BREAKING NEWS
ਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾਪਹਿਲੇ ਪੜਾਅ ਵਿੱਚ 211 ਬੱਚਿਆਂ ਨੂੰ ਮਿਲੇਗੀ ਵੋਕੇਸ਼ਨਲ ਟ੍ਰੇਨਿੰਗ; ਰੁਜ਼ਗਾਰ, ਸਵੈ-ਮਾਣ ਅਤੇ ਆਤਮ-ਨਿਰਭਰਤਾ ਦੇ ਖੁੱਲ੍ਹਣਗੇ ਨਵੇਂ ਰਾਹ38.16 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਸਟੀਲ ਪੁਲ ਲੋਕਾਂ ਨੂੰ ਕੀਤੇ ਸਮਰਪਿਤਭਾਜਪਾ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ ਹੋ ਚੁੱਕਾ ਹੈ,ਪੰਜਾਬ ਦੇ ਲੋਕ ਇਸ ਦੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ

ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਐਕਟ ਨੂੰ ਬਦਲਣ ਦੀ ਕਾਰਵਾਈ ਮਹਾਰਾਸਟਰ ਸਰਕਾਰ ਤੁਰੰਤ ਬੰਦ ਕਰੇ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | June 24, 2026 07:38 PM

ਸ੍ਰੀ ਅਨੰਦਪੁਰ ਸਾਹਿਬ-ਮਹਾਰਾਸਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਅਬਿਚਲ ਨਗਰ ਸਾਹਿਬ ਨੰਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਤਖ਼ਤ ਸ਼੍ਰੀ ਹਜੂਰ ਸਾਹਿਬ ਦੇ ਪੰਜ ਪਿਆਰੇ ਤੇ ਸਿੱਖ ਸੰਗਤਾਂ ਨੇ ਜੋ 1956 ਦੇ ਕਾਨੂੰਨ ਨੂੰ ਰੱਦ ਕਰਨ ਦੀ ਕਾਰਵਾਈ ਦਾ ਪੁਰਜੋਰ ਵਿਰੋਧ ਕੀਤਾ ਇਸ ਫੈਸਲੇ ਨਾਲ ਬੁੱਢਾ ਦਲ ਪੰਜਵਾਂ ਤਖਤ ਸਿੰਘ ਸਾਹਿਬ ਹਜੂਰ ਸਾਹਿਬ ਦੇ ਨਾਲ ਹਮੇਸ਼ਾ ਮੌਢੇ ਨਾਲ ਮੋਢਾ ਲਾ ਕੇ ਖੜਾ ਹੈ, ਮਹਾਰਾਸ਼ਟਰ ਸਰਕਾਰ ਅਤੇ ਕੇਂਦਰ ਸਰਕਾਰ ਨੂੰ 1956 ਐਕਟ ਦੀ ਥਾਂ ਤੇ ਕੋਈ ਹੋਰ ਐਕਟ ਲੈ ਕੇ ਆਉਣ ਦਾ ਵਿਚਾਰ ਛੱਡ ਦੇਵੇ। ਸਿੰਘ ਸਾਹਿਬ ਕੁਲਵੰਤ ਸਿੰਘ ਅਤੇ ਬਾਬਾ ਰਾਮ ਸਿੰਘ ਤੇ ਪੰਜ ਪਿਆਰਿਆਂ ਦੇ ਗੁਰਮਤੇ ਦੇ ਅਨੁਸਾਰ ਸਰਕਾਰ ਨੂੰ ਚੱਲਣਾ ਚਾਹੀਦਾ ਹੈ। ਸਾਲ 2024 ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਵਿੱਚ ਸਰਕਾਰੀ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਮੈਂਬਰਾਂ ਦੀ ਗਿਣਤੀ ਘਟਾਉਣ ਦਾ ਯਤਨ ਕੀਤਾ ਸੀ ਜਿਸ ਤੇ ਸਿੱਖ ਸੰਗਤ ਅਤੇ ਪੰਜ ਪਿਆਰਿਆਂ ਦੇ ਵਿਰੋਧ ਕਾਰਨ ਸਰਕਾਰ ਨੂੰ ਪਿੱਛੇ ਹਟਣਾ ਪਿਆ ਸੀ ਹੁਣ ਵੀ ਸਰਕਾਰ ਨੂੰ ਸਿੰਘ ਸਾਹਿਬ ਅਤੇ ਪੰਜ ਪਿਆਰੇ ਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਵਿਚਾਰਾਂ ਦੀ ਕਦਰ ਕਰਦਿਆਂ ਇਹ ਫੈਸਲਾ ਵਾਪਸ ਲੈਣਾ ਚਾਹੀਦਾ ਹੈ ਤੇ ਬੁੱਢਾ ਦਲ ਹਮੇਸ਼ਾ ਹੀ ਸਿੱਖ ਸੰਗਤਾਂ ਅਤੇ ਹਜੂਰ ਸਾਹਿਬ ਦੇ ਸਿੰਘ ਸਾਹਿਬਾਨਾਂ ਦੇ ਨਾਲ ਖਲੋਤਾ ਹੈ।

ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਮਹਾਂਰਾਸਟਰ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਤੇ ਉਥੋਂ ਦੀਆਂ ਸੰਗਤਾਂ ਮੁਤਾਬਿਕ ਹੀ ਫੈਸਲੇ ਲੈਣੇ ਚਾਹੀਦੇ ਹਨ, ਅਤੇ ਸਾਰੀਆਂ ਵਿਸ਼ਵ ਭਰ ਦੀਆਂ ਗੁਰੂ ਨਾਨਕ ਨਾਮ ਲੇਵਾ ਗੁਰਸਿੱਖ ਸੰਗਤਾਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਲ ਬਹੁਤ ਹੀ ਸਰਧਾ ਸਤਿਕਾਰ ਨਾਲ ਜੁੜੀਆਂ ਹੋਈਆਂ ਹਨ।

Have something to say? Post your comment

 
 
 
 

ਪੰਜਾਬ

ਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਵਿਵਾਦਤ ਵੀਡੀਓ ਦਾ ਸੱਚ ਸਾਹਮਣੇ ਆਉਣ ਮਗਰੋਂ ਭਗਵੰਤ ਸਿੰਘ ਮਾਨ ਦੇਵੇ ਤੁਰੰਤ ਅਸਤੀਫ਼ਾ- ਐਡਵੋਕੇਟ ਧਾਮੀ

ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਪਹਿਲੇ ਪੜਾਅ ਵਿੱਚ 211 ਬੱਚਿਆਂ ਨੂੰ ਮਿਲੇਗੀ ਵੋਕੇਸ਼ਨਲ ਟ੍ਰੇਨਿੰਗ; ਰੁਜ਼ਗਾਰ, ਸਵੈ-ਮਾਣ ਅਤੇ ਆਤਮ-ਨਿਰਭਰਤਾ ਦੇ ਖੁੱਲ੍ਹਣਗੇ ਨਵੇਂ ਰਾਹ

38.16 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਸਟੀਲ ਪੁਲ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਪੰਜਾਬ-ਵਿਰੋਧੀ, ਕਿਸਾਨ-ਵਿਰੋਧੀ, ਇਸ ਦਾ ਦਲਿਤ-ਵਿਰੋਧੀ ਚਿਹਰਾ ਹੁਣ ਪੂਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ: ਹਰਪਾਲ ਸਿੰਘ ਚੀਮਾ

ਮਾਨਸਾ : ਮੁੱਖ ਮੰਤਰੀ ਪੰਜਾਬ ਭਲਕੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ