BREAKING NEWS
ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | June 24, 2026 07:51 PM


ਐਸ ਏ ਐਸ ਨਗਰ -ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਬੀਬੀ ਵੀਰਪਾਲ ਕੌਰ ਮੋਗੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਉਨਾਂ ਨੇ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੁਆਰਾ ਦੇਸ਼ ਕੌਮ ਅਤੇ ਧਰਮ ਬਚਾਉਣ ਖਾਤਿਰ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਅਮਨਪ੍ਰੀਤ ਸਿੰਘ ਗੁਰਦੁਅਰਾ ਸ੍ਰੀ ਪਾਉਂਟਾ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਹਰਜੀਤ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਬੀਬੀ ਬਲਵਿੰਦਰ ਕੌਰ ਖਹਿਰਾ ਜਲੰਧਰ ਵਾਲੀਆਂ ਬੀਬੀਆਂ ਦਾ ਇੰਟਰਨਸ਼ੈਨਲ ਢਾਡੀ ਜੱਥਾ, ਭਾਈ ਸਰਬਜੋਤ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਬੀਬੀ ਹਰਜਿੰਦਰ ਕੌਰ ਜੀ, ਭਾਈ ਅਮਰਜੀਤ ਸਿੰਘ ਖਾਲਸਾ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣਾ ਵਾਲੇ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੈਸਟ ਅਤਿ ਆਧੁਨਿਕ ਕੰਪਿਊਟਰਾਈਜ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਸੰਗਤਾਂ ਦੀ ਸਹੁਲਤ ਲਈ ਐੱਮ ਆਰ ਆਈ, ਸੀਟੀ ਸਕੈਨ, ਡੈਂਟਲ ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਸੇਵਾਵਾਂ ਵੀ ਉਪਲੱਬਧ ਹਨ।

Have something to say? Post your comment

 
 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ

ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਰਕਬਾ ਵਿਖੇ ਲਾਇਬਰੇਰੀ ਸਥਾਪਤ ਕਰਨ ਦਾ ਫ਼ੈਸਲਾ - ਪ੍ਰੋ. ਗੁਰਭਜਨ ਸਿੰਘ ਗਿੱਲ

ਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓ

ਐਸ.ਆਈ.ਆਰ. ਸਬੰਧੀ ਚੋਣ ਅਮਲੇ ਅਤੇ ਬੀ.ਐਲ.ਏਜ਼. ਨੂੰ ਟ੍ਰੇਨਿੰਗ ਦੇਣ ਦੀ ਪ੍ਰਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ