BREAKING NEWS
ਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.ਬੱਚੇ ਦੇ ਜੀਵਨ ਦੇ ਪਹਿਲੇ 1000 ਦਿਨ ਸਭ ਤੋਂ ਅਹਿਮ, ਸਹੀ ਪੋਸ਼ਣ ਅਤੇ ਮੁੱਢਲੀ ਉਤੇਜਨਾ ਨਾਲ ਰੱਖੀ ਜਾਵੇਗੀ ਮਜ਼ਬੂਤ ਨੀਂਹ: ਡਾ. ਬਲਜੀਤ ਕੌਰਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓ

ਨੈਸ਼ਨਲ

ਤਖਤ ਹਜ਼ੂਰ ਸਾਹਿਬ ਬੋਰਡ ਐਕਟ 'ਚ ਸੋਧਾਂ ਖ਼ਿਲਾਫ਼ ਵਧਿਆ ਪੰਥ ਅੰਦਰ ਰੋਸ, 'ਅੱਜ ਹਜ਼ੂਰ ਸਾਹਿਬ, ਕੱਲ੍ਹ ਕਿਸ ਦੀ ਵਾਰੀ.?: ਬੀਬੀ ਰਣਜੀਤ ਕੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 26, 2026 07:35 PM

ਨਵੀਂ ਦਿੱਲੀ - ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ 1956 ਵਿੱਚ ਸੰਭਾਵਿਤ ਸੋਧਾਂ ਨੂੰ ਲੈ ਕੇ ਸਿੱਖ ਪੰਥ ਵਿੱਚ ਵੱਡਾ ਰੋਸ ਪੈਦਾ ਹੋ ਗਿਆ ਹੈ। ਇਸ ਮਾਮਲੇ ’ਤੇ ਦਿੱਲੀ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਦੀਆਂ ਤੋਂ ਚੱਲਦੀ ਆ ਰਹੀ ਤਖ਼ਤਾਂ ਦੀ ਮਰਯਾਦਾ, ਰਵਾਇਤਾਂ ਅਤੇ ਧਾਰਮਿਕ ਖੁਦਮੁਖਤਿਆਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਕਦੇ ਵੀ ਮਨਜ਼ੂਰ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ “ਤਖ਼ਤਾਂ ਦੀ ਆਜ਼ਾਦੀ, ਪੰਥ ਦੀ ਜ਼ਿੰਮੇਵਾਰੀ” ਹੈ ਅਤੇ ਜੇਕਰ ਤਖਤ ਸ਼੍ਰੀ ਹਜ਼ੂਰ ਸਾਹਿਬ ਵਰਗੇ ਮਹਾਨ ਤਖ਼ਤ ਦੇ ਪ੍ਰਬੰਧ ’ਤੇ ਬਾਹਰੀ ਦਖ਼ਲ ਦਾ ਰਾਹ ਖੋਲ੍ਹਿਆ ਗਿਆ ਤਾਂ ਇਹ ਪੰਥਕ ਅਧਿਕਾਰਾਂ ਅਤੇ ਸਿੱਖ ਭਾਵਨਾਵਾਂ ’ਤੇ ਸਿੱਧਾ ਹਮਲਾ ਮੰਨਿਆ ਜਾਵੇਗਾ। ਬੀਬੀ ਰਣਜੀਤ ਕੌਰ ਨੇ ਚੇਤਾਵਨੀ ਦਿੱਤੀ ਕਿ “ਅੱਜ ਹਜ਼ੂਰ ਸਾਹਿਬ… ਕੱਲ੍ਹ ਕਿਸ ਦੀ ਵਾਰੀ?” ਉਨ੍ਹਾਂ ਕਿਹਾ ਕਿ ਪੰਥ ਦੇ ਫ਼ੈਸਲੇ ਪੰਥ ਦੇ ਹੱਥ ਰਹਿਣੇ ਚਾਹੀਦੇ ਹਨ ਅਤੇ ਧਾਰਮਿਕ ਅਦਾਰਿਆਂ ’ਤੇ ਕਿਸੇ ਵੀ ਸਿਆਸੀ ਜਾਂ ਬਾਹਰੀ ਕਬਜ਼ੇ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਗੁਰੂ ਦੇ ਘਰ ਦਾ ਪ੍ਰਬੰਧ ਗੁਰੂ ਦੇ ਸਿੱਖਾਂ ਕੋਲ ਹੀ ਰਹੇ ਅਤੇ ਤਖਤ ਸ਼੍ਰੀ ਹਜ਼ੂਰ ਸਾਹਿਬ ਦੀ ਮਰਯਾਦਾ, ਪਰੰਪਰਾ ਅਤੇ ਖੁਦਮੁਖਤਿਆਰੀ ਨਾਲ ਖੇਡਣ ਦੀ ਹਰ ਕੋਸ਼ਿਸ਼ ਦਾ ਪੰਥਕ ਪੱਧਰ ’ਤੇ ਡਟ ਕੇ ਵਿਰੋਧ ਕੀਤਾ ਜਾਵੇਗਾ।

Have something to say? Post your comment

 
 
 
 

ਨੈਸ਼ਨਲ

ਤਖਤ ਸ੍ਰੀ ਹਜ਼ੂਰ ਸਾਹਿਬ ਐਕਟ 'ਚ ਸੋਧ ਦੇ ਮਾਮਲੇ 'ਤੇ ਦਿੱਲੀ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਮੰਗਿਆ

ਕੈਨੇਡੀਅਨ ਸਿੱਖਾਂ ਵਲੋਂ ਸੀਐਸਆਈਐਸ ਵੱਲੋਂ ਏਅਰ ਇੰਡੀਆ ਫਲਾਈਟ 182 ਮਾਮਲੇ ਸਬੰਧੀ ਜਾਰੀ ਕੀਤੇ ਬਿਆਨ ਨੂੰ ਚੁਣੌਤੀ ਕਿਹਾ "ਸਬੂਤ ਦਿਓ ਜਾਂ ਪੋਸਟ ਹਟਾਓ"

ਉੱਤਰਾਖੰਡ ਵਿੱਚ ਗੱਲਬਾਤ ਤੋਂ ਬਾਅਦ ਖਤਮ ਹੋਇਆ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਟਕਰਾਅ

ਹਰਦੀਪ ਸਿੰਘ ਨਿੱਝਰ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕੌਮ ਨੂੰ ਏਕਤਾ, ਇਤਿਹਾਸ ਤੇ ਗੁਰਸਿੱਖੀ ਨਾਲ ਜੁੜਨ ਦੀ ਕੀਤੀ ਅਪੀਲ

ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ‘ਚ ਦਖ਼ਲ ਦੀ ਤਿਆਰੀ ਨੇ ਪੈਦਾ ਕੀਤਾ ਸਿੱਖ ਜਗਤ ‘ਚ ਭਾਰੀ ਰੋਸ: ਸੰਤ ਮੀਤ ਸਿੰਘ

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

ਕਨਿਸ਼ਕਾ ਏਅਰ ਕਾਂਡ ਯਾਦਗਾਰ ‘ਤੇ ਸਟੈਨਲੀ ਪਾਰਕ ‘ਚ ਇਨਸਾਫ਼ ਦੀ ਗੂੰਜ, ਸੱਚ ਸਾਹਮਣੇ ਲਿਆਉਣ ਲਈ ਨਵੀਂ ਸੁਤੰਤਰ ਜਾਂਚ ਦੀ ਮੰਗ

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

ਪੰਜਾਬ ਦੇ ਹਾਲਾਤਾਂ, ਸਿੱਖ ਹੱਕਾਂ ਦੇ ਨਾਲ ਇਤਿਹਾਸਿਕ ਚੇਤਨਾ 'ਤੇ ਲੁਧਿਆਣਾ ਵਿਚ ਹੋਇਆ ਗੰਭੀਰ ਮੰਥਨ