ਨੈਸ਼ਨਲ

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 24, 2026 08:02 PM

ਨਵੀਂ ਦਿੱਲੀ- ਅਖੰਡ ਕੀਰਤਨੀ ਜਥਾ ਯੂਕੇ ਦੇ ਜਥੇਦਾਰ ਤਰਲੋਚਨ ਸਿੰਘ, ਸ੍ਰੀ ਗੁਰੂ ਸਿੰਘ ਸਭਾ ਡਰਬੀ ਦੇ ਪ੍ਰਧਾਨ ਰਘਬੀਰ ਸਿੰਘ ਅਤੇ ਸਿੱਖ ਅਜਾਇਬਘਰ ਡਰਬੀ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਪੁਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਕੁਝ ਵੀਡੀਓਆਂ ‘ਤੇ ਗੰਭੀਰ ਇਤਰਾਜ਼ ਜਤਾਉਂਦਿਆਂ ਕਿਹਾ ਕਿ ਜੇਕਰ ਕਿਸੇ ਵੀਡੀਓ ਵਿੱਚ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਪ੍ਰਤੀ ਅਦਬ ਦੇ ਉਲਟ ਕੋਈ ਦ੍ਰਿਸ਼ ਜਾਂ ਹਰਕਤ ਦਿਖਾਈ ਦਿੰਦੀ ਹੈ ਤਾਂ ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਨੋਟਿਸ ਲੈ ਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਧਾਰਮਿਕ ਮਰਯਾਦਾ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸਪੱਸ਼ਟ ਸੰਦੇਸ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਨਿੱਜੀ ਜਾਂ ਦਲ-ਵਾਦੀ ਸਿਆਸਤ ਤੋਂ ਉੱਪਰ ਉੱਠ ਕੇ ਪੰਥਕ ਅਤੇ ਧਾਰਮਿਕ ਮਸਲਿਆਂ ‘ਤੇ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਜਦੋਂ ਧਾਰਮਿਕ ਸੰਵੇਦਨਾਵਾਂ ਅਤੇ ਸਿੱਖ ਅਸਮਿਤਾ ਨਾਲ ਜੁੜੇ ਮਸਲੇ ਸਾਹਮਣੇ ਆਉਣ ਤਾਂ ਉਨ੍ਹਾਂ ‘ਤੇ ਸਾਂਝਾ, ਸਪੱਸ਼ਟ ਅਤੇ ਦ੍ਰਿੜ੍ਹ ਰੁਖ ਅਪਣਾਇਆ ਜਾਣਾ ਚਾਹੀਦਾ ਹੈ।
ਆਗੂਆਂ ਨੇ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲੇ ਸਿੱਖ ਯਾਤਰੀਆਂ ਨਾਲ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਹੋ ਰਹੀਆਂ ਵਧੀਕੀਆਂ ਦੀ ਵੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ‘ਤੇ ਸਿੱਖ ਯਾਤਰੀਆਂ ਨਾਲ ਬਦਸਲੂਕੀ, ਹਮਲਿਆਂ ਅਤੇ ਧੱਕੇਸ਼ਾਹੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਤੁਰੰਤ ਰੋਕਿਆ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਇਸ ਮਸਲੇ ਨੂੰ ਪੂਰੀ ਗੰਭੀਰਤਾ ਨਾਲ ਸੰਬੰਧਿਤ ਸਰਕਾਰਾਂ ਅੱਗੇ ਉਠਾਇਆ ਜਾਵੇ, ਤਾਂ ਜੋ ਸਮਾਜ ਵਿੱਚ ਨਫ਼ਰਤ ਅਤੇ ਬੇਚੈਨੀ ਦਾ ਮਾਹੌਲ ਪੈਦਾ ਨਾ ਹੋਵੇ।

Have something to say? Post your comment

 
 
 
 

ਨੈਸ਼ਨਲ

ਕਨਿਸ਼ਕਾ ਏਅਰ ਕਾਂਡ ਯਾਦਗਾਰ ‘ਤੇ ਸਟੈਨਲੀ ਪਾਰਕ ‘ਚ ਇਨਸਾਫ਼ ਦੀ ਗੂੰਜ, ਸੱਚ ਸਾਹਮਣੇ ਲਿਆਉਣ ਲਈ ਨਵੀਂ ਸੁਤੰਤਰ ਜਾਂਚ ਦੀ ਮੰਗ

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

ਪੰਜਾਬ ਦੇ ਹਾਲਾਤਾਂ, ਸਿੱਖ ਹੱਕਾਂ ਦੇ ਨਾਲ ਇਤਿਹਾਸਿਕ ਚੇਤਨਾ 'ਤੇ ਲੁਧਿਆਣਾ ਵਿਚ ਹੋਇਆ ਗੰਭੀਰ ਮੰਥਨ

ਬੈਲਜੀਅਮ ਦੇ ਗੁਰਦੁਆਰਾ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਵਿਸ਼ਾਲ ਬੈਨਰ ਲਗਾਇਆ, ਕੌਮ ਨੇ  ਦਿੱਤੀ ਸ਼ਰਧਾਂਜਲੀ

ਨਿਹੰਗ ਸਿੰਘ ਮਾਮਲਾ: ਉੱਤਰਾਖੰਡ ਮੁੱਖਮੰਤਰੀ ਨਾਲ ਦਿਲੀ ਕਮੇਟੀ ਵਫਦ ਦੀ ਮੁਲਾਕਾਤ-ਦੋਸ਼ੀ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਦਿੱਤਾ ਭਰੋਸਾ-ਕਾਲਕਾ /ਕਾਹਲੋਂ

ਹਜ਼ੂਰ ਸਾਹਿਬ ਐਕਟ ਵਿੱਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ, ਸਰਕਾਰ ਸਿੱਖ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ: ਪਰਮਜੀਤ ਸਿੰਘ ਸਰਨਾ

ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ

ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ, ਕਾਹਲੋਂ

ਕਰਣਪ੍ਰਯਾਗ ਕਾਂਡ: ਨਿਹੰਗ ਸਿੰਘਾਂ ਦੇ ਹੱਕ 'ਚ ਡਟੇ ਸਰਨਾ, ਧਾਮੀ ਸਰਕਾਰ ਨੂੰ ਸੌਂਪਿਆ 5 ਨੁਕਤੀ ਮੈਮੋਰੈਂਡਮ; ਇਨਸਾਫ਼ ਦੀ ਕੀਤੀ ਮੰਗ

ਦਿੱਲੀ ਕਮੇਟੀ ਦੇ ਗੁਰਮਤਿ ਕੈਂਪਾਂ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੇ ਰਾਗਾਂ ਵਿੱਚ ਕੀਰਤਨ ਤੇ ਗੁਰਬਾਣੀ ਕੰਠ ਕਰਕੇ ਸੰਗਤਾਂ ਦੇ ਮਨ ਮੋਹੇ