BREAKING NEWS
ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਨੈਸ਼ਨਲ

ਦਿੱਲੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕੌਮ ਨੂੰ ਏਕਤਾ, ਇਤਿਹਾਸ ਤੇ ਗੁਰਸਿੱਖੀ ਨਾਲ ਜੁੜਨ ਦੀ ਕੀਤੀ ਅਪੀਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 25, 2026 07:54 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਿਰੌਲੀ ਸਥਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ, ਜਿੱਥੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ ਅਤੇ ਸਿੱਖ ਕੌਮ ਨੂੰ ਇੱਕ ਵੱਡੀ ਮਾਰਸ਼ਲ ਕੌਮ ਵਜੋਂ ਲੜਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਮਿਲੇ ਨਿਸ਼ਾਨ ਸਾਹਿਬ, ਨਗਾਰਾ ਅਤੇ ਜੈਕਾਰੇ ਦੀ ਬਖ਼ਸ਼ਿਸ਼ ਨੇ ਸਿੱਖ ਕੌਮ ਨੂੰ ਹਰ ਸੰਕਟ ਵਿੱਚ ਚੜ੍ਹਦੀਕਲਾ ਅਤੇ ਫਤਿਹ ਦੀ ਰਾਹ ’ਤੇ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮਾਂ ਅਨੁਸਾਰ ਮੁਗਲ ਫੌਜ ਨਾਲ ਟੱਕਰ ਲਈ ਅਤੇ ਆਪਣਾ ਜੀਵਨ ਗੁਰੂ ਨੂੰ ਸਮਰਪਿਤ ਕੀਤਾ। ਆਗੂਆਂ ਨੇ ਚਿੰਤਾ ਜਤਾਈ ਕਿ ਅੱਜ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੀ ਘਾਟ ਕਾਰਨ ਧਰਮ ਪਰਿਵਰਤਨ, ਨਸ਼ਿਆਂ ਅਤੇ ਹੋਰ ਹਮਲਿਆਂ ਦਾ ਖ਼ਤਰਾ ਵੱਧ ਰਿਹਾ ਹੈ, ਇਸ ਲਈ ਬੱਚਿਆਂ ਨੂੰ ਅਮੀਰ ਵਿਰਸੇ ਅਤੇ ਗੁਰਸਿੱਖੀ ਜੀਵਨ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਉੱਤਰਾਖੰਡ ਵਿੱਚ ਨਿਹੰਗ ਸਿੰਘਾਂ ’ਤੇ ਹੋਏ ਤਸ਼ੱਦਦ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਮਗਰੋਂ ਕੇਸ ਦੀ ਜਾਂਚ ਚਮੌਲੀ ਤੋਂ ਹਰਿਦੁਆਰ ਦੇ ਐੱਸਐੱਸਪੀ ਕੋਲ ਭੇਜੀ ਗਈ, ਡੀਆਈਜੀ ਰੈਂਕ ਅਧਿਕਾਰੀ ਤਾਇਨਾਤ ਕੀਤਾ ਗਿਆ ਅਤੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਨੋਡਲ ਅਧਿਕਾਰੀ ਵੀ ਲਗਾਏ ਗਏ। ਉਨ੍ਹਾਂ ਸਿੱਖ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਗੁਰਬਾਣੀ, ਇਤਿਹਾਸ ਅਤੇ ਏਕਤਾ ਦੇ ਆਧਾਰ ’ਤੇ ਚੜ੍ਹਦੀਕਲਾ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ।

Have something to say? Post your comment

 
 
 
 

ਨੈਸ਼ਨਲ

ਹਰਦੀਪ ਸਿੰਘ ਨਿੱਝਰ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ‘ਚ ਦਖ਼ਲ ਦੀ ਤਿਆਰੀ ਨੇ ਪੈਦਾ ਕੀਤਾ ਸਿੱਖ ਜਗਤ ‘ਚ ਭਾਰੀ ਰੋਸ: ਸੰਤ ਮੀਤ ਸਿੰਘ

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

ਕਨਿਸ਼ਕਾ ਏਅਰ ਕਾਂਡ ਯਾਦਗਾਰ ‘ਤੇ ਸਟੈਨਲੀ ਪਾਰਕ ‘ਚ ਇਨਸਾਫ਼ ਦੀ ਗੂੰਜ, ਸੱਚ ਸਾਹਮਣੇ ਲਿਆਉਣ ਲਈ ਨਵੀਂ ਸੁਤੰਤਰ ਜਾਂਚ ਦੀ ਮੰਗ

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

ਪੰਜਾਬ ਦੇ ਹਾਲਾਤਾਂ, ਸਿੱਖ ਹੱਕਾਂ ਦੇ ਨਾਲ ਇਤਿਹਾਸਿਕ ਚੇਤਨਾ 'ਤੇ ਲੁਧਿਆਣਾ ਵਿਚ ਹੋਇਆ ਗੰਭੀਰ ਮੰਥਨ

ਬੈਲਜੀਅਮ ਦੇ ਗੁਰਦੁਆਰਾ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਵਿਸ਼ਾਲ ਬੈਨਰ ਲਗਾਇਆ, ਕੌਮ ਨੇ  ਦਿੱਤੀ ਸ਼ਰਧਾਂਜਲੀ

ਨਿਹੰਗ ਸਿੰਘ ਮਾਮਲਾ: ਉੱਤਰਾਖੰਡ ਮੁੱਖਮੰਤਰੀ ਨਾਲ ਦਿਲੀ ਕਮੇਟੀ ਵਫਦ ਦੀ ਮੁਲਾਕਾਤ-ਦੋਸ਼ੀ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਦਿੱਤਾ ਭਰੋਸਾ-ਕਾਲਕਾ /ਕਾਹਲੋਂ

ਹਜ਼ੂਰ ਸਾਹਿਬ ਐਕਟ ਵਿੱਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ, ਸਰਕਾਰ ਸਿੱਖ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ: ਪਰਮਜੀਤ ਸਿੰਘ ਸਰਨਾ

ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ