BREAKING NEWS
ਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.ਬੱਚੇ ਦੇ ਜੀਵਨ ਦੇ ਪਹਿਲੇ 1000 ਦਿਨ ਸਭ ਤੋਂ ਅਹਿਮ, ਸਹੀ ਪੋਸ਼ਣ ਅਤੇ ਮੁੱਢਲੀ ਉਤੇਜਨਾ ਨਾਲ ਰੱਖੀ ਜਾਵੇਗੀ ਮਜ਼ਬੂਤ ਨੀਂਹ: ਡਾ. ਬਲਜੀਤ ਕੌਰਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓ

ਨੈਸ਼ਨਲ

ਤਖਤ ਸ੍ਰੀ ਹਜ਼ੂਰ ਸਾਹਿਬ ਐਕਟ 'ਚ ਸੋਧ ਦੇ ਮਾਮਲੇ 'ਤੇ ਦਿੱਲੀ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਮੰਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 26, 2026 07:40 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਨਾਂਦੇੜ ਸਥਿਤ ਤਖ਼ਤ ਸ੍ਰੀ ਸੱਚਖੰਡ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਐਕਟ, 1956 ਨੂੰ ਰੱਦ ਕਰਕੇ ਉਸਦੀ ਥਾਂ ਨਵਾਂ ਐਕਟ ਲਿਆਉਣ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖ ਕੌਮ ਦੀਆਂ ਚੁਣੀਆਂ ਹੋਈਆਂ ਨੁਮਾਇੰਦਾ ਸੰਸਥਾਵਾਂ, ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਪੰਥਕ ਜਥੇਬੰਦੀਆਂ ਸ਼ਾਮਲ ਹਨ, ਨਾਲ ਕੋਈ ਸਲਾਹ-ਮਸ਼ਵਰਾ ਕੀਤੇ ਬਿਨਾਂ ਨਵਾਂ ਐਕਟ ਲਿਆਉਣ ਦੀ ਤਜਵੀਜ਼ ਉਲੀਕੇ ਜਾਣ ਕਾਰਨ ਸਿੱਖ ਭਾਈਚਾਰੇ ਵਿੱਚ ਡੂੰਘਾ ਰੋਸ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਤਖ਼ਤ ਸਾਹਿਬ ਤੋਂ ਪਾਸ ਹੋਏ ਗੁਰਮਤੇ ਦੀ ਦਿੱਲੀ ਕਮੇਟੀ ਪੂਰੀ ਦ੍ਰਿੜਤਾ ਨਾਲ ਹਮਾਇਤ ਕਰਦੀ ਹੈ ਅਤੇ ਸਿੱਖ ਗੁਰਧਾਮਾਂ ਦੇ ਪ੍ਰਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲਈ ਐਕਟ ਵਿੱਚ ਸੋਧ ਕਰਨੀ ਲਾਜ਼ਮੀ ਹੈ ਤਾਂ ਸਭ ਤੋਂ ਪਹਿਲਾਂ ਸਿੱਖ ਕੌਮ ਦੀਆਂ ਨੁਮਾਇੰਦਾ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇ ਅਤੇ ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਇਹ ਸਿੱਖ ਕੌਮ ਲਈ ਬਹੁਤ ਮਹੱਤਵਪੂਰਨ ਮਸਲਾ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤਖ਼ਤ ਸਾਹਿਬ ਦੇ ਗੁਰਮਤੇ ਅਤੇ ਕੌਮ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਡਟ ਕੇ ਖੜ੍ਹੀ ਰਹੇਗੀ।

Have something to say? Post your comment

 
 
 
 

ਨੈਸ਼ਨਲ

ਕੈਨੇਡੀਅਨ ਸਿੱਖਾਂ ਵਲੋਂ ਸੀਐਸਆਈਐਸ ਵੱਲੋਂ ਏਅਰ ਇੰਡੀਆ ਫਲਾਈਟ 182 ਮਾਮਲੇ ਸਬੰਧੀ ਜਾਰੀ ਕੀਤੇ ਬਿਆਨ ਨੂੰ ਚੁਣੌਤੀ ਕਿਹਾ "ਸਬੂਤ ਦਿਓ ਜਾਂ ਪੋਸਟ ਹਟਾਓ"

ਤਖਤ ਹਜ਼ੂਰ ਸਾਹਿਬ ਬੋਰਡ ਐਕਟ 'ਚ ਸੋਧਾਂ ਖ਼ਿਲਾਫ਼ ਵਧਿਆ ਪੰਥ ਅੰਦਰ ਰੋਸ, 'ਅੱਜ ਹਜ਼ੂਰ ਸਾਹਿਬ, ਕੱਲ੍ਹ ਕਿਸ ਦੀ ਵਾਰੀ.?: ਬੀਬੀ ਰਣਜੀਤ ਕੌਰ

ਉੱਤਰਾਖੰਡ ਵਿੱਚ ਗੱਲਬਾਤ ਤੋਂ ਬਾਅਦ ਖਤਮ ਹੋਇਆ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਟਕਰਾਅ

ਹਰਦੀਪ ਸਿੰਘ ਨਿੱਝਰ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕੌਮ ਨੂੰ ਏਕਤਾ, ਇਤਿਹਾਸ ਤੇ ਗੁਰਸਿੱਖੀ ਨਾਲ ਜੁੜਨ ਦੀ ਕੀਤੀ ਅਪੀਲ

ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ‘ਚ ਦਖ਼ਲ ਦੀ ਤਿਆਰੀ ਨੇ ਪੈਦਾ ਕੀਤਾ ਸਿੱਖ ਜਗਤ ‘ਚ ਭਾਰੀ ਰੋਸ: ਸੰਤ ਮੀਤ ਸਿੰਘ

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

ਕਨਿਸ਼ਕਾ ਏਅਰ ਕਾਂਡ ਯਾਦਗਾਰ ‘ਤੇ ਸਟੈਨਲੀ ਪਾਰਕ ‘ਚ ਇਨਸਾਫ਼ ਦੀ ਗੂੰਜ, ਸੱਚ ਸਾਹਮਣੇ ਲਿਆਉਣ ਲਈ ਨਵੀਂ ਸੁਤੰਤਰ ਜਾਂਚ ਦੀ ਮੰਗ

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

ਪੰਜਾਬ ਦੇ ਹਾਲਾਤਾਂ, ਸਿੱਖ ਹੱਕਾਂ ਦੇ ਨਾਲ ਇਤਿਹਾਸਿਕ ਚੇਤਨਾ 'ਤੇ ਲੁਧਿਆਣਾ ਵਿਚ ਹੋਇਆ ਗੰਭੀਰ ਮੰਥਨ