BREAKING NEWS
ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲਐਸ.ਆਈ.ਆਰ. 2026: ਵਿਸ਼ੇਸ਼ ਗਹਿਨ ਸੁਧਾਈ ਤਹਿਤ ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਭਗਵੰਤ ਮਾਨ ਸਰਕਾਰ ਰਾਜ ਦੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਕਰਦੀ ਹੈ ਸਤਿਕਾਰ : ਹਰਪਾਲ ਸਿੰਘ ਚੀਮਾਕਮਜ਼ੋਰ ਵਰਗਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਅਤੇ ਸਨਮਾਨਜਨਕ ਜੀਵਨ ਦੇਣਾ ਸਰਕਾਰ ਦੀ ਮੁੱਖ ਤਰਜੀਹਸਫਾਈ ਨਾਲ ਕੋਈ ਸਮਝੌਤਾ ਨਹੀਂ,ਪੰਜਾਬ ਦੇ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੱਕ ਅਚਨਚੇਤ ਚੈਕਿੰਗ ਰਹੇਗੀ ਜਾਰੀ : ਹਰਜੋਤ ਬੈਂਸ

ਨੈਸ਼ਨਲ

ਹਜ਼ੂਰ ਸਾਹਿਬ ਐਕਟ ਵਿੱਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ, ਸਰਕਾਰ ਸਿੱਖ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ: ਪਰਮਜੀਤ ਸਿੰਘ ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 23, 2026 07:37 PM

ਨਵੀਂ ਦਿੱਲੀ-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਮਹਾਰਾਸ਼ਟਰ ਸਰਕਾਰ ਵੱਲੋਂ ‘ਦ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲਨਗਰ ਸਾਹਿਬ ਐਕਟ, 1956’ ਨੂੰ ਬਦਲ ਕੇ ਨਵਾਂ ਐਕਟ ਲਿਆਉਣ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਪੱਤਰਕਾਰਾਂ ਨੂੰ ਜਾਰੀ ਕੀਤੇ ਬਿਆਨ ਵਿੱਚ ਸਰਨਾ ਨੇ ਕਿਹਾ ਕਿ ਜੇਕਰ ਇਹ ਖ਼ਬਰਾਂ ਸਹੀ ਹਨ ਤਾਂ ਇਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਅਤੇ ਗੁਰਦੁਆਰਾ ਪ੍ਰਬੰਧ ਵਿੱਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਸਿੱਖ ਕੌਮ ਦੇ ਨਿੱਜੀ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਵੀ ਸਰਕਾਰਾਂ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਜਾਂ ਗੁਰਦੁਆਰਾ ਪ੍ਰਬੰਧ ਨੂੰ ਆਪਣੇ ਕਬਜ਼ੇ ਹੇਠ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ, ਜਿਨ੍ਹਾਂ ਦਾ ਸਿੱਖ ਕੌਮ ਨੇ ਡਟ ਕੇ ਵਿਰੋਧ ਕੀਤਾ ਹੈ। ਸਰਨਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਹਾਰਾਸ਼ਟਰ ਸਰਕਾਰ ਸਿੱਖ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਕੋਈ ਇਕਪੱਖੀ ਕਦਮ ਚੁੱਕਦੀ ਹੈ ਤਾਂ ਉਸ ਨੂੰ ਸਿੱਖ ਕੌਮ ਦੇ ਤਿੱਖੇ ਵਿਰੋਧ ਅਤੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਐਕਟ ਨੂੰ ਬਦਲਣ ਦੀ ਕੋਈ ਲੋੜ ਜਾਂ ਜਾਇਜ਼ਤਾ ਨਜ਼ਰ ਨਹੀਂ ਆਉਂਦੀ। ਫਿਰ ਵੀ ਜੇਕਰ ਸਰਕਾਰ ਸੱਚੇ ਦਿਲੋਂ ਕੋਈ ਸੁਧਾਰ ਕਰਨਾ ਚਾਹੁੰਦੀ ਹੈ ਤਾਂ ਨਵੇਂ ਬਿੱਲ ਦਾ ਖਰੜਾ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ, ਪੰਜੇ ਤਖ਼ਤ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੇ ਖਾਲਸਾ ਪੰਥ ਦੇ ਸਾਹਮਣੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਬਦੀਲੀ ਨੂੰ ਪੰਥ ਦੀਆਂ ਭਾਵਨਾਵਾਂ ਅਤੇ ਸਹਿਮਤੀ ਅਨੁਸਾਰ ਹੀ ਅਮਲ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।

ਸਰਨਾ ਨੇ ਕਿਹਾ ਕਿ ਪੰਥਕ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਲਿਆ ਗਿਆ ਕੋਈ ਵੀ ਫੈਸਲਾ ਸਵੀਕਾਰ ਨਹੀਂ ਕੀਤਾ ਜਾਵੇਗਾ।

Have something to say? Post your comment

 
 
 
 

ਨੈਸ਼ਨਲ

ਨਿਹੰਗ ਸਿੰਘ ਮਾਮਲਾ: ਉੱਤਰਾਖੰਡ ਮੁੱਖਮੰਤਰੀ ਨਾਲ ਦਿਲੀ ਕਮੇਟੀ ਵਫਦ ਦੀ ਮੁਲਾਕਾਤ-ਦੋਸ਼ੀ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਦਿੱਤਾ ਭਰੋਸਾ-ਕਾਲਕਾ /ਕਾਹਲੋਂ

ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ

ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ, ਕਾਹਲੋਂ

ਕਰਣਪ੍ਰਯਾਗ ਕਾਂਡ: ਨਿਹੰਗ ਸਿੰਘਾਂ ਦੇ ਹੱਕ 'ਚ ਡਟੇ ਸਰਨਾ, ਧਾਮੀ ਸਰਕਾਰ ਨੂੰ ਸੌਂਪਿਆ 5 ਨੁਕਤੀ ਮੈਮੋਰੈਂਡਮ; ਇਨਸਾਫ਼ ਦੀ ਕੀਤੀ ਮੰਗ

ਦਿੱਲੀ ਕਮੇਟੀ ਦੇ ਗੁਰਮਤਿ ਕੈਂਪਾਂ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੇ ਰਾਗਾਂ ਵਿੱਚ ਕੀਰਤਨ ਤੇ ਗੁਰਬਾਣੀ ਕੰਠ ਕਰਕੇ ਸੰਗਤਾਂ ਦੇ ਮਨ ਮੋਹੇ

ਗੁਰਦੁਆਰਾ ਅਜੈ ਐਨਕਲੇਵ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਦੀ ਹੋਈ ਚੋਣ

ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਪੰਜਾਬ ਵਿੱਚ ਕਾਂਸ਼ੀਰਾਮ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਹੋਈ ਵਿਸ਼ਾਲ ਮੀਟਿੰਗ

ਦਿੱਲੀ ਤੋਂ 62 ਸ਼ਰਧਾਲੂਆਂ ਦਾ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਪੁੱਜਿਆ: ਕਾਲਕਾ/ ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦੇ 50 ਸਾਲ ਪੂਰੇ ਹੋਣ ’ਤੇ ਗੁਰਮਤਿ ਸਮਾਗਮ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਲ ਰਹੇ ਹਨ ਲੜੀਵਾਰ ਗੁਰਬਾਣੀ ਦੀਵਾਨ