BREAKING NEWS
ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਨੈਸ਼ਨਲ

ਪੰਜਾਬ ਦੇ ਹਾਲਾਤਾਂ, ਸਿੱਖ ਹੱਕਾਂ ਦੇ ਨਾਲ ਇਤਿਹਾਸਿਕ ਚੇਤਨਾ 'ਤੇ ਲੁਧਿਆਣਾ ਵਿਚ ਹੋਇਆ ਗੰਭੀਰ ਮੰਥਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 24, 2026 07:56 PM

ਨਵੀਂ ਦਿੱਲੀ - ਡਾ. ਬੀ.ਆਰ. ਅੰਬੇਡਕਰ ਭਵਨ, ਲੁਧਿਆਣਾ ਵਿਖੇ ਬਹੁਜਨ ਦ੍ਰਾਵਿੜ ਪਾਰਟੀ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਕੌਮੀ ਪ੍ਰਧਾਨ ਜੀਵਨ ਸਿੰਘ ਤਾਮਿਲ, ਤੀਰਥ ਸਿੰਘ, ਇੰਦਰਜੀਤ ਸਿੰਘ, ਡਾ. ਬਿਬੇਕ ਕੁਮਾਰ, ਮਕਸੂਦਲ ਹਕ ਮਲੇਰਕੋਟਲਾ, ਜਸਵੀਰ ਸਿੰਘ, ਦਿੱਲੀ ਯੂਨੀਵਰਸਿਟੀ ਤੋਂ ਜਗਤਾਰ ਸਿੰਘ, ਭਾਈ ਗੁਰਬੀਰ ਸਿੰਘ ਦੁੱਧੜਾਏ, ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਭਾਈ ਸੁਰਿੰਦਰ ਪਾਲ ਸਿੰਘ ਤਲਾਬਪੁਰਾ ਅਤੇ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਸਮੇਤ ਕਈ ਹਸਤੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕੌਮੀ ਪ੍ਰਧਾਨ ਜੀਵਨ ਸਿੰਘ ਤਾਮਿਲ, ਪਾਰਟੀ ਦੇ ਕਨਵੀਨਰ ਤੀਰਥ ਸਿੰਘ ਸਮੇਤ ਹੋਰ ਆਗੂਆਂ ਨੂੰ ਸ੍ਰੀ ਸਾਹਿਬ ਅਤੇ ਕਈ ਮਹੱਤਵਪੂਰਨ ਪੁਸਤਕਾਂ ਭੇਟ ਕੀਤੀਆਂ ਗਈਆਂ। ਇਨ੍ਹਾਂ ਵਿੱਚ ‘ਪੇਰੀਆਰ ਰਤਨਾਵਲੀ’, ਅਮਰਦੀਪ ਸਿੰਘ ਅਮਰ ਦਾ ਨਾਵਲ ‘ਦੀਵਾ ਜੱਗਦਾ ਰਹੇਗਾ’, ਸੰਤ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦੀ ਪੁਸਤਕ ‘ਗੁਰ ਸਾਗਰ’, ‘ਗੁਰੂ ਨਾਨਕ ਸਾਹਿਬ ਜੀ ਦੀ ਅਰਬ ਰਤਨ ਫੇਰੀ’ ਅਤੇ ਡਾ. ਬੀ. ਆਰ. ਅੰਬੇਡਕਰ ਨਾਲ ਸੰਬੰਧਤ ਪੁਸਤਕਾਂ ਸ਼ਾਮਲ ਸਨ। ਇਹ ਪੁਸਤਕਾਂ ਹੋਰ ਹਾਜ਼ਰੀਨਾਂ ਵਿੱਚ ਵੀ ਵੰਡੀਆਂ ਗਈਆਂ। ਮੀਟਿੰਗ ਦੇ ਸਮਾਪਤ ਹੋਣ ਉਪਰੰਤ ਵੱਖ-ਵੱਖ ਪ੍ਰਤੀਨਿਧੀਆਂ ਦਰਮਿਆਨ ਹੋਈਆਂ ਲੰਬੀਆਂ ਗੈਰ-ਰਸਮੀ ਗੱਲਬਾਤਾਂ ਦੌਰਾਨ ਉੱਤਰਾਖੰਡ ਵਿੱਚ ਨਿਹੰਗ ਸਿੰਘਾਂ ਨਾਲ ਵਾਪਰੇ ਘਟਨਾਕ੍ਰਮ, ਸ੍ਰੀ ਹੇਮਕੁੰਟ ਸਾਹਿਬ ਦਾ ਇਤਿਹਾਸਕ ਮਹੱਤਵ, ਸ੍ਰੀ ਦਸਮ ਗ੍ਰੰਥ ਸਾਹਿਬ ਦੀ ਬਾਣੀ ਅਤੇ ਸਿੱਖਾਂ ਦੇ ਸ਼ਸਤ੍ਰ ਧਾਰਣ ਕਰਨ ਦੇ ਅਧਿਕਾਰ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਭਵਿੱਖੀ ਕਾਰਜਕ੍ਰਮਾਂ ਸਬੰਧੀ ਮੁੱਢਲੇ ਪੱਧਰ ’ਤੇ ਵੀ ਵਿਚਾਰ-ਵਟਾਂਦਰਾ ਹੋਇਆ। ਇਸ ਤਹਿਤ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਸਿੱਖ-ਬਹੁਲ ਇਲਾਕਿਆਂ ਵਿੱਚ ਸਿੱਖ ਵਿਦਵਾਨਾਂ ਦੀ ਸ਼ਮੂਲੀਅਤ ਨਾਲ ਭਾਈ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜੀਵਨ ’ਤੇ ਸੈਮੀਨਾਰ ਕਰਵਾਉਣ ਅਤੇ ਸਿਕਲੀਗਰ ਭਾਈਚਾਰੇ ਨਾਲ ਜੁੜੇ ਮਸਲਿਆਂ ਨੂੰ ਉਠਾਉਣ ਬਾਰੇ ਗੱਲਬਾਤ ਕੀਤੀ ਗਈ।

Have something to say? Post your comment

 
 
 
 

ਨੈਸ਼ਨਲ

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

ਕਨਿਸ਼ਕਾ ਏਅਰ ਕਾਂਡ ਯਾਦਗਾਰ ‘ਤੇ ਸਟੈਨਲੀ ਪਾਰਕ ‘ਚ ਇਨਸਾਫ਼ ਦੀ ਗੂੰਜ, ਸੱਚ ਸਾਹਮਣੇ ਲਿਆਉਣ ਲਈ ਨਵੀਂ ਸੁਤੰਤਰ ਜਾਂਚ ਦੀ ਮੰਗ

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

ਬੈਲਜੀਅਮ ਦੇ ਗੁਰਦੁਆਰਾ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਵਿਸ਼ਾਲ ਬੈਨਰ ਲਗਾਇਆ, ਕੌਮ ਨੇ  ਦਿੱਤੀ ਸ਼ਰਧਾਂਜਲੀ

ਨਿਹੰਗ ਸਿੰਘ ਮਾਮਲਾ: ਉੱਤਰਾਖੰਡ ਮੁੱਖਮੰਤਰੀ ਨਾਲ ਦਿਲੀ ਕਮੇਟੀ ਵਫਦ ਦੀ ਮੁਲਾਕਾਤ-ਦੋਸ਼ੀ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਦਿੱਤਾ ਭਰੋਸਾ-ਕਾਲਕਾ /ਕਾਹਲੋਂ

ਹਜ਼ੂਰ ਸਾਹਿਬ ਐਕਟ ਵਿੱਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ, ਸਰਕਾਰ ਸਿੱਖ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ: ਪਰਮਜੀਤ ਸਿੰਘ ਸਰਨਾ

ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ

ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ, ਕਾਹਲੋਂ

ਕਰਣਪ੍ਰਯਾਗ ਕਾਂਡ: ਨਿਹੰਗ ਸਿੰਘਾਂ ਦੇ ਹੱਕ 'ਚ ਡਟੇ ਸਰਨਾ, ਧਾਮੀ ਸਰਕਾਰ ਨੂੰ ਸੌਂਪਿਆ 5 ਨੁਕਤੀ ਮੈਮੋਰੈਂਡਮ; ਇਨਸਾਫ਼ ਦੀ ਕੀਤੀ ਮੰਗ

ਦਿੱਲੀ ਕਮੇਟੀ ਦੇ ਗੁਰਮਤਿ ਕੈਂਪਾਂ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੇ ਰਾਗਾਂ ਵਿੱਚ ਕੀਰਤਨ ਤੇ ਗੁਰਬਾਣੀ ਕੰਠ ਕਰਕੇ ਸੰਗਤਾਂ ਦੇ ਮਨ ਮੋਹੇ