸ ਦਾ ਦਲਿਤ-ਵਿਰੋਧੀ ਚਿਹਰਾ ਹੁਣ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ: ਹਰਪਾਲ ਸਿੰਘ ਚੀਮਾ

ਮਾਨਸਾ : ਮੁੱਖ ਮੰਤਰੀ ਪੰਜਾਬ ਭਲਕੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ

ਪੀਅਰ ਸਪੋਰਟ ਪੰਜਾਬ ਵਿਚ ਨਸ਼ਾ ਵਾਪਸੀ ਵਿਰੋਧੀ ਲੜਾਈ ਵਿੱਚ ਤਾਕਤਵਰ ਔਜ਼ਾਰ ਬਣੀ

ਮਹਾਰਾਸ਼ਟਰ ਸਰਕਾਰ ਵਲੋ ਤਖ਼ਤ ਸ੍ਰੀ ਹਜੂਰ ਸਾਹਿਬ ਬੋਰਡ ਐਕਟ ਭੰਗ ਨੂੰ ਲੈ ਕੇ ਪੰਜ ਪਿਆਰੇ ਸਿੰਘਾਂ ਨੇ ਕੀਤੀ ਮੀਟਿੰਗ

ਵਿਵਾਦਤ ਵੀਡੀਓ ਮਾਮਲੇ ਵਿਚ ਝੂਠੀ ਰਿਪੋਰਟ ਬਣਾਉਣ ਵਾਲਿਆਂ ਤੇ ਐਫ ਆਈ ਆਰ ਦਰਜ

ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲ

ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਕਿਤਾਬ ਸਦੀ ਦੇ ਸਿੱਖ ਸੰਘਰਸ਼ ਦੀ ਕਹਾਣੀ ਦਸਤਾਵੇਜ਼ਾਂ ਦੀ ਜੁਬਾਨੀ ਮੂਲ ਦਸਤਾਵੇਜਾਂ ਤੇ ਅਧਾਰਿਤ ਹੈ

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ