BREAKING NEWS
ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲਐਸ.ਆਈ.ਆਰ. 2026: ਵਿਸ਼ੇਸ਼ ਗਹਿਨ ਸੁਧਾਈ ਤਹਿਤ ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਭਗਵੰਤ ਮਾਨ ਸਰਕਾਰ ਰਾਜ ਦੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਕਰਦੀ ਹੈ ਸਤਿਕਾਰ : ਹਰਪਾਲ ਸਿੰਘ ਚੀਮਾਕਮਜ਼ੋਰ ਵਰਗਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਅਤੇ ਸਨਮਾਨਜਨਕ ਜੀਵਨ ਦੇਣਾ ਸਰਕਾਰ ਦੀ ਮੁੱਖ ਤਰਜੀਹਸਫਾਈ ਨਾਲ ਕੋਈ ਸਮਝੌਤਾ ਨਹੀਂ,ਪੰਜਾਬ ਦੇ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੱਕ ਅਚਨਚੇਤ ਚੈਕਿੰਗ ਰਹੇਗੀ ਜਾਰੀ : ਹਰਜੋਤ ਬੈਂਸ

ਪੰਜਾਬ

ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਝੇ ਯਤਨ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 23, 2026 07:26 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਵਿੱਚੋਂ ਇਕ ਮਹਾਨ ਪਾਵਨ ਅਸਥਾਨ ਹੈ, ਜਿਸ ਦੀ ਮਰਯਾਦਾ, ਪ੍ਰਬੰਧ ਅਤੇ ਧਾਰਮਿਕ ਖ਼ੁਦਮੁਖਤਾਰੀ ਨਾਲ ਜੁੜੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਿੱਖ ਸੰਸਥਾਵਾਂ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸਿੱਖਾਂ ਦੀ ਨੁਮਾਇੰਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਅਜਿਹੇ ਕੋਝੇ ਯਤਨ ਕਰਨ ਰਹੀਆਂ ਹਨ, ਜਿਸ ਨੂੰ ਸਿੱਖ ਸੰਗਤਾਂ ਕਦੇ ਪ੍ਰਵਾਨ ਨਹੀਂ ਕਰਨਗੀਆਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ ਕਾਨੂੰਨ ਪੁਰਾਣਾ ਹੋਣ ਦਾ ਹਵਾਲਾ ਦੇ ਕੇ ਮਨਮਰਜ਼ੀ ਦੀ ਸੋਧ ਕਰਨ ਦਾ ਯਤਨ ਹੋ ਰਿਹਾ ਹੈ, ਜੋ ਗੁਰਦੁਆਰਾ ਪ੍ਰਬੰਧ ਵਿਚ ਸਰਕਾਰ ਦੀ ਸਿੱਧੀ ਦਖਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ 2024 ਵਿਚ ਵੀ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫੈਸਲਾ ਕਰਨ ਦਾ ਯਤਨ ਕੀਤਾ ਗਿਆ ਸੀ, ਜਿਸ ’ਤੇ ਸਿੱਖ ਸੰਗਤਾਂ ਵੱਲੋਂ ਵੱਡਾ ਵਿਰੋਧ ਕਰਨ ਮਗਰੋਂ ਸਰਕਾਰ ਪਿੱਛੇ ਹਟੀ ਸੀ। ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ਵਿੱਚ ਸਰਕਾਰੀ ਪ੍ਰਭਾਵ ਵਧਾਉਣ ਵਾਲੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕਰਨ ਅਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸਬੰਧਤ ਐਕਟ 1956 ਨੂੰ ਤੋੜਨ ਦੀ ਕਾਰਵਾਈ ਨੂੰ ਤੁਰੰਤ ਰੋਕਣ।

Have something to say? Post your comment

 
 
 
 

ਪੰਜਾਬ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਪੰਜਾਬ-ਵਿਰੋਧੀ, ਕਿਸਾਨ-ਵਿਰੋਧੀ, ਇਸ ਦਾ ਦਲਿਤ-ਵਿਰੋਧੀ ਚਿਹਰਾ ਹੁਣ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ: ਹਰਪਾਲ ਸਿੰਘ ਚੀਮਾ

ਮਾਨਸਾ : ਮੁੱਖ ਮੰਤਰੀ ਪੰਜਾਬ ਭਲਕੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ

ਪੀਅਰ ਸਪੋਰਟ ਪੰਜਾਬ ਵਿਚ ਨਸ਼ਾ ਵਾਪਸੀ ਵਿਰੋਧੀ ਲੜਾਈ ਵਿੱਚ ਤਾਕਤਵਰ ਔਜ਼ਾਰ ਬਣੀ

ਮਹਾਰਾਸ਼ਟਰ ਸਰਕਾਰ ਵਲੋ ਤਖ਼ਤ ਸ੍ਰੀ ਹਜੂਰ ਸਾਹਿਬ ਬੋਰਡ ਐਕਟ ਭੰਗ ਨੂੰ ਲੈ ਕੇ ਪੰਜ ਪਿਆਰੇ ਸਿੰਘਾਂ ਨੇ ਕੀਤੀ ਮੀਟਿੰਗ

ਵਿਵਾਦਤ ਵੀਡੀਓ ਮਾਮਲੇ ਵਿਚ ਝੂਠੀ ਰਿਪੋਰਟ ਬਣਾਉਣ ਵਾਲਿਆਂ ਤੇ ਐਫ ਆਈ ਆਰ ਦਰਜ

ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲ

ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਕਿਤਾਬ ਸਦੀ ਦੇ ਸਿੱਖ ਸੰਘਰਸ਼ ਦੀ ਕਹਾਣੀ ਦਸਤਾਵੇਜ਼ਾਂ ਦੀ ਜੁਬਾਨੀ ਮੂਲ ਦਸਤਾਵੇਜਾਂ ਤੇ ਅਧਾਰਿਤ ਹੈ

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ