BREAKING NEWS
ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲਐਸ.ਆਈ.ਆਰ. 2026: ਵਿਸ਼ੇਸ਼ ਗਹਿਨ ਸੁਧਾਈ ਤਹਿਤ ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਭਗਵੰਤ ਮਾਨ ਸਰਕਾਰ ਰਾਜ ਦੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਕਰਦੀ ਹੈ ਸਤਿਕਾਰ : ਹਰਪਾਲ ਸਿੰਘ ਚੀਮਾਕਮਜ਼ੋਰ ਵਰਗਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਅਤੇ ਸਨਮਾਨਜਨਕ ਜੀਵਨ ਦੇਣਾ ਸਰਕਾਰ ਦੀ ਮੁੱਖ ਤਰਜੀਹਸਫਾਈ ਨਾਲ ਕੋਈ ਸਮਝੌਤਾ ਨਹੀਂ,ਪੰਜਾਬ ਦੇ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੱਕ ਅਚਨਚੇਤ ਚੈਕਿੰਗ ਰਹੇਗੀ ਜਾਰੀ : ਹਰਜੋਤ ਬੈਂਸ

ਪੰਜਾਬ

ਮਾਨਸਾ : ਮੁੱਖ ਮੰਤਰੀ ਪੰਜਾਬ ਭਲਕੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | June 23, 2026 09:00 PM

ਬੁਢਲਾਡਾ- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ ਕੀਤੇ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਇਸ ਸਬੰਧੀ ਅੱਜ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਧਰਮਪੁਰਾ ਵਿਖੇ 24 ਜੂਨ ਨੂੰ ਹੋਣ ਵਾਲੀ ਇਹ 'ਲੋਕ ਮਿਲਣੀ' ਇਲਾਕੇ ਦੇ ਵਿਕਾਸ ਲਈ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪ੍ਰੋਗਰਾਮ ਵਾਲੀ ਥਾਂ 'ਤੇ ਪੀਣ ਵਾਲੇ ਸਾਫ਼ ਪਾਣੀ, ਬੈਠਣ ਦੇ ਪ੍ਰਬੰਧ, ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਸਿਹਤ ਵਿਭਾਗ ਵੱਲੋਂ ਮੌਕੇ 'ਤੇ ਮੈਡੀਕਲ ਟੀਮਾਂ ਅਤੇ ਐਂਬੂਲੈਂਸ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

ਸੁਰੱਖਿਆ ਵਿਵਸਥਾ ਬਾਰੇ ਗੱਲ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਤੇ ਕ੍ਰਿਤਿਕਾ ਗੋਇਲ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਚੇਅਰਮੈਨ ਬਲਬੀਰ ਸਿੰਘ , ਮੈਂਬਰ ਬਲਾਕ ਸੰਮਤੀ ਅਮਨਦੀਪ ਸਿੰਘ, ਸਰਪੰਚ ਸੁਖਜਿੰਦਰ ਸਿੰਘ, ਜਗਵਿੰਦਰ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਪੰਜਾਬ-ਵਿਰੋਧੀ, ਕਿਸਾਨ-ਵਿਰੋਧੀ, ਇਸ ਦਾ ਦਲਿਤ-ਵਿਰੋਧੀ ਚਿਹਰਾ ਹੁਣ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ: ਹਰਪਾਲ ਸਿੰਘ ਚੀਮਾ

ਪੀਅਰ ਸਪੋਰਟ ਪੰਜਾਬ ਵਿਚ ਨਸ਼ਾ ਵਾਪਸੀ ਵਿਰੋਧੀ ਲੜਾਈ ਵਿੱਚ ਤਾਕਤਵਰ ਔਜ਼ਾਰ ਬਣੀ

ਮਹਾਰਾਸ਼ਟਰ ਸਰਕਾਰ ਵਲੋ ਤਖ਼ਤ ਸ੍ਰੀ ਹਜੂਰ ਸਾਹਿਬ ਬੋਰਡ ਐਕਟ ਭੰਗ ਨੂੰ ਲੈ ਕੇ ਪੰਜ ਪਿਆਰੇ ਸਿੰਘਾਂ ਨੇ ਕੀਤੀ ਮੀਟਿੰਗ

ਵਿਵਾਦਤ ਵੀਡੀਓ ਮਾਮਲੇ ਵਿਚ ਝੂਠੀ ਰਿਪੋਰਟ ਬਣਾਉਣ ਵਾਲਿਆਂ ਤੇ ਐਫ ਆਈ ਆਰ ਦਰਜ

ਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲ

ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਕਿਤਾਬ ਸਦੀ ਦੇ ਸਿੱਖ ਸੰਘਰਸ਼ ਦੀ ਕਹਾਣੀ ਦਸਤਾਵੇਜ਼ਾਂ ਦੀ ਜੁਬਾਨੀ ਮੂਲ ਦਸਤਾਵੇਜਾਂ ਤੇ ਅਧਾਰਿਤ ਹੈ

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਐਡਵੋਕੇਟ ਧਾਮੀ ਨੇ