ਅੰਮ੍ਰਿਤਸਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਰਾਜਯੌਗ ਵੀਡੀਓ ਮਾਮਲਾ ਦਿਨੋ ਦਿਨ ਭਖਦਾ ਜਾ ਰਿਹਾ ਹੈ। ਅਕਾਲੀ ਆਗੂ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮ੍ਰਿਤਸਰ ਵਿਚ ਇਕ ਪ੍ਰੈਸ ਵਾਰਤਾ ਕਰਕੇ ਵੀਡੀਓ ਮਾਮਲੇ ਵਿਚ ਸਰਕਾਰੀ ਪੜਤਾਲ ਦੇ ਕੁਝ ਸਨਸਨੀਖੇਜ਼ ਖੁਲਾਸੇ ਕੀਤੇ ਹਨ। ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰ ਮਜੀਠੀਆ ਨੇ ਕਿਹਾ ਕਿ ਜਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀਡੀਓ ਦੀ ਫੋਰੈਸਿਕ ਪੜਤਾਲ ਕਰਵਾ ਕੇ ਕਿਹਾ ਕਿ ਵੀਡੀਓ ਬਿਲਕੁਲ ਸਹੀ ਹੈ ਤਾਂ ਮੁੱਖ ਮੰਤਰੀ ਨੇ ਕਿਹਾਕਿ ਜਥੇਦਾਰ ਸਿਆਸਤ ਕਰ ਰਹੇ ਹਨ। ਮਜੀਠੀਆ ਕਿਹਾ ਕਿ ਮਾਨ ਦੀ ਇਤਰਾਜਯੌਗ ਵੀਡੀਓ ਦੀ ਫ਼ਰਜ਼ੀ ਰਿਪੋਰਟ ਤਿਆਰ ਕਰਨ ਵਾਲਿਆਂ ’ਤੇ ਹਰਿਆਣਾ ’ਚ ਐੱਫਆਈਆਰ ਦਰਜ ਹੋਈ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਦੀ ਫ਼ਰਜ਼ੀ ਫੋਰੈਂਸਿਕ ਰਿਪੋਰਟ ਤਿਆਰ ਕਰਨ ਵਾਲਿਆਂ ਵਿਰੁੱਧ ਹਰਿਆਣਾ ਦੇ ਗੁੜਗਾਓਂ ਵਿਚ ਐੱਫਆਈਆਰ ਦਰਜ ਕੀਤੀ ਗਈ ਹੈ।ਪੁਲਿਸ ਨੇ ਇਸ ਮਾਮਲੇ ਵਿਚ ਅਰੁਣ ਮਹਿੰਦਰੂ ਅਤੇ ਅੰਕਿਤ ਨੂੰ ਨਾਮਜ਼ਦ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਐੱਫਆਈਆਰ ਵਿਚ ਪੰਜਾਬ ਸਰਕਾਰ ਦੇ ਕੁਝ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਵੀ ਜ਼ਿਕਰ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਹਿਲਾਂ ਹੀ ਇਸ ਵੀਡੀਓ ਦੀ ਜਾਂਚ ਪਹਿਲਾਂ ਹੀ ਕਰਵਾਈ ਲਈ ਸੀ। ਉਸ ਜਾਂਚ ਨੂੰ ਝੂਠਾ ਸਾਬਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਟਾਫ਼ ਨਾਲ ਮਿਲ ਕੇ ਉਨ੍ਹਾਂ ਰਿਪੋਰਟਾਂ ਨੂੰ ਝੂਠਾ ਸਾਬਤ ਕਰਨ ਲਈ ਇਕ ਫਰਜੀ ਰਿਪੋਰਟ ਤਿਆਰ ਕਰਵਾਈ ਹੈ। ਪਰ ਗੁਰੂ ਸਾਹਿਬਾਨ ਦੀ ਕ੍ਰਿਪਾ ਨਾਲ ਉਨ੍ਹਾਂ ਦੇ ਚਿਹਰੇ ਜਲਦੀ ਹੀ ਬੇਨਕਾਬ ਹੋ ਗਏ।ਉਨਾਂ ਗੁੜਗਾਓਂ ਦੇ ਇਕ ਵੱਡੇ ਹੋਟਲ ਤੋਂ ਸੀਸੀਟੀਵੀ ਫੁਟੇਜ ਦਿਖਾਈ ਅਤੇ ਕੁਝ ਸੀਨੀਅਰ ਅਧਿਕਾਰੀਆਂ ਦੇ ਨਾਂ ਲਏ। ਉਨ੍ਹਾਂ ਦੇ ਚਿਹਰੇ ਸਾਫ਼ ਦਿਖਾਈ ਨਹੀਂ ਦੇ ਰਹੇ ਸਨ। ਮਜੀਠੀਆ ਨੇ ਇਸ ਘਟਨਾ ਬਾਰੇ ਇਕ ਵਟਸਐਪ ਚੈਟ ਵੀ ਦਿਖਾਈ, ਜਿਸ ਵਿਚ ਕਿਹਾ ਗਿਆ ਸੀ ਕਿ ਫੋਰੈਂਸਿਕ ਰਿਪੋਰਟ ਤਿਆਰ ਕਰਨ ਸਬੰਧੀ ਇਕ ਸੀਨੀਅਰ ਅਧਿਕਾਰੀ ਦੇ ਮੈਸੇਜ਼ ਵੀ ਦਿਖਾਏ ਗਏ। ਇਹ ਰਿਪੋਰਟ ਬਣਾਉਣ ਵਾਲਿਆਂ ਨੂੰ ਵੱਡੀ ਰਕਮ ਅਦਾ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਸਰਕਾਰ ਇਸ ਸਾਜ਼ਿਸ਼ ਵਿਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕਰੇ। ਮਜੀਠੀਆ ਨੇ ਕੇਂਦਰੀ ਏਜੰਸੀਆਂ ਤੋਂ ਜਾਂਚ ਦੀ ਵੀ ਮੰਗ ਕੀਤੀ।