BREAKING NEWS
ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ

ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ਵਿੱਚ ਦਖ਼ਲ ਦੀ ਕੋਸ਼ਿਸ਼ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ: ਪਰਮਜੀਤ ਸਿੰਘ ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 25, 2026 10:04 PM

ਨਵੀਂ ਦਿੱਲੀ - ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਸੰਭਾਵਿਤ ਸੋਧਾਂ ਦੀਆਂ ਖ਼ਬਰਾਂ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ, ਗੁਰਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ-ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੀ ਆਸਥਾ, ਪੰਥਕ ਮਰਯਾਦਾ ਅਤੇ ਇਤਿਹਾਸਕ ਅਸਮੀਤਾ ਦਾ ਅਹਿਮ ਕੇਂਦਰ ਹੈ, ਜਿਸਦੇ ਪ੍ਰਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਦਖ਼ਲਅੰਦਾਜ਼ੀ ਕਬੂਲ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਐਕਟ ਵਿੱਚ ਅਜਿਹੀਆਂ ਤਬਦੀਲੀਆਂ ਕਰਨ ਦੀ ਕੋਸ਼ਿਸ਼ ਹੋਈ, ਜਿਨ੍ਹਾਂ ਨਾਲ ਸਰਕਾਰ ਦਾ ਦਖ਼ਲ, ਪ੍ਰਭਾਵ ਜਾਂ ਕਬਜ਼ਾ ਵਧਦਾ ਹੋਵੇ, ਤਾਂ ਇਸਨੂੰ ਸਿੱਖ ਧਾਰਮਿਕ ਅਦਾਰਿਆਂ ਦੀ ਖ਼ੁਦਮੁਖਤਿਆਰੀ ‘ਤੇ ਸਿੱਧਾ ਹਮਲਾ ਮੰਨਿਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਰਗੀ ਸਰਵੋਚ ਪੰਥਕ ਸੰਸਥਾ ਦੇ ਕਾਨੂੰਨੀ ਢਾਂਚੇ ਨਾਲ ਬਿਨਾਂ ਪੰਥਕ ਸਹਿਮਤੀ ਛੇੜਛਾੜ ਕਰਨਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੋਵੇਗਾ। ਸ. ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਸੰਬੰਧਿਤ ਕਿਸੇ ਵੀ ਕਾਨੂੰਨੀ ਜਾਂ ਪ੍ਰਬੰਧਕੀ ਤਬਦੀਲੀ ਤੋਂ ਪਹਿਲਾਂ ਸਮੂਹ ਸਿੱਖ ਪੰਥ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਵਿਦਵਾਨਾਂ, ਪ੍ਰਚਾਰਕਾਂ ਅਤੇ ਗੁਰਦੁਆਰਾ ਪ੍ਰਬੰਧਕ ਵਰਗ ਨਾਲ ਖੁੱਲ੍ਹਾ ਅਤੇ ਸਪਸ਼ਟ ਵਿਚਾਰ-ਵਟਾਂਦਰਾ ਲਾਜ਼ਮੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕੌਮ ਦੀ ਰਾਇ ਅਤੇ ਪੰਥਕ ਮਰਯਾਦਾ ਨੂੰ ਅਣਡਿੱਠਾ ਕਰਕੇ ਲਿਆ ਗਿਆ ਕੋਈ ਵੀ ਫ਼ੈਸਲਾ ਮਨਜ਼ੂਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਤਖ਼ਤਾਂ, ਗੁਰਦੁਆਰਿਆਂ ਅਤੇ ਧਾਰਮਿਕ ਅਦਾਰਿਆਂ ਦੀ ਸੁਤੰਤਰਤਾ ਦੀ ਰੱਖਿਆ ਲਈ ਇਕਜੁੱਟ ਹੋ ਕੇ ਡਟਵਾਂ ਵਿਰੋਧ ਕਰੇਗੀ ਅਤੇ ਲੋੜ ਪੈਣ ‘ਤੇ ਇਸ ਮਸਲੇ ‘ਤੇ ਵੱਡੇ ਪੱਧਰ ‘ਤੇ ਪੰਥਕ ਆਵਾਜ਼ ਵੀ ਬੁਲੰਦ ਕੀਤੀ ਜਾਵੇਗੀ।

Have something to say? Post your comment

 
 
 
 

ਪੰਜਾਬ

ਵਿਧਾਇਕਾ ਬੀਬੀ ਜੀਵਨਜੋਤ ਕੌਰ ਦੀ ਫਿਸਲੀ ਜ਼ੁਬਾਨ ਕਿਹਾ ਜਥੇਦਾਰ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੋਝ ਹਨ

ਵਿਧਾਇਕਾ ਬੀਬੀ ਜੀਵਨਜੋਤ ਕੌਰ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ : ਬੀਬੀ ਸੋਹਲ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਮਾਨ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਮੁੱਖ ਮੰਤਰੀ ਆਪਣੀ ਹੀ ਪਾਰਟੀ ਅਤੇ ਸਰਕਾਰ ਵਿੱਚ ਇਕੱਲੇ ਪੈਂਦੇ ਜਾ ਰਹੇ ਹਨ -ਵੜਿੰਗ

ਤਖਤਾਂ ਦੀ ਸੇਵਾ-ਸੰਭਾਲ ਲਈ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਮੇਂ ਦੀ ਸਭ ਤੋਂ ਵੱਡੀ ਲੋੜ: ਪੰਚ ਪ੍ਰਧਾਨੀ ਜਥਾ

ਜੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਮੰਨਿਆ ਹੁੰਦਾ ਤਾਂ ਅੱਜ ਬਾਗੀ ਹੋਣ ਦੀ ਕਿਸੇ ਦੀ ਜੁਰਅਤ ਨਹੀਂ ਸੀ ਪੈਂਣੀ

ਖਾਲਸਾ ਯੂਨੀਵਰਸਿਟੀ ਵੱਲੋਂ ਲਾਅ ਨਾਲ ਸਬੰਧਿਤ ਵੱਖ-ਵੱਖ ਕੋਰਸਾਂ ਲਈ ਦਾਖਲਾ ਟੈਸਟ ਕਰਵਾਇਆ ਗਿਆ

ਫਰਜ਼ੀ ਵੀਡੀਓ ਕੈਨੇਡਾ ਦੇ ਇੱਕ ਹੋਟਲ ਵਿੱਚ ਬਣੀ ਸੀ ਜਦੋਂ ਕਿ ਮੈਂ 2016 ਤੋਂ ਬਾਅਦ ਕੈਨੇਡਾ ਨਹੀਂ ਗਿਆ-ਮੁੱਖ ਮੰਤਰੀ ਭਗਵੰਤ ਮਾਨ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ -24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ