BREAKING NEWS
ਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.ਬੱਚੇ ਦੇ ਜੀਵਨ ਦੇ ਪਹਿਲੇ 1000 ਦਿਨ ਸਭ ਤੋਂ ਅਹਿਮ, ਸਹੀ ਪੋਸ਼ਣ ਅਤੇ ਮੁੱਢਲੀ ਉਤੇਜਨਾ ਨਾਲ ਰੱਖੀ ਜਾਵੇਗੀ ਮਜ਼ਬੂਤ ਨੀਂਹ: ਡਾ. ਬਲਜੀਤ ਕੌਰਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓ

ਨੈਸ਼ਨਲ

ਕੈਨੇਡੀਅਨ ਸਿੱਖਾਂ ਵਲੋਂ ਸੀਐਸਆਈਐਸ ਵੱਲੋਂ ਏਅਰ ਇੰਡੀਆ ਫਲਾਈਟ 182 ਮਾਮਲੇ ਸਬੰਧੀ ਜਾਰੀ ਕੀਤੇ ਬਿਆਨ ਨੂੰ ਚੁਣੌਤੀ ਕਿਹਾ "ਸਬੂਤ ਦਿਓ ਜਾਂ ਪੋਸਟ ਹਟਾਓ"

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 26, 2026 07:38 PM

ਨਵੀਂ ਦਿੱਲੀ - ਕੈਨੇਡੀਅਨ ਸਿੱਖਾਂ ਦੇ ਨਾਲ  ਗੁਰਪਤਵੰਤ ਸਿੰਘ ਪੰਨੂ ਨੇ ਕੈਨੇਡਾ ਦੀ ਖੁਫੀਆ ਏਜੰਸੀ ਸੀਐਸਆਈਐਸ ਵੱਲੋਂ ਏਅਰ ਇੰਡੀਆ ਫਲਾਈਟ 182 ਮਾਮਲੇ ਸਬੰਧੀ ਜਾਰੀ ਕੀਤੇ ਬਿਆਨ ਨੂੰ ਸਖ਼ਤ ਸ਼ਬਦਾਂ ਵਿੱਚ ਚੁਣੌਤੀ ਦਿੰਦਿਆਂ "ਸਬੂਤ ਦਿਓ ਜਾਂ ਪੋਸਟ ਹਟਾਓ" ਦਾ ਅਲਟੀਮੇਟਮ ਜਾਰੀ ਕੀਤਾ ਹੈ। ਓਨ੍ਹਾ ਦਾ ਦਾਅਵਾ ਹੈ ਕਿ ਸੀਐਸਆਈਐਸ ਵੱਲੋਂ "ਕੈਨੇਡਾ ਅਧਾਰਿਤ ਖਾਲਿਸਤਾਨੀ ਕੱਟੜਪੰਥੀਆਂ" ਨੂੰ ਧਮਾਕੇ ਲਈ ਜ਼ਿੰਮੇਵਾਰ ਠਹਿਰਾਉਣਾ ਇਕਪੱਖੀ ਅਤੇ ਸਿੱਖਾਂ ਨੂੰ ਬਦਨਾਮ ਕਰਨ ਵਾਲਾ ਨੈਰੇਟਿਵ ਹੈ। ਉਨ੍ਹਾਂ ਕਿਹਾ ਕਿ ਜੇ ਏਜੰਸੀ ਕੋਲ ਆਪਣੇ ਦਾਅਵਿਆਂ ਦੇ ਸਮਰਥਨ ਵਿੱਚ ਗੈਰ-ਸੰਪਾਦਿਤ ਅਤੇ ਨਿਆਂਇਕ ਤੌਰ 'ਤੇ ਪਰਖੇ ਹੋਏ ਸਬੂਤ ਹਨ ਤਾਂ ਉਹ ਜਨਤਕ ਕੀਤੇ ਜਾਣ, ਨਹੀਂ ਤਾਂ ਇਹ ਪੋਸਟ ਤੁਰੰਤ ਹਟਾਈ ਜਾਵੇ। ਇਸ ਮਾਮਲੇ 'ਤੇ ਪੰਨੂ ਨੇ ਦੋਸ਼ ਲਗਾਇਆ ਕਿ ਸੀਐਸਆਈਐਸ ਭਾਰਤ ਦੇ ਸਰਕਾਰੀ ਪੱਖ ਨੂੰ ਦੁਹਰਾ ਕੇ ਸਿੱਖਾਂ ਦੇ ਸਵੈ-ਨਿਰਣੇ ਦੇ ਅਧਿਕਾਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਐਸਐਫਜੇ ਨਾਲ ਸੰਬੰਧਤ ਕੈਨੇਡੀਅਨ ਸਿੱਖ ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਗੁਰਮੀਤ ਸਿੰਘ ਤੂਰ ਅਤੇ ਭਾਈ ਮਨਜਿੰਦਰ ਸਿੰਘ ਨੇ ਵੀ ਪੰਨੂ ਦੇ ਰੁਖ ਦਾ ਸਮਰਥਨ ਕਰਦਿਆਂ ਕਿਹਾ ਕਿ ਜੇ ਸੀਐਸਆਈਐਸ ਆਪਣੇ ਦਾਅਵਿਆਂ ਨੂੰ ਸਬੂਤਾਂ ਨਾਲ ਸਾਬਤ ਨਹੀਂ ਕਰ ਸਕਦੀ ਤਾਂ ਉਸ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ ਅਤੇ ਜਨਤਕ ਤੌਰ 'ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਇਸ ਮੌਕੇ ਐਸਐਫਜੇ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਏਅਰ ਇੰਡੀਆ ਫਲਾਈਟ 182 ਮਾਮਲੇ ਨਾਲ ਸਬੰਧਤ ਕਈ ਦਸਤਾਵੇਜ਼ ਅਜੇ ਵੀ ਪੂਰੀ ਤਰ੍ਹਾਂ ਜਨਤਕ ਨਹੀਂ ਕੀਤੇ ਗਏ, ਜਿਸ ਕਾਰਨ ਇਸ ਮਾਮਲੇ ਨੂੰ ਲੈ ਕੇ ਸਵਾਲ ਅਤੇ ਵਿਵਾਦ ਬਰਕਰਾਰ ਹਨ। ਉਨ੍ਹਾਂ ਕਿਹਾ ਕਿ ਜੇਕਰ ਸੀਐਸਆਈਐਸ ਆਪਣੇ ਦਾਅਵਿਆਂ ਨੂੰ ਅੰਤਿਮ ਸੱਚ ਵਜੋਂ ਪੇਸ਼ ਕਰਦੀ ਹੈ ਤਾਂ ਉਸ ਨੂੰ ਉਨ੍ਹਾਂ ਦੇ ਸਮਰਥਨ ਵਿੱਚ ਸਾਰੇ ਸੰਬੰਧਿਤ ਸਬੂਤ ਅਤੇ ਦਸਤਾਵੇਜ਼ ਵੀ ਜਨਤਕ ਕਰਨੇ ਚਾਹੀਦੇ ਹਨ, ਨਹੀਂ ਤਾਂ ਅਜਿਹੇ ਬਿਆਨ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੇ ਅਤੇ ਪੱਖਪਾਤੀ ਮੰਨੇ ਜਾਣਗੇ।

Have something to say? Post your comment

 
 
 
 

ਨੈਸ਼ਨਲ

ਤਖਤ ਸ੍ਰੀ ਹਜ਼ੂਰ ਸਾਹਿਬ ਐਕਟ 'ਚ ਸੋਧ ਦੇ ਮਾਮਲੇ 'ਤੇ ਦਿੱਲੀ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਮੰਗਿਆ

ਤਖਤ ਹਜ਼ੂਰ ਸਾਹਿਬ ਬੋਰਡ ਐਕਟ 'ਚ ਸੋਧਾਂ ਖ਼ਿਲਾਫ਼ ਵਧਿਆ ਪੰਥ ਅੰਦਰ ਰੋਸ, 'ਅੱਜ ਹਜ਼ੂਰ ਸਾਹਿਬ, ਕੱਲ੍ਹ ਕਿਸ ਦੀ ਵਾਰੀ.?: ਬੀਬੀ ਰਣਜੀਤ ਕੌਰ

ਉੱਤਰਾਖੰਡ ਵਿੱਚ ਗੱਲਬਾਤ ਤੋਂ ਬਾਅਦ ਖਤਮ ਹੋਇਆ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਟਕਰਾਅ

ਹਰਦੀਪ ਸਿੰਘ ਨਿੱਝਰ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕੌਮ ਨੂੰ ਏਕਤਾ, ਇਤਿਹਾਸ ਤੇ ਗੁਰਸਿੱਖੀ ਨਾਲ ਜੁੜਨ ਦੀ ਕੀਤੀ ਅਪੀਲ

ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ‘ਚ ਦਖ਼ਲ ਦੀ ਤਿਆਰੀ ਨੇ ਪੈਦਾ ਕੀਤਾ ਸਿੱਖ ਜਗਤ ‘ਚ ਭਾਰੀ ਰੋਸ: ਸੰਤ ਮੀਤ ਸਿੰਘ

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

ਕਨਿਸ਼ਕਾ ਏਅਰ ਕਾਂਡ ਯਾਦਗਾਰ ‘ਤੇ ਸਟੈਨਲੀ ਪਾਰਕ ‘ਚ ਇਨਸਾਫ਼ ਦੀ ਗੂੰਜ, ਸੱਚ ਸਾਹਮਣੇ ਲਿਆਉਣ ਲਈ ਨਵੀਂ ਸੁਤੰਤਰ ਜਾਂਚ ਦੀ ਮੰਗ

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

ਪੰਜਾਬ ਦੇ ਹਾਲਾਤਾਂ, ਸਿੱਖ ਹੱਕਾਂ ਦੇ ਨਾਲ ਇਤਿਹਾਸਿਕ ਚੇਤਨਾ 'ਤੇ ਲੁਧਿਆਣਾ ਵਿਚ ਹੋਇਆ ਗੰਭੀਰ ਮੰਥਨ