BREAKING NEWS
ਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.ਬੱਚੇ ਦੇ ਜੀਵਨ ਦੇ ਪਹਿਲੇ 1000 ਦਿਨ ਸਭ ਤੋਂ ਅਹਿਮ, ਸਹੀ ਪੋਸ਼ਣ ਅਤੇ ਮੁੱਢਲੀ ਉਤੇਜਨਾ ਨਾਲ ਰੱਖੀ ਜਾਵੇਗੀ ਮਜ਼ਬੂਤ ਨੀਂਹ: ਡਾ. ਬਲਜੀਤ ਕੌਰਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓ

ਨੈਸ਼ਨਲ

ਉੱਤਰਾਖੰਡ ਵਿੱਚ ਗੱਲਬਾਤ ਤੋਂ ਬਾਅਦ ਖਤਮ ਹੋਇਆ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਟਕਰਾਅ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 26, 2026 07:33 PM

ਨਵੀਂ ਦਿੱਲੀ- ਹਿਮਾਚਲ ਪ੍ਰਦੇਸ਼-ਉੱਤਰਾਖੰਡ ਸਰਹੱਦ 'ਤੇ ਨਿਹੰਗ ਸਿੰਘਾਂ ਅਤੇ ਪ੍ਰਸ਼ਾਸਨ ਵਿਚਾਲੇ ਪੈਦਾ ਹੋਏ ਤਣਾਅ ਤੋਂ ਬਾਅਦ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਬਣ ਗਈ ਹੈ। ਨਿਹੰਗ ਜਥੇਦਾਰ ਅਕਾਲੀ ਜਸਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਸ਼ਾਸਨ ਕੋਲ ਕਿਸੇ ਸਮੇਂ ਦੀ ਮੰਗ ਨਹੀਂ ਕੀਤੀ ਸੀ, ਸਗੋਂ ਆਪਣੀਆਂ ਮੰਗਾਂ ਰੱਖੀਆਂ ਸਨ, ਜਿਨ੍ਹਾਂ ਨੂੰ ਪ੍ਰਸ਼ਾਸਨ ਨੇ ਸਵੀਕਾਰ ਕਰਨ ਦਾ ਭਰੋਸਾ ਦਿੱਤਾ ਹੈ। ਜਥੇਦਾਰ ਨੇ ਕਿਹਾ ਕਿ ਪ੍ਰਸ਼ਾਸਨ ਨੇ ਦੋ ਦਿਨਾਂ ਦਾ ਸਮਾਂ ਮੰਗਿਆ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲਏ ਗਏ ਨਿਹੰਗ ਸਿੰਘਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਨਾਲ ਮੁਲਾਕਾਤ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਉੱਤਰਾਖੰਡ ਵੱਲ ਕੂਚ ਨਹੀਂ ਕੀਤਾ ਜਾਵੇਗਾ। ਜਦੋਂ ਹਿਰਾਸਤ ਵਿੱਚ ਲਏ ਨਿਹੰਗ ਸਿੰਘ ਰਿਹਾਅ ਹੋ ਕੇ ਉਨ੍ਹਾਂ ਕੋਲ ਆ ਜਾਣਗੇ ਤਾਂ ਉਹ ਉਨ੍ਹਾਂ ਨਾਲ ਉੱਤਰਾਖੰਡ ਜਾਣਗੇ ਅਤੇ ਉਥੋਂ ਸਿੱਧੇ ਪੰਜਾਬ ਪਰਤਣਗੇ। ਉਧਰ, ਹਰਿਦੁਆਰ ਦੇ ਐਸਐਸਪੀ ਨਵਨੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਿਹੰਗ ਜਥੇਦਾਰਾਂ ਵੱਲੋਂ ਦਿੱਤਾ ਗਿਆ ਮੰਗ ਪੱਤਰ ਏਡੀਐਮ ਦੇਹਰਾਦੂਨ ਨੇ ਪ੍ਰਾਪਤ ਕਰ ਲਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਗੱਲਬਾਤ ਸਕਾਰਾਤਮਕ ਮਾਹੌਲ ਵਿੱਚ ਹੋਈ ਅਤੇ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਹਰਿਦੁਆਰ ਵਿੱਚ ਸੀਓ ਸਿਟੀ ਦੀ ਅਗਵਾਈ ਹੇਠ ਐਸਆਈਟੀ ਦਾ ਗਠਨ ਕੀਤਾ ਗਿਆ ਹੈ, ਜਦਕਿ ਪੁਲਿਸ ਮੁਲਾਜ਼ਮਾਂ ਵੱਲੋਂ ਕਥਿਤ ਧੱਕਾਮੁੱਕੀ ਦੇ ਦੋਸ਼ਾਂ ਦੀ ਜਾਂਚ ਵੀ ਸੀਨੀਅਰ ਅਧਿਕਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕ ਆਵਾਜਾਈ ਲਈ ਖੋਲ੍ਹ ਦਿੱਤੀ ਗਈ ਹੈ ਅਤੇ ਪ੍ਰਸ਼ਾਸਨ ਨਿਹੰਗ ਜਥੇਦਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਜ਼ਿਕਰਯੋਗ ਹੈ ਕਿ ਚਮੋਲੀ ਦੇ ਕਰਨਪ੍ਰਯਾਗ ਬਾਜ਼ਾਰ ਅਤੇ ਨਾਗਰਾਸੂ ਗੁਰਦੁਆਰਾ ਸਾਹਿਬ ਨਾਲ ਜੁੜੇ ਵਿਵਾਦ ਨੂੰ ਲੈ ਕੇ ਨਿਹੰਗ ਸਿੰਘਾਂ ਨੇ ਉੱਤਰਾਖੰਡ ਵੱਲ ਵਿਰੋਧ ਮਾਰਚ ਦਾ ਐਲਾਨ ਕੀਤਾ ਸੀ। ਵੀਰਵਾਰ ਰਾਤ ਕੁਲਹਾਲ ਚੈੱਕਪੋਸਟ 'ਤੇ ਪੁਲਿਸ ਨਾਲ ਤਣਾਅ ਅਤੇ ਧੱਕਾਮੁੱਕੀ ਦੀ ਘਟਨਾ ਤੋਂ ਬਾਅਦ ਬਣੇ ਹਾਲਾਤਾਂ ਵਿਚਾਲੇ ਹੁਣ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਫਿਲਹਾਲ ਕੂਚ ਮੁਲਤਵੀ ਕਰ ਦਿੱਤਾ ਗਿਆ ਹੈ।

Have something to say? Post your comment

 
 
 
 

ਨੈਸ਼ਨਲ

ਤਖਤ ਸ੍ਰੀ ਹਜ਼ੂਰ ਸਾਹਿਬ ਐਕਟ 'ਚ ਸੋਧ ਦੇ ਮਾਮਲੇ 'ਤੇ ਦਿੱਲੀ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਮੰਗਿਆ

ਕੈਨੇਡੀਅਨ ਸਿੱਖਾਂ ਵਲੋਂ ਸੀਐਸਆਈਐਸ ਵੱਲੋਂ ਏਅਰ ਇੰਡੀਆ ਫਲਾਈਟ 182 ਮਾਮਲੇ ਸਬੰਧੀ ਜਾਰੀ ਕੀਤੇ ਬਿਆਨ ਨੂੰ ਚੁਣੌਤੀ ਕਿਹਾ "ਸਬੂਤ ਦਿਓ ਜਾਂ ਪੋਸਟ ਹਟਾਓ"

ਤਖਤ ਹਜ਼ੂਰ ਸਾਹਿਬ ਬੋਰਡ ਐਕਟ 'ਚ ਸੋਧਾਂ ਖ਼ਿਲਾਫ਼ ਵਧਿਆ ਪੰਥ ਅੰਦਰ ਰੋਸ, 'ਅੱਜ ਹਜ਼ੂਰ ਸਾਹਿਬ, ਕੱਲ੍ਹ ਕਿਸ ਦੀ ਵਾਰੀ.?: ਬੀਬੀ ਰਣਜੀਤ ਕੌਰ

ਹਰਦੀਪ ਸਿੰਘ ਨਿੱਝਰ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕੌਮ ਨੂੰ ਏਕਤਾ, ਇਤਿਹਾਸ ਤੇ ਗੁਰਸਿੱਖੀ ਨਾਲ ਜੁੜਨ ਦੀ ਕੀਤੀ ਅਪੀਲ

ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ‘ਚ ਦਖ਼ਲ ਦੀ ਤਿਆਰੀ ਨੇ ਪੈਦਾ ਕੀਤਾ ਸਿੱਖ ਜਗਤ ‘ਚ ਭਾਰੀ ਰੋਸ: ਸੰਤ ਮੀਤ ਸਿੰਘ

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

ਕਨਿਸ਼ਕਾ ਏਅਰ ਕਾਂਡ ਯਾਦਗਾਰ ‘ਤੇ ਸਟੈਨਲੀ ਪਾਰਕ ‘ਚ ਇਨਸਾਫ਼ ਦੀ ਗੂੰਜ, ਸੱਚ ਸਾਹਮਣੇ ਲਿਆਉਣ ਲਈ ਨਵੀਂ ਸੁਤੰਤਰ ਜਾਂਚ ਦੀ ਮੰਗ

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

ਪੰਜਾਬ ਦੇ ਹਾਲਾਤਾਂ, ਸਿੱਖ ਹੱਕਾਂ ਦੇ ਨਾਲ ਇਤਿਹਾਸਿਕ ਚੇਤਨਾ 'ਤੇ ਲੁਧਿਆਣਾ ਵਿਚ ਹੋਇਆ ਗੰਭੀਰ ਮੰਥਨ