BREAKING NEWS
ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲਐਸ.ਆਈ.ਆਰ. 2026: ਵਿਸ਼ੇਸ਼ ਗਹਿਨ ਸੁਧਾਈ ਤਹਿਤ ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਭਗਵੰਤ ਮਾਨ ਸਰਕਾਰ ਰਾਜ ਦੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਕਰਦੀ ਹੈ ਸਤਿਕਾਰ : ਹਰਪਾਲ ਸਿੰਘ ਚੀਮਾਕਮਜ਼ੋਰ ਵਰਗਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਅਤੇ ਸਨਮਾਨਜਨਕ ਜੀਵਨ ਦੇਣਾ ਸਰਕਾਰ ਦੀ ਮੁੱਖ ਤਰਜੀਹਸਫਾਈ ਨਾਲ ਕੋਈ ਸਮਝੌਤਾ ਨਹੀਂ,ਪੰਜਾਬ ਦੇ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੱਕ ਅਚਨਚੇਤ ਚੈਕਿੰਗ ਰਹੇਗੀ ਜਾਰੀ : ਹਰਜੋਤ ਬੈਂਸ

ਪੰਜਾਬ

ਭਗਵੰਤ ਮਾਨ ਸਰਕਾਰ ਰਾਜ ਦੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਕਰਦੀ ਹੈ ਸਤਿਕਾਰ : ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | June 23, 2026 07:05 PM

ਚੰਡੀਗੜ੍ਹ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਇੱਥੇ ਚਾਰ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸਤ੍ਰਿਤ ਮੀਟਿੰਗਾਂ ਕੀਤੀਆਂ।

ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁਲਾਜ਼ਮਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਪੂਰਵਕ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।"

ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ “ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਪਹਿਲਾਂ ਤੋਂ ਵਿਚਾਰ ਅਧੀਨ ਮਾਮਲਿਆਂ ਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਸਤਿਕਾਰ ਕਰਦੀ ਹੈ।" ਉਨ੍ਹਾਂ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰਕਿਰਿਆਤਮਕ ਦੇਰੀ ਤੋਂ ਬਚਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ, "ਮੌਜੂਦਾ ਸਮੇਂ ਵਿੱਚ ਵਿਚਾਰ ਅਧੀਨ ਸਾਰੇ ਪ੍ਰਸਤਾਵਾਂ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਇੱਕ ਸਪੱਸ਼ਟ, ਸਮਾਂਬੱਧ ਢਾਂਚੇ ਦੇ ਅੰਦਰ ਕੈਬਨਿਟ ਸਬ-ਕਮੇਟੀ ਦੇ ਸਾਹਮਣੇ ਲਿਆਂਦਾ ਜਾਵੇ।"

ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਸੂਬਾ ਸਰਕਾਰ ਅਤੇ ਇਸ ਦੇ ਮੁਲਾਜ਼ਮਾਂ ਵਿਚਕਾਰ ਸੁਖਾਵੇਂ, ਲਾਹੇਵੰਦ ਅਤੇ ਪਾਰਦਰਸ਼ੀ ਸਬੰਧਾਂ ਨੂੰ ਬਣਾਈ ਰੱਖਣਾ ਹੈ।

ਇਨ੍ਹਾਂ ਮੀਟਿੰਗਾਂ ਵਿੱਚ ਕੋਵਿਡ-19 ਮੈਡੀਕਲ ਅਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ, ਸਰਵ (ਸਮੱਗਰਾ) ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਅਤੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਦੀ ਲੀਡਰਸ਼ਿਪ ਨੇ ਸਰਗਰਮੀ ਨਾਲ ਭਾਗ ਲਿਆ।

ਇਨ੍ਹਾਂ ਮੀਟਿੰਗਾਂ ਵਿੱਚ ਮੁੱਖ ਤੌਰ 'ਤੇ ਯੂਨੀਅਨਾਂ ਦੇ ਨੁਮਾਇੰਦੇ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ, ਰਾਜਵਿੰਦਰ ਸਿੰਘ, ਨਵਜੋਤ ਸਿੰਘ, ਅਮਨਦੀਪ ਕੰਬੋਜ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

 

Have something to say? Post your comment

 
 
 
 

ਪੰਜਾਬ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਪੰਜਾਬ-ਵਿਰੋਧੀ, ਕਿਸਾਨ-ਵਿਰੋਧੀ, ਇਸ ਦਾ ਦਲਿਤ-ਵਿਰੋਧੀ ਚਿਹਰਾ ਹੁਣ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ: ਹਰਪਾਲ ਸਿੰਘ ਚੀਮਾ

ਮਾਨਸਾ : ਮੁੱਖ ਮੰਤਰੀ ਪੰਜਾਬ ਭਲਕੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ

ਪੀਅਰ ਸਪੋਰਟ ਪੰਜਾਬ ਵਿਚ ਨਸ਼ਾ ਵਾਪਸੀ ਵਿਰੋਧੀ ਲੜਾਈ ਵਿੱਚ ਤਾਕਤਵਰ ਔਜ਼ਾਰ ਬਣੀ

ਮਹਾਰਾਸ਼ਟਰ ਸਰਕਾਰ ਵਲੋ ਤਖ਼ਤ ਸ੍ਰੀ ਹਜੂਰ ਸਾਹਿਬ ਬੋਰਡ ਐਕਟ ਭੰਗ ਨੂੰ ਲੈ ਕੇ ਪੰਜ ਪਿਆਰੇ ਸਿੰਘਾਂ ਨੇ ਕੀਤੀ ਮੀਟਿੰਗ

ਵਿਵਾਦਤ ਵੀਡੀਓ ਮਾਮਲੇ ਵਿਚ ਝੂਠੀ ਰਿਪੋਰਟ ਬਣਾਉਣ ਵਾਲਿਆਂ ਤੇ ਐਫ ਆਈ ਆਰ ਦਰਜ

ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲ

ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਕਿਤਾਬ ਸਦੀ ਦੇ ਸਿੱਖ ਸੰਘਰਸ਼ ਦੀ ਕਹਾਣੀ ਦਸਤਾਵੇਜ਼ਾਂ ਦੀ ਜੁਬਾਨੀ ਮੂਲ ਦਸਤਾਵੇਜਾਂ ਤੇ ਅਧਾਰਿਤ ਹੈ

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ