BREAKING NEWS
ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲਐਸ.ਆਈ.ਆਰ. 2026: ਵਿਸ਼ੇਸ਼ ਗਹਿਨ ਸੁਧਾਈ ਤਹਿਤ ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਭਗਵੰਤ ਮਾਨ ਸਰਕਾਰ ਰਾਜ ਦੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਕਰਦੀ ਹੈ ਸਤਿਕਾਰ : ਹਰਪਾਲ ਸਿੰਘ ਚੀਮਾਕਮਜ਼ੋਰ ਵਰਗਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਅਤੇ ਸਨਮਾਨਜਨਕ ਜੀਵਨ ਦੇਣਾ ਸਰਕਾਰ ਦੀ ਮੁੱਖ ਤਰਜੀਹਸਫਾਈ ਨਾਲ ਕੋਈ ਸਮਝੌਤਾ ਨਹੀਂ,ਪੰਜਾਬ ਦੇ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੱਕ ਅਚਨਚੇਤ ਚੈਕਿੰਗ ਰਹੇਗੀ ਜਾਰੀ : ਹਰਜੋਤ ਬੈਂਸ

ਪੰਜਾਬ

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | June 23, 2026 07:24 PM



ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿੱਦਿਅਕ ਸੰਸਥਾਵਾਂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਉਕਤ ਕ੍ਰਮਵਾਰ ਸੰਸਥਾਵਾਂ ’ਚ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਡਾਇਰੈਕਟਰ ਡਾ. ਮੰਜ਼ੂ ਬਾਲਾ, ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਸ: ਅਮਰਜੀਤ ਸਿੰਘ ਗਿੱਲ ਅਤੇ ਸ੍ਰੀਮਤੀ ਨਿਰਮਲਜੀਤ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨਾਲ ਸ਼ਮੂਲੀਅਤ ਕਰਦਿਆਂ ਯੋਗਾ ਅਭਿਆਸ ਕੀਤਾ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ।

ਇਸ ਦੌਰਾਨ ਨਰਸਿੰਗ ਕਾਲਜ ਵਿਖੇ ਖਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਤੋਂ ਸ: ਕੇਸਰ ਸਿੰਘ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਇੰਸਟ੍ਰਕਟਰ ਸ੍ਰੀਮਤੀ ਕਿਰਨ ਭਾਟੀਆ ਯੋਗਾ ਮਾਹਿਰਾਂ ਨੇ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ, ਪ੍ਰਾਣਾਯਾਮ ਅਤੇ ਧਿਆਨ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਯੋਗਾ ਸਰੀਰਿਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸ਼ਾਂਤੀ, ਇਕਾਗਰਤਾ ਅਤੇ ਆਤਮ-ਵਿਸ਼ਵਾਸ ਵਧਾਉਣ ’ਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਤਾੜਾਸਨ, ਭੁਜੰਗਾਸਨ, ਵਜਰਾਸਨ, ਤ੍ਰਿਕੋਣਾਸਨ ਅਤੇ ਅਨੁਲੋਮ-ਵਿਲੋਮ ਸਮੇਤ ਕਈ ਯੋਗ ਕ੍ਰਿਆਵਾਂ ਦਾ ਅਭਿਆਸ ਕੀਤਾ ਗਿਆ।

ਇਸ ਦੌਰਾਨ ਉਕਤ ਅਦਾਰਿਆਂ ਦੇ ਪ੍ਰਿੰ: ਡਾ. ਰੰਧਾਵਾ, ਡਾ. ਮੰਜ਼ੂ ਬਾਲਾ, ਪ੍ਰਿੰ: ਡਾ. ਅਮਨਪ੍ਰੀਤ ਕੌਰ, ਸ: ਗਿੱਲ ਅਤੇ ਸ੍ਰੀਮਤੀ ਗਿੱਲ ਨੇ ਵੱਖ-ਵੱਖ ਭਾਸ਼ਣਾਂ ਰਾਹੀਂ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਅਤੇ ਤਣਾਅ ਭਰੇ ਜੀਵਨ ’ਚ ਯੋਗਾ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਯੋਗਾ ਭਾਰਤ ਦੀ ਪ੍ਰਾਚੀਨ ਅਤੇ ਅਮੂਲਕ ਵਿਰਾਸਤ ਹੈ, ਜਿਸ ਨੂੰ ਅੱਜ ਪੂਰੀ ਦੁਨੀਆ ਨੇ ਸਵੀਕਾਰ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਯੋਗਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਤਾਂ ਜੋ ਸਿਹਤਮੰਦ ਅਤੇ ਸੰਤੁਲਿਤ ਜੀਵਨ ਜੀਅ ਸਕਣ।

ਇਸ ਮੌਕੇ ਸਮੂਹ ਭਾਗੀਦਾਰਾਂ ਨੇ ਨਿਯਮਿਤ ਯੋਗਾ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ’ਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਹ ਸਮਾਗਮ ਸਿਹਤ, ਤੰਦਰੁਸਤੀ ਅਤੇ ਸਕਾਰਾਤਮਕ ਜੀਵਨ ਮੁੱਲਾਂ ਨੂੰ ਉਤਸ਼ਾਹਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਇਆ।

Have something to say? Post your comment

 
 
 
 

ਪੰਜਾਬ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਪੰਜਾਬ-ਵਿਰੋਧੀ, ਕਿਸਾਨ-ਵਿਰੋਧੀ, ਇਸ ਦਾ ਦਲਿਤ-ਵਿਰੋਧੀ ਚਿਹਰਾ ਹੁਣ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ: ਹਰਪਾਲ ਸਿੰਘ ਚੀਮਾ

ਮਾਨਸਾ : ਮੁੱਖ ਮੰਤਰੀ ਪੰਜਾਬ ਭਲਕੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ

ਪੀਅਰ ਸਪੋਰਟ ਪੰਜਾਬ ਵਿਚ ਨਸ਼ਾ ਵਾਪਸੀ ਵਿਰੋਧੀ ਲੜਾਈ ਵਿੱਚ ਤਾਕਤਵਰ ਔਜ਼ਾਰ ਬਣੀ

ਮਹਾਰਾਸ਼ਟਰ ਸਰਕਾਰ ਵਲੋ ਤਖ਼ਤ ਸ੍ਰੀ ਹਜੂਰ ਸਾਹਿਬ ਬੋਰਡ ਐਕਟ ਭੰਗ ਨੂੰ ਲੈ ਕੇ ਪੰਜ ਪਿਆਰੇ ਸਿੰਘਾਂ ਨੇ ਕੀਤੀ ਮੀਟਿੰਗ

ਵਿਵਾਦਤ ਵੀਡੀਓ ਮਾਮਲੇ ਵਿਚ ਝੂਠੀ ਰਿਪੋਰਟ ਬਣਾਉਣ ਵਾਲਿਆਂ ਤੇ ਐਫ ਆਈ ਆਰ ਦਰਜ

ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲ

ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਕਿਤਾਬ ਸਦੀ ਦੇ ਸਿੱਖ ਸੰਘਰਸ਼ ਦੀ ਕਹਾਣੀ ਦਸਤਾਵੇਜ਼ਾਂ ਦੀ ਜੁਬਾਨੀ ਮੂਲ ਦਸਤਾਵੇਜਾਂ ਤੇ ਅਧਾਰਿਤ ਹੈ

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ