BREAKING NEWS
ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲਐਸ.ਆਈ.ਆਰ. 2026: ਵਿਸ਼ੇਸ਼ ਗਹਿਨ ਸੁਧਾਈ ਤਹਿਤ ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਭਗਵੰਤ ਮਾਨ ਸਰਕਾਰ ਰਾਜ ਦੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਕਰਦੀ ਹੈ ਸਤਿਕਾਰ : ਹਰਪਾਲ ਸਿੰਘ ਚੀਮਾਕਮਜ਼ੋਰ ਵਰਗਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਅਤੇ ਸਨਮਾਨਜਨਕ ਜੀਵਨ ਦੇਣਾ ਸਰਕਾਰ ਦੀ ਮੁੱਖ ਤਰਜੀਹਸਫਾਈ ਨਾਲ ਕੋਈ ਸਮਝੌਤਾ ਨਹੀਂ,ਪੰਜਾਬ ਦੇ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੱਕ ਅਚਨਚੇਤ ਚੈਕਿੰਗ ਰਹੇਗੀ ਜਾਰੀ : ਹਰਜੋਤ ਬੈਂਸ

ਪੰਜਾਬ

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ

ਕੌਮੀ ਮਾਰਗ ਬਿਊਰੋ | June 23, 2026 07:43 PM


ਅੰਮ੍ਰਿਤਸਰ- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਤੇ ਬੁੱਢਾ ਦਲ ਵੱਲੋ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ। ਛਬੀਲ ਲਗਾਉਣ ਸਮੇਂ ਅਰੰਭਤਾ ਦੀ ਅਰਦਾਸ ਬਾਬਾ ਅਮਰੀਕ ਸਿੰਘ ਨੇ ਕੀਤੀ। ਅਤਿ ਦੀ ਗਰਮੀ ਵਿੱਚ ਛਬੀਲ ਯਾਤਰੂਆਂ ਲਈ ਤਸਕੀਨ ਦਾ ਕੰਮ ਕਰਦੀ ਹੈ। ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਆਦੇਸ਼ ਅਨੁਸਾਰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾਲੂਆਂ ਅਤੇ ਦੂਰ ਦੁਰਾਡੇ ਤੋਂ ਆਉਣ ਵਾਲੇ ਯਾਤਰੂਆਂ ਲਈ ਦੋਹਾਂ ਮੁੱਖ ਗੇਟਾਂ ਤੇ ਹਰ ਰੋਜ ਠੰਡੇ ਜਲ ਦੀ ਛਬੀਲ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਗੁਰੂਘਰ ਵਿੱਚ ਜਪਤਪ ਤੇ ਸੁਖਮਨੀ ਸਾਹਿਬ ਦੇ ਪਾਠਾਂ ਦਾ ਪ੍ਰਵਾਹ ਨਿਰੰਤਰ ਚੱਲ ਰਿਹਾ ਹੈ। ਉਨ੍ਹਾਂ ਦਸਿਆ ਕਿ ਬੁੱਢਾ ਦਲ ਵੱਲੋਂ ਆਪਣੀਆਂ ਸਮੂਹ ਛਾਉਣੀਆਂ ਵਿੱਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਂਦਿਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈ ਹਨ। ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨ ਸਿੰਘ, ਸ. ਸਾਹਿਬ ਸਿੰਘ, ਸ. ਮਨੋਜ ਸਿੰਘ ਮਿੰਟੂ, ਬਾਬਾ ਪੰਮਾ ਸਿੰਘ, ਬਾਬਾ ਸੋਨੂੰ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਪੰਜਾਬ-ਵਿਰੋਧੀ, ਕਿਸਾਨ-ਵਿਰੋਧੀ, ਇਸ ਦਾ ਦਲਿਤ-ਵਿਰੋਧੀ ਚਿਹਰਾ ਹੁਣ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ: ਹਰਪਾਲ ਸਿੰਘ ਚੀਮਾ

ਮਾਨਸਾ : ਮੁੱਖ ਮੰਤਰੀ ਪੰਜਾਬ ਭਲਕੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ

ਪੀਅਰ ਸਪੋਰਟ ਪੰਜਾਬ ਵਿਚ ਨਸ਼ਾ ਵਾਪਸੀ ਵਿਰੋਧੀ ਲੜਾਈ ਵਿੱਚ ਤਾਕਤਵਰ ਔਜ਼ਾਰ ਬਣੀ

ਮਹਾਰਾਸ਼ਟਰ ਸਰਕਾਰ ਵਲੋ ਤਖ਼ਤ ਸ੍ਰੀ ਹਜੂਰ ਸਾਹਿਬ ਬੋਰਡ ਐਕਟ ਭੰਗ ਨੂੰ ਲੈ ਕੇ ਪੰਜ ਪਿਆਰੇ ਸਿੰਘਾਂ ਨੇ ਕੀਤੀ ਮੀਟਿੰਗ

ਵਿਵਾਦਤ ਵੀਡੀਓ ਮਾਮਲੇ ਵਿਚ ਝੂਠੀ ਰਿਪੋਰਟ ਬਣਾਉਣ ਵਾਲਿਆਂ ਤੇ ਐਫ ਆਈ ਆਰ ਦਰਜ

ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲ

ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਕਿਤਾਬ ਸਦੀ ਦੇ ਸਿੱਖ ਸੰਘਰਸ਼ ਦੀ ਕਹਾਣੀ ਦਸਤਾਵੇਜ਼ਾਂ ਦੀ ਜੁਬਾਨੀ ਮੂਲ ਦਸਤਾਵੇਜਾਂ ਤੇ ਅਧਾਰਿਤ ਹੈ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਐਡਵੋਕੇਟ ਧਾਮੀ ਨੇ