BREAKING NEWS
ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ

38.16 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਸਟੀਲ ਪੁਲ ਲੋਕਾਂ ਨੂੰ ਕੀਤੇ ਸਮਰਪਿਤ

ਕੌਮੀ ਮਾਰਗ ਬਿਊਰੋ | June 24, 2026 07:32 PM

ਫ਼ਰੀਦਕੋਟ- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਫ਼ਰੀਦਕੋਟ ਵਿੱਚ ਵੱਖ-ਵੱਖ ਬਹੁ ਕਰੋੜੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਮੌਜੂਦ ਸਨ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਲਵੰਡੀ ਰੋਡ ਫ਼ਰੀਦਕੋਟ ਵਿਖੇ ਰਾਜਸਥਾਨ ਫੀਡਰ ਨਹਿਰ ਅਤੇ ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ ਸਰਹਿੰਦ ਫੀਡਰ ਨਹਿਰ ਉੱਪਰ ਨਵੇਂ ਬਣੇ ਸਿੰਗਲ ਸਪੈਨ ਸਟੀਲ ਪੁਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਸ਼ਹਿਰ ਦੀਆਂ ਦੋ ਮੁੱਖ ਸੜਕਾਂ ਉੱਪਰ ਬਣੇ ਇਹ ਪੁਲ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ ਹਨ। ਪਹਿਲਾਂ ਇਨ੍ਹਾਂ ਸਥਾਨਾਂ ’ਤੇ ਬਣੇ ਪੁਲ ਲਗਭਗ 60 ਸਾਲ ਪੁਰਾਣੇ ਸਨ, ਜਿਨ੍ਹਾਂ ਕਾਰਨ ਵਧ ਰਹੀ ਟਰੈਫਿਕ ਦੇ ਮੱਦੇਨਜ਼ਰ ਆਵਾਜਾਈ ਵਿੱਚ ਦਿੱਕਤਾਂ ਆ ਰਹੀਆਂ ਸਨ।

ਉਨ੍ਹਾਂ ਦੱਸਿਆ ਕਿ ਨਵੇਂ ਪੁਲਾਂ ਦੀ ਕੈਰੇਜ ਵੇਅ ਚੌੜਾਈ 7.5 ਮੀਟਰ ਰੱਖੀ ਗਈ ਹੈ ਅਤੇ ਦੋਵੇਂ ਪਾਸਿਆਂ 1.200 ਮੀਟਰ ਚੌੜੇ ਪੈਦਲ ਮਾਰਗ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਲ 38 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਨ੍ਹਾਂ ਪੁਲਾਂ ਨਾਲ ਫ਼ਰੀਦਕੋਟ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਟਰੈਫਿਕ ਸਮੱਸਿਆ ਦਾ ਹੱਲ ਹੋਇਆ ਹੈ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਈਆਂ ਹਨ।

ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਹਸਨ ਭੱਟੀ ਵਿਖੇ ਨਹਿਰੀ ਮੋਘੇ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਅਧੀਨ 21 ਮੋਘਿਆਂ ਦੇ ਪੱਕੇ ਖਾਲਿਆਂ ਦਾ ਉਦਘਾਟਨ ਵੀ ਕੀਤਾ।

ਆਪਣੇ ਸੰਬੋਧਨ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਅਤੇ ਸੂਬੇ ਦੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਹਲਕੇ ਵਿੱਚ ਪੱਕੇ ਪਾਣੀ ਦੇ ਖਾਲਿਆਂ ਦੀ ਉਸਾਰੀ ਨਾਲ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣੀ ਹੈ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਕੁੱਲ 21 ਵਿਕਾਸ ਕਾਰਜਾਂ ਤਹਿਤ 34.50 ਕਿਲੋਮੀਟਰ ਲੰਬੇ ਪੱਕੇ ਖਾਲੇ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਤੇ ਲਗਭਗ 11.90 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ 780 ਏਕੜ ਰਕਬੇ ਨੂੰ ਸਿੱਧਾ ਲਾਭ ਮਿਲੇਗਾ। ਪੱਕੇ ਖਾਲਿਆਂ ਰਾਹੀਂ ਪਾਣੀ ਦੀ ਬਰਬਾਦੀ ਨਹੀਂ ਹੋਵੇਗੀ ਅਤੇ ਪਾਣੀ ਦੀ ਪਹੁੰਚ ਖੇਤਾਂ ਤੱਕ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਹੋਵੇਗੀ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਪ੍ਰਾਪਤ ਹੋਣਗੀਆਂ।

ਸ੍ਰੀ ਗੋਇਲ ਨੇ ਨਾਬਾਰਡ ਸਕੀਮ ਤਹਿਤ 96.16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ। ਇਸ ਪ੍ਰਾਜੈਕਟ ਤਹਿਤ ਨਾਲ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਇਆ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਪਾਣੀ ਦੀ ਸੁਚੱਜੀ ਅਤੇ ਸਮੇਂ ਸਿਰ ਉਪਲਬਧਤਾ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਸੰਭਾਲ ਅਤੇ ਖੇਤੀਬਾੜੀ ਨੂੰ ਹੋਰ ਲਾਭਕਾਰੀ ਬਣਾਉਣ ਲਈ ਅਜਿਹੇ ਪ੍ਰਾਜੈਕਟ ਲਗਾਤਾਰ ਲਾਗੂ ਕੀਤੇ ਜਾ ਰਹੇ ਹਨ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਫ਼ਰੀਦਕੋਟ ਹਲਕੇ ਨੂੰ ਵਿਕਾਸ ਕਾਰਜਾਂ ਦੀਆਂ ਸੌਗਾਤਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੰਚਾਈ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਇਹ ਪ੍ਰਾਜੈਕਟ ਕਿਸਾਨਾਂ ਅਤੇ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਜਲ ਸਰੋਤ ਮੰਤਰੀ ਸ੍ਰੀ ਗੋਇਲ ਵੱਲੋਂ 50 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਨੂੰ ਲੋਕ ਨੂੰ ਸਮਰਪਿਤ ਕੀਤਾ ਗਿਆ ਹੈ ਜਿਸ ਨਾਲ ਫਰੀਦਕੋਟ ਹਲਕੇ ਦੇ ਪਿੰਡਾਂ ਨੂੰ ਵਧੀਆ ਸਿੰਚਾਈ ਸਹੂਲਤ ਮਿਲੇਗੀ ਅਤੇ ਪੁਲਾਂ ਨਾਲ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਪ੍ਰਦਾਨ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਹਿਰਾਂ, ਰਜਵਾਹਿਆਂ, ਕੱਸੀਆਂ ਵਿੱਚ ਪਾਣੀ ਦੀ ਸਮਰੱਥਾ ਵਧਾ ਕੇ ਕਿਸਾਨਾਂ ਨੂੰ ਖੇਤੀ ਦੀ ਸਹੂਲਤ ਲਈ ਪਹਿਲਾਂ ਤੋਂ ਵੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ।

ਇਸ ਮੌਕੇ ਸ੍ਰੀ ਗੁਰਤੇਜ ਸਿੰਘ ਖੋਸਾ ਚੇਅਰਮੈਨ ਪਲਾਨਿੰਗ ਬੋਰਡ, ਸ੍ਰੀ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ, ਸ੍ਰੀ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਸੀ. ਸ੍ਰੀ ਸੰਦੀਪ ਗੋਇਲ, ਐਕਸੀਅਨ ਰਮਨਪ੍ਰੀਤ ਸਿੰਘ ਮਾਨ, ਐਕਸੀਅਨ ਸੰਦੀਪ ਕੰਬੋਜ, ਸ੍ਰੀ ਰਜਿੰਦਰ ਸਿੰਘ ਰਿੰਕੂ ਸਮਾਧਾਂ ਵਾਲਾ, ਸ੍ਰੀ ਪ੍ਰੀਤਮ ਸਿੰਘ ਭਾਣਾ, ਸ੍ਰੀ ਜਗਮੋਹਨ ਸਿੰਘ ਵਿਰਕ ਮੰਡਲ ਭੂਮੀ ਰੱਖਿਆ ਅਫ਼ਸਰ, ਸ੍ਰੀਮਤੀ ਰਾਜਵਿੰਦਰ ਕੌਰ ਮੰਡਲ ਭੂਮੀ ਰੱਖਿਆ ਅਫ਼ਸਰ, ਸ੍ਰੀ ਜਸਪ੍ਰੀਤ ਸਿੰਘ ਭੂਮੀ ਰੱਖਿਆ ਅਫ਼ਸਰ, ਸ੍ਰੀ ਗੁਰਪਿੰਦਰ ਸਿੰਘ ਐਗਰੀਕਲਚਰ ਅਫ਼ਸਰ, ਸ੍ਰੀ ਨੀਲਕਰਨ ਸਿੰਘ ਸੀਨੀਅਰ ਸਹਾਇਕ, ਜਲ ਸਰੋਤ ਵਿਭਾਗ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ, ਕਿਸਾਨ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Have something to say? Post your comment

 
 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ

ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਰਕਬਾ ਵਿਖੇ ਲਾਇਬਰੇਰੀ ਸਥਾਪਤ ਕਰਨ ਦਾ ਫ਼ੈਸਲਾ - ਪ੍ਰੋ. ਗੁਰਭਜਨ ਸਿੰਘ ਗਿੱਲ

ਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓ

ਐਸ.ਆਈ.ਆਰ. ਸਬੰਧੀ ਚੋਣ ਅਮਲੇ ਅਤੇ ਬੀ.ਐਲ.ਏਜ਼. ਨੂੰ ਟ੍ਰੇਨਿੰਗ ਦੇਣ ਦੀ ਪ੍ਰਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ