BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾਪਹਿਲੇ ਪੜਾਅ ਵਿੱਚ 211 ਬੱਚਿਆਂ ਨੂੰ ਮਿਲੇਗੀ ਵੋਕੇਸ਼ਨਲ ਟ੍ਰੇਨਿੰਗ; ਰੁਜ਼ਗਾਰ, ਸਵੈ-ਮਾਣ ਅਤੇ ਆਤਮ-ਨਿਰਭਰਤਾ ਦੇ ਖੁੱਲ੍ਹਣਗੇ ਨਵੇਂ ਰਾਹ

ਪੰਜਾਬ

ਵਿਵਾਦਤ ਵੀਡੀਓ ਦਾ ਸੱਚ ਸਾਹਮਣੇ ਆਉਣ ਮਗਰੋਂ ਭਗਵੰਤ ਸਿੰਘ ਮਾਨ ਦੇਵੇ ਤੁਰੰਤ ਅਸਤੀਫ਼ਾ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ | June 24, 2026 07:49 PM

ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਸਬੰਧੀ ਕਥਿਤ ਤੌਰ ’ਤੇ ਝੂਠੀ ਰਿਪੋਰਟ ਤਿਆਰ ਕਰਨ ਦੇ ਦੋਸ਼ਾਂ ਹੇਠ ਹਰਿਆਣਾ ਪੁਲਿਸ ਵੱਲੋਂ ਐਫਆਈਆਰ ਦਰਜ਼ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਨਾ ਸਿਰਫ਼ ਪ੍ਰਸ਼ਾਸਨਿਕ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਲੋਕਤੰਤਰਿਕ ਸੰਸਥਾਵਾਂ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਲੈ ਕੇ ਵੀ ਚਿੰਤਾ ਪੈਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਸੰਵੇਦਨਸ਼ੀਲ ਮਾਮਲੇ ਵਿਚ ਤੱਥਾਂ ਤੋਂ ਉਲਟ ਜਾਂ ਗੁੰਮਰਾਹਕੁੰਨ ਰਿਪੋਰਟਾਂ ਤਿਆਰ ਕਰਨਾ ਕਾਨੂੰਨੀ ਅਤੇ ਨੈਤਿਕ ਦੋਵਾਂ ਪੱਖਾਂ ਤੋਂ ਗ਼ਲਤ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਪੱਖਤਾ ਨਾਲ ਇਸ ਦੀ ਜਾਂਚ ਦੋ ਪ੍ਰਵਾਨਿਤ ਲੈਬਾਂ ਤੋਂ ਕਰਵਾਈ ਗਈ ਸੀ, ਪ੍ਰੰਤੂ ਭਗਵੰਤ ਮਾਨ ਨੇ ਆਪਣੀ ਗਲਤੀ ਮੰਨਣ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਛੇਵੇਂ ਪਾਤਸ਼ਾਹ ਵੱਲੋਂ ਸਥਾਪਿਤ ਤਖ਼ਤ ਹੈ, ਜਿਸ ਨਾਲ ਮੱਥਾ ਲਗਾਉਣ ਵਾਲੇ ਕਦੇ ਕਾਮਯਾਬ ਨਹੀਂ ਹੋਏ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਹੋਰ ਵੀ ਦੁੱਖਦਾਈ ਪਹਿਲੂ ਹੈ ਕਿ ਜਿਨ੍ਹਾਂ ਨੇ ਕਾਨੂੰਨ ਦੀ ਰੱਖਿਆ ਦੀ ਸੌਂਹ ਲਈ ਹੈ, ਉਹ ਹੀ ਧੋਖਾਧੜੀ ਕਰ ਰਹੇ ਹਨ। ਆਪਣੀਆਂ ਗ਼ਲਤੀਆਂ ਦੇ ਦੋਸ਼ ਦੂਜਿਆਂ ਸਿਰ ਮੜ੍ਹ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਨਤਕ ਅਹੁਦਿਆਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਰਾਜਨੀਤਿਕ ਪ੍ਰਭਾਵ ਤੋਂ ਮੁਕਤ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਣਾ ਚਾਹੀਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਐਫਆਈਆਰ ਦਰਜ਼ ਹੋਣ ਨਾਲ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਸਾਹਮਣੇ ਆਇਆ ਹੈ। ਇਹ ਪਾਰਟੀ ਸਿੱਖ ਸੰਸਥਾਵਾਂ ਪ੍ਰਤੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠਾ ਪ੍ਰਚਾਰ ਕਰ ਰਹੀ ਸੀ। 

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਪਹਿਲੇ ਪੜਾਅ ਵਿੱਚ 211 ਬੱਚਿਆਂ ਨੂੰ ਮਿਲੇਗੀ ਵੋਕੇਸ਼ਨਲ ਟ੍ਰੇਨਿੰਗ; ਰੁਜ਼ਗਾਰ, ਸਵੈ-ਮਾਣ ਅਤੇ ਆਤਮ-ਨਿਰਭਰਤਾ ਦੇ ਖੁੱਲ੍ਹਣਗੇ ਨਵੇਂ ਰਾਹ

ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਐਕਟ ਨੂੰ ਬਦਲਣ ਦੀ ਕਾਰਵਾਈ ਮਹਾਰਾਸਟਰ ਸਰਕਾਰ ਤੁਰੰਤ ਬੰਦ ਕਰੇ: ਬਾਬਾ ਬਲਬੀਰ ਸਿੰਘ

38.16 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਸਟੀਲ ਪੁਲ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਮਾਨ