BREAKING NEWS
ਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.ਬੱਚੇ ਦੇ ਜੀਵਨ ਦੇ ਪਹਿਲੇ 1000 ਦਿਨ ਸਭ ਤੋਂ ਅਹਿਮ, ਸਹੀ ਪੋਸ਼ਣ ਅਤੇ ਮੁੱਢਲੀ ਉਤੇਜਨਾ ਨਾਲ ਰੱਖੀ ਜਾਵੇਗੀ ਮਜ਼ਬੂਤ ਨੀਂਹ: ਡਾ. ਬਲਜੀਤ ਕੌਰਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓ

ਪੰਜਾਬ

ਐੱਸਆਈਆਰ ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ, ਹਰ ਵਲੰਟੀਅਰ ਸੁਚੇਤ ਰਹੇ: ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | June 26, 2026 08:48 PM

ਸੰਗਰੂਰ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ('ਆਪ') ਦੇ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਦੌਰਾਨ ਚੌਕਸ ਰਹਿਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਭਾਜਪਾ ਆਗਾਮੀ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ। ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ 'ਤੇ ਵੀ ਚਾਨਣਾ ਪਾਇਆ ਅਤੇ ਦਾਅਵਾ ਕੀਤਾ ਕਿ ਇਨ੍ਹਾਂ ਕਦਮਾਂ ਨਾਲ ਸੂਬੇ ਭਰ ਦੇ ਲੋਕਾਂ ਦੇ ਜੀਵਨ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਨੇ ਪਾਰਟੀ ਕਾਰਕਰਤਾਵਾਂ ਨੂੰ ਹੇਠਲੇ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ 'ਆਪ' 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ।

ਇਸ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ “ਅੱਜ ਸੰਗਰੂਰ ਵਿਖੇ ਸਾਡੀ ਪਾਰਟੀ ਦੀ ਰੀੜ੍ਹ ਦੀ ਹੱਡੀ, ਸਾਡੇ ਸਮਰਪਿਤ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ। ਅਸੀਂ ਉਨ੍ਹਾਂ ਦੇ ਹਲਕਿਆਂ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਖੁੱਲ੍ਹ ਕੇ ਅਤੇ ਵਿਸਥਾਰਪੂਰਵਕ ਚਰਚਾ ਕੀਤੀ। ਮੈਂ ਹਰ ਵਲੰਟੀਅਰ ਨੂੰ ਹੋਰ ਵੀ ਵੱਧ ਦ੍ਰਿੜਤਾ ਨਾਲ ਕੰਮ ਕਰਨ ਅਤੇ ਪੂਰੇ ਦਿਲ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ ਦੀ ਅਪੀਲ ਕੀਤੀ। ਸਾਡੇ ਵਲੰਟੀਅਰਾਂ ਦਾ ਉਤਸ਼ਾਹ ਅਤੇ ਵਚਨਬੱਧਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਜਿਹੜੇ ਸਾਥੀਆਂ ਨੇ ਜ਼ਮੀਨੀ ਪੱਧਰ 'ਤੇ ਦਿਨ-ਰਾਤ ਅਣਥੱਕ ਮਿਹਨਤ ਕੀਤੀ ਹੈ, ਉਨ੍ਹਾਂ ਨੂੰ ਸੰਗਠਨ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਤੁਹਾਡੇ ਪਿਆਰ, ਸਹਿਯੋਗ ਅਤੇ ਅਟੁੱਟ ਵਚਨਬੱਧਤਾ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ। ਇਨਕਲਾਬ ਜ਼ਿੰਦਾਬਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀਆਂ ਦੀ ਐੱਸਆਈਆਰ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ ਪਾਰਟੀ ਦੇ ਹਰ ਵਲੰਟੀਅਰ ਦੀ ਜ਼ਿੰਮੇਵਾਰੀ ਹੋਰ ਵੀ ਅਹਿਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਐੱਸਆਈਆਰ ਪ੍ਰਕਿਰਿਆ ਰਾਹੀਂ ਭਾਜਪਾ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਸੱਤਾ ਹਥਿਆਉਣ ਲਈ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚੋਣਾਂ ਜਿੱਤਣ ਲਈ ਇਹ ਭਾਜਪਾ ਦੀ ਕਾਰਜ ਪ੍ਰਣਾਲੀ ਬਣ ਚੁੱਕੀ ਹੈ। ਹਰ ਵਲੰਟੀਅਰ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੱਕ ਵੀ ਅਸਲੀ ਵੋਟ ਨਾ ਕੱਟੀ ਜਾਵੇ।”

ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੱਤਾ ਸੰਭਾਲਣ ਤੋਂ ਬਾਅਦ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਸੂਬੇ ਭਰ ਵਿੱਚ ਕਰੀਬ 3, 100 ਖੇਡ ਮੈਦਾਨ 15 ਜੁਲਾਈ ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ, “ਸਾਡੀ ਲੜਾਈ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸਾਂਝੇ ਗਠਜੋੜ ਵਿਰੁੱਧ ਹੈ, ਜਿਨ੍ਹਾਂ ਦਾ ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਕੋਈ ਹੋਰ ਏਜੰਡਾ ਨਹੀਂ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਲੰਟੀਅਰਾਂ ਨੂੰ ਇੱਕਜੁੱਟ ਰਹਿਣ ਅਤੇ ਰਾਜ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਂਦੇ ਹੋਏ ਦ੍ਰਿੜਤਾ ਨਾਲ ਵਿਰੋਧੀਆਂ ਦਾ ਸਾਹਮਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਸਿਰਫ਼ ਇੱਕ ਹੀ ਏਜੰਡਾ ਹੈ, ਉਹ ਹੈ ਉਨ੍ਹਾਂ ਨੂੰ ਬਦਨਾਮ ਕਰਨਾ, ਅਤੇ ਉਹ ਫਰਜ਼ੀ ਵੀਡੀਓਜ਼ ਵਾਇਰਲ ਕਰਕੇ ਸਭ ਤੋਂ ਹੇਠਲੇ ਪੱਧਰ 'ਤੇ ਉਤਰ ਰਹੇ ਹਨ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦੀਆਂ ਨੀਤੀਆਂ ਨੇ ਲੋਕਾਂ ਦੇ ਘਰੇਲੂ ਅਤੇ ਖੇਤੀਬਾੜੀ ਦੋਵਾਂ ਖਰਚਿਆਂ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਅਤੇ ਇਹੀ ਕਾਰਨ ਹੈ ਕਿ ਵਿਰੋਧੀ ਧਿਰ ਬੌਖਲਾਈ ਹੋਈ ਹੈ।”

'ਆਪ' ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਰਵਉੱਚ ਤਰਜੀਹ ਦਿੰਦਿਆਂ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਰੋਜ਼ਾਨਾ ਕਰੀਬ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪੂਰੀ ਤਰ੍ਹਾਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ 68, 000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਸੂਬੇ ਭਰ ਵਿੱਚ ਕਰੀਬ 44, 000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਕਈ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਹਿਰੀ ਸਿੰਚਾਈ ਨੈੱਟਵਰਕ ਨੂੰ ਕਾਫ਼ੀ ਮਜ਼ਬੂਤ ਕੀਤਾ ਗਿਆ ਹੈ ਅਤੇ ਖੇਤੀਬਾੜੀ ਸੈਕਟਰ ਲਈ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਪੂਰੇ ਪੰਜਾਬ ਵਿੱਚ ਉੱਪਰੋਂ ਲੰਘਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਪੜਾਅਵਾਰ ਤਰੀਕੇ ਨਾਲ ਅੰਡਰਗਰਾਊਂਡ ਬਿਜਲੀ ਸਿਸਟਮ ਵਿੱਚ ਬਦਲਣ ਲਈ ਇੱਕ ਅਹਿਮ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਲੋਕਾਂ ਦੇ ਸਹਿਯੋਗ 'ਤੇ ਭਰੋਸਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦਾ ਪਿਆਰ ਅਤੇ ਸਤਿਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪਾਰਟੀ ਕਾਰਕਰਤਾਵਾਂ ਨੂੰ ਕਮਰ ਕੱਸਣ ਅਤੇ ਪਾਰਟੀ ਨੂੰ ਹੋਰ ਵੀ ਵੱਡੇ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਲਿਆਉਣ ਲਈ ਅਣਥੱਕ ਮਿਹਨਤ ਕਰਨ ਦਾ ਸੱਦਾ ਦਿੰਦਿਆਂ ਕਿਹਾ, “ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' 100 ਤੋਂ ਵੱਧ ਸੀਟਾਂ ਜਿੱਤੇਗੀ।”

Have something to say? Post your comment

 
 
 
 

ਪੰਜਾਬ

ਐਮਰਜੈਂਸੀ ਦੇ ਵਕਤ ਨੂੰ ਚੇਤੇ ਕਰਦਿਆਂ

ਹਜ਼ੂਰ ਸਾਹਿਬ ਐਕਟ ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨਾਲ ਸਲਾਹ-ਮਸ਼ਵਰੇ ਦੇ ਫ਼ੈਸਲੇ ਦਾ ਢਿੱਲੋਂ ਵੱਲੋਂ ਸਵਾਗਤ

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਖੁਦਮੁਖਤਿਆਰੀ ਅਤੇ ਧਾਰਮਿਕ ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਮਨਜ਼ੂਰ ਨਹੀਂ: ਰੰਧਾਵਾ

 ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ- ਧਾਲੀਵਾਲ

ਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ

2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਬੱਚੇ ਦੇ ਜੀਵਨ ਦੇ ਪਹਿਲੇ 1000 ਦਿਨ ਸਭ ਤੋਂ ਅਹਿਮ, ਸਹੀ ਪੋਸ਼ਣ ਅਤੇ ਮੁੱਢਲੀ ਉਤੇਜਨਾ ਨਾਲ ਰੱਖੀ ਜਾਵੇਗੀ ਮਜ਼ਬੂਤ ਨੀਂਹ: ਡਾ. ਬਲਜੀਤ ਕੌਰ

ਵਿਧਾਇਕਾ ਬੀਬੀ ਜੀਵਨਜੋਤ ਕੌਰ ਦੀ ਫਿਸਲੀ ਜ਼ੁਬਾਨ ਕਿਹਾ ਜਥੇਦਾਰ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੋਝ ਹਨ