BREAKING NEWS
ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਨੈਸ਼ਨਲ

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 24, 2026 07:58 PM

ਨਵੀਂ ਦਿੱਲੀ- ਤਾਮਿਲਨਾਡੂ ਵਿੱਚ ਸਿੱਖ ਸੱਭਿਆਚਾਰ ਅਤੇ ਫਲਸਫੇ ਪ੍ਰਤੀ ਵਧ ਰਹੀ ਦਿਲਚਸਪੀ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਵਸਦੇ ਤਾਮਿਲ ਭਾਈਚਾਰੇ ਲਈ ਸਿੱਖ ਫਲਸਫੇ ਬਾਰੇ ਇੱਕ ਵਿਸ਼ੇਸ਼ ਸਿਖਲਾਈ ਕੈਂਪ ਕਰਵਾਇਆ ਗਿਆ। ਇਹ ਕੈਂਪ ਸ੍ਰੀ ਕੇਂਦਰੀ ਸਿੰਘ ਸਭਾ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ 25 ਤੋਂ ਵੱਧ ਤਾਮਿਲ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਿਖਲਾਈ ਕੈਂਪ ਦਾ ਮੁੱਖ ਉਦੇਸ਼ ਤਾਮਿਲ ਭਾਈਚਾਰੇ ਦੇ ਨੌਜਵਾਨਾਂ ਨੂੰ ਸਿੱਖ ਸਿਧਾਂਤਾਂ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਜੀਵਨ-ਦਰਸ਼ਨ ਨਾਲ ਜਾਣੂ ਕਰਵਾਉਣਾ ਸੀ। ਇਸ ਮੌਕੇ ਸਿੱਖ ਵਿਦਵਾਨ ਸਰਦਾਰ ਜੀਵਨ ਸਿੰਘ ਤਾਮਿਲ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਭਾਗੀਦਾਰਾਂ ਨਾਲ ਸਿੱਖ ਫਲਸਫੇ ਦੇ ਵੱਖ-ਵੱਖ ਪੱਖਾਂ ਬਾਰੇ ਵਿਚਾਰ ਸਾਂਝੇ ਕੀਤੇ। ਸਿਖਲਾਈ ਦੌਰਾਨ ਸਿੱਖ ਫਲਸਫੇ ਨੂੰ ਸਮਝਾਉਣ ਲਈ ‘ਕੈਪਟੀਵੇਟਿੰਗ ਦਿ ਸਿੰਪਲ ਹਾਰਟਡ’ ਕਿਤਾਬ ਦੀ ਵਰਤੋਂ ਕੀਤੀ ਗਈ। ਇਸ ਕਿਤਾਬ ਰਾਹੀਂ ਭਾਗੀਦਾਰਾਂ ਨੂੰ ਸਿੱਖ ਸਿਧਾਂਤਾਂ ਅਤੇ ਗੁਰਮਤਿ ਵਿਚਾਰਧਾਰਾ ਨੂੰ ਸਰਲ ਤੇ ਡੂੰਘੇ ਢੰਗ ਨਾਲ ਸਮਝਣ ਵਿੱਚ ਮਦਦ ਮਿਲੀ। ਇਸ ਮੌਕੇ ਸ੍ਰੀ ਕੇਂਦਰੀ ਸਿੰਘ ਸਭਾ ਦੇ ਖ਼ਜ਼ਾਨਚੀ ਸਰਦਾਰ ਰਾਜਵਿੰਦਰ ਸਿੰਘ ਰਾਹੀ ਦੀ ਅਗਵਾਈ ਹੇਠ ਸਮੂਹ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ ਗਿਆ। ਕੈਂਪ ਦੌਰਾਨ ਨੌਜਵਾਨਾਂ ਨੇ ਸਿੱਖ ਕਦਰਾਂ-ਕੀਮਤਾਂ, ਸੇਵਾ, ਸਿਮਰਨ ਅਤੇ ਮਨੁੱਖਤਾ ਨਾਲ ਜੁੜੇ ਸਿਧਾਂਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਆਯੋਜਕਾਂ ਨੇ ਕਿਹਾ ਕਿ ਇਹ ਕੈਂਪ ਸਿੱਖ ਅਤੇ ਤਾਮਿਲ ਸੱਭਿਆਚਾਰ ਵਿਚਕਾਰ ਆਪਸੀ ਸਮਝ ਅਤੇ ਸਾਂਝ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਸਿਖਲਾਈ ਦੇ ਅੰਤ ਵਿੱਚ ਭਾਗੀਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖ ਫਲਸਫੇ ਨੇ ਉਨ੍ਹਾਂ ਦੇ ਜੀਵਨ ਪ੍ਰਤੀ ਨਜ਼ਰੀਏ ਨੂੰ ਹੋਰ ਵਿਸ਼ਾਲ ਕੀਤਾ ਹੈ। ਆਯੋਜਕਾਂ ਮੁਤਾਬਕ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਸਿਖਲਾਈ ਕੈਂਪ ਅਤੇ ਵਿਚਾਰ-ਵਟਾਂਦਰੇ ਕਰਵਾਏ ਜਾਣਗੇ, ਤਾਂ ਜੋ ਸਿੱਖ ਫਲਸਫੇ ਅਤੇ ਸੱਭਿਆਚਾਰ ਬਾਰੇ ਹੋਰ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਸਕੇ।

Have something to say? Post your comment

 
 
 
 

ਨੈਸ਼ਨਲ

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

ਕਨਿਸ਼ਕਾ ਏਅਰ ਕਾਂਡ ਯਾਦਗਾਰ ‘ਤੇ ਸਟੈਨਲੀ ਪਾਰਕ ‘ਚ ਇਨਸਾਫ਼ ਦੀ ਗੂੰਜ, ਸੱਚ ਸਾਹਮਣੇ ਲਿਆਉਣ ਲਈ ਨਵੀਂ ਸੁਤੰਤਰ ਜਾਂਚ ਦੀ ਮੰਗ

ਪੰਜਾਬ ਦੇ ਹਾਲਾਤਾਂ, ਸਿੱਖ ਹੱਕਾਂ ਦੇ ਨਾਲ ਇਤਿਹਾਸਿਕ ਚੇਤਨਾ 'ਤੇ ਲੁਧਿਆਣਾ ਵਿਚ ਹੋਇਆ ਗੰਭੀਰ ਮੰਥਨ

ਬੈਲਜੀਅਮ ਦੇ ਗੁਰਦੁਆਰਾ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਵਿਸ਼ਾਲ ਬੈਨਰ ਲਗਾਇਆ, ਕੌਮ ਨੇ  ਦਿੱਤੀ ਸ਼ਰਧਾਂਜਲੀ

ਨਿਹੰਗ ਸਿੰਘ ਮਾਮਲਾ: ਉੱਤਰਾਖੰਡ ਮੁੱਖਮੰਤਰੀ ਨਾਲ ਦਿਲੀ ਕਮੇਟੀ ਵਫਦ ਦੀ ਮੁਲਾਕਾਤ-ਦੋਸ਼ੀ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਦਿੱਤਾ ਭਰੋਸਾ-ਕਾਲਕਾ /ਕਾਹਲੋਂ

ਹਜ਼ੂਰ ਸਾਹਿਬ ਐਕਟ ਵਿੱਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ, ਸਰਕਾਰ ਸਿੱਖ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ: ਪਰਮਜੀਤ ਸਿੰਘ ਸਰਨਾ

ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ

ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ, ਕਾਹਲੋਂ

ਕਰਣਪ੍ਰਯਾਗ ਕਾਂਡ: ਨਿਹੰਗ ਸਿੰਘਾਂ ਦੇ ਹੱਕ 'ਚ ਡਟੇ ਸਰਨਾ, ਧਾਮੀ ਸਰਕਾਰ ਨੂੰ ਸੌਂਪਿਆ 5 ਨੁਕਤੀ ਮੈਮੋਰੈਂਡਮ; ਇਨਸਾਫ਼ ਦੀ ਕੀਤੀ ਮੰਗ

ਦਿੱਲੀ ਕਮੇਟੀ ਦੇ ਗੁਰਮਤਿ ਕੈਂਪਾਂ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੇ ਰਾਗਾਂ ਵਿੱਚ ਕੀਰਤਨ ਤੇ ਗੁਰਬਾਣੀ ਕੰਠ ਕਰਕੇ ਸੰਗਤਾਂ ਦੇ ਮਨ ਮੋਹੇ