BREAKING NEWS
ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਰਕਬਾ ਵਿਖੇ ਲਾਇਬਰੇਰੀ ਸਥਾਪਤ ਕਰਨ ਦਾ ਫ਼ੈਸਲਾ - ਪ੍ਰੋ. ਗੁਰਭਜਨ ਸਿੰਘ ਗਿੱਲ

ਕੌਮੀ ਮਾਰਗ ਬਿਊਰੋ | June 24, 2026 09:29 PM

ਲੁਧਿਆਣਾ-ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਲੁਧਿਆਣਾ ਵਿੱਚ ਕਰਵਾਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿੱਚ ਰਕਬਾ (ਲੁਧਿਆਣਾ) ਵਿਖੇ ਇਸੇ ਸਾਲ ਲਾਇਬਰੇਰੀ ਸਥਾਪਤ ਕੀਤੀ ਜਾਵੇਗੀ।

ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੇ ਬੁਲਾਵੇ ਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਫਾਉਂਡੇਸ਼ਨ ਦੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਇਹ ਫ਼ੈਸਲਾ ਕੀਤਾ ਗਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਭਵਨ ਵਿਖੇ ਲਾਇਬਰੇਰੀ ਬਣਾਈ ਜਾਵੇਗੀ।
ਫਾਉਂਡੇਸ਼ਨ ਦੇ ਸਰਪ੍ਰਸਤ ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਪੰਜਾਬ ਦੀ ਅਸਲ ਸ਼ਕਤੀ ਸ਼ਬਦ ਵਿੱਚ ਹੈ। ਸ਼ਬਦਾਂ ਨਾਲ ਸਾਂਝ ਵਧਾ ਕੇ ਹੀ ਅਸੀਂ ਵਿਕਾਸਮੁਖੀ ਸੋਚ ਅਖ਼ਤਿਆਰ ਕਰ ਸਕਦੇ ਹਾਂ। ਉਨ੍ਹਾਂ ਇਸ ਲਾਇਬਰੇਰੀ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਵਿਸ਼ਵਾਸ ਦਿੱਤਾ।
ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਉਹ ਆਪਣੇ ਪਰਿਵਾਰਕ ਸਰੋਤਾਂ ਤੋਂ 251 ਕਿਤਾਬਾਂ ਇਸ ਲਾਇਬਰੇਰੀ ਨੂੰ ਭੇਂਟ ਕਰਨ ਤੋਂ ਇਲਾਵਾ ਵੱਖ ਵੱਖ ਸੰਸਥਾਵਾਂ ਨਾਲ ਸੰਪਰਕ ਕਰਕੇ ਪੁਸਤਕ ਦਾਨ ਮੁਹਿੰਮ ਦਾ ਹਿੱਸਾ ਬਣਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਆਸਤਦਾਨ ਜੇਕਰ ਪੜ੍ਹਨ ਲਿਖਣ ਵਾਲੇ ਪਾਸੇ ਤੁਰਨ ਤਾਂ ਉਨ੍ਹਾਂ ਦੀ ਬੋਲ ਬਾਣੀ ਸੁਧਰ ਸਕਦੀ ਹੈ। ਅੱਜ ਜੇ ਸਾਡੇ ਬਹੁਤੇ ਸਿਆਸਤਦਾਨ ਇੱਕ ਦੂਜੇ ਲਈ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ ਤਾਂ ਇਸ ਦੀ ਜੜ੍ਹ ਇੱਥੇ ਹੀ ਪਈ ਹੈ ਕਿ ਸ਼ਬਦ ਸਾਡੀ ਸੋਚ ਦਾ ਹਿੱਸਾ ਨਹੀਂ ਰਿਹਾ। ਇਹ ਲਾਇਬਰੇਰੀਆਂ ਸਾਡੇ ਸਮਾਜਿਕ ਜੀਵਨ ਨੂੰ ਸੰਵਾਰਨ ਵਿੱਚ ਮਦਦਗਾਰ ਸਾਬਤ ਹੋ ਸਕਦੀਆਂ ਹਨ।
ਇਸ ਮੋਕੇ ਬੋਲਦਿਆਂ ਸ. ਅਮਰਜੀਤ ਸਿੰਘ ਟਿੱਕਾ ਨੇ ਕਿਹਾ ਉਹ ਬਾਬਾ ਦੀਪ ਸਿੰਘ ਟਰਸਟ, ਮਾਡਲ ਟਾਊਨ ਲੁਧਿਆਣਾ ਵੱਲੋਂ ਵੀ ਇਸ ਸ਼ੁਭ ਕਾਰਜ ਲਈ ਸਹਿਯੋਗ ਦੇਣ ਲਈ ਟਰਸਟ ਨੂੰ ਮਸ਼ਵਰਾ ਦੇਣਗੇ। ਨਿੱਜੀ ਤੌਰ ਤੇ ਵੀ ਉਹ ਇਸ ਪ੍ਰਾਜੈਕਟ ਲਈ ਮੁਹਿੰਮ ਚਲਾਉਣਗੇ।
ਸ. ਗੁਰਦੇਵ ਸਿੰਘ ਲਾਪਰਾਂ ਨੇ ਕਿਹਾ ਕਿ ਉਹ ਆਪਣੇ ਨਿੱਜੀ ਸਰੋਤਾਂ ਤੋਂ ਕਿਤਾਬਾਂ ਲਈ ਅਲਮਾਰੀਆਂ ਦਾਨ ਕਰਨਗੇ।
ਉੱਘੇ ਸਮਾਜਿਕ ਆਗੂ ਸ. ਜਸਵੰਤ ਸਿੰਘ ਛਾਪਾ ਨੇ ਕਿਹਾ ਕਿ ਕੁਝ ਸਾਲ ਪਹਿਲਾਂ “ਸਰਬੱਤ ਦਾ ਭਲਾ ਟਰਸਟ” ਪਟਿਆਲਾ ਵੱਲੋਂ “ਸ਼ਬਦ ਪ੍ਰਕਾਸ਼ ਭਵਨ” ਦੀ ਉਸਾਰੀ ਵਿੱਚ ਸ. ਸ ਪ ਸ ਓਬਰਾਏ ਨੇ ਮੇਰੀ ਬੇਨਤੀ ਪ੍ਰਵਾਨ ਕਰਦੇ ਹੋਏ ਵੱਡਾ ਹਿੱਸਾ ਪਾਇਆ ਸੀ। ਇਸ ਸਥਾਨ ਤੇ ਹੁਣ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਿਲ ਬਾਣੀਕਾਰਾਂ ਦੀਆਂ ਮੌਲਿਕ ਪੇਂਟਿੰਗਜ਼ ਦੀ ਪ੍ਰਦਰਸ਼ਨੀ ਸੁਭਾਇਮਾਨ ਹੈ। ਇਸ ਨੂੰ ਦੇਸ਼ ਬਦੇਸ਼ ਦੀਆਂ ਸੰਗਤਾਂ ਬਹੁਤ ਸ਼ਰਧਾ ਨਾਲ ਵੇਖਦੀਆਂ ਹਨ।
ਇਸ ਮੌਕੇ ਸ. ਮਲਕੀਤ ਸਿੰਘ ਦਾਖਾ ਤੇ ਕ੍ਹਿਸ਼ਨ ਕੁਮਾਰ ਬਾਵਾ ਨੂੰ ਦੋਸ਼ਾਲੇ , ਪੁਸਤਕਾਂ ਤੇ ਬਾਕੀ ਸ਼ਖ਼ਸੀਅਤਾਂ ਜਗਦੀਸ਼ਪਾਲ ਸਿੰਘ ਗਰੇਵਾਲ, ਜਸਵੰਤ ਸਿੰਘ ਛਾਪਾ, ਪ੍ਰਿੰਸ, ਅਮਰਜੀਤ ਸਿੰਘ ਟਿੱਕਾ, ਗੁਰਦੇਵ ਸਿੰਘ ਲਾਪਰਾਂ ਨੂੰ ਵੀ ਪੁਸਤਕਾਂ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

Have something to say? Post your comment

 
 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ

ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓ

ਐਸ.ਆਈ.ਆਰ. ਸਬੰਧੀ ਚੋਣ ਅਮਲੇ ਅਤੇ ਬੀ.ਐਲ.ਏਜ਼. ਨੂੰ ਟ੍ਰੇਨਿੰਗ ਦੇਣ ਦੀ ਪ੍ਰਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ