ਅੱਜ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਤੇ ਉਨਾਂ ਦੀ ਸਤਵੀ ਪੀੜੀ ਚੋ ਡਾ ਜ਼ਸਵਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਮਹਾਰਾਜਾ ਦੀ ਯਾਦ ਵਿਚ ਦੇਗ ਕਰਵਾਈ ਤੇ ਗੁਰੂ ਘਰ ਵਿਚ ਸੇਵਾ ਕੀਤੀ। ਪੱਤਰਕਾਰਾਂ ਨਾਲ ਗਲ ਕਰਦਿਆਂ ਡਾ ਜ਼ਸਵਿੰਦਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ੍ਰੀ ਗੁਰੂ ਰਾਮਦਾਸ ਜੀ ਤੇ ਸ੍ਰੀ ਦਰਬਾਰ ਸਾਹਿਬ ਨਾਲ ਬਹੁਤ ਪਿਆਰ ਸੀ। ਜਿਸ ਦੀ ਮੂੰਹ ਬੋਲਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਤੇ ਲੱਗਾ ਸੋਨਾ ਹੈ। ਉਨਾਂ ਹਮੇਸ਼ਾਂ ਹਰ ਮੁਹਿੰਮ ਤੇ ਜਾਣ ਤੋ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਦਾ ਅਸ਼ੀਰਵਾਦ ਲੈਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸਿਰ ਨਿਵਾਇਆ। ਡਾ ਜ਼ਸਵਿੰਦਰ ਸਿੰਘ ਨੇ ਕਿਹਾ ਕਿ ਸਾਡਾ ਸਾਰ ਪਰਿਵਾਰ ਮਹਾਰਾਜਾ ਰਣਜੀਤ ਸਿੰਘ ਦੇ ਨਾਲ ਅਤੇ ਸਿੱਖ ਰਾਜ ਨਾਲ ਸੰਬਧਤ ਦਿਹਾੜੇ ਮਨਾਉਣ ਲਈ ਸ੍ਰੀ ਦਰਬਾਰ ਸਾਹਿਬ ਹਾਜਰੀ ਭਰਦਾ ਹੈ। ਉਨਾਂ ਕਿਹਾ ਕਿ ਸਿੱਖ ਸਰਦਾਰਾਂ ਦੀਆਂ ਆਪ ਹੁਦਰੀਆਂ ਕਾਰਨ ਸਿੱਖ ਰਾਜ ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਤੋ ਕੁਝ ਸਾਲਾਂ ਬਾਅਦ ਹੀ ਅੰਗਰੇਜਾਂ ਦੇ ਕਬਜੇ ਹੇਠ ਚਲਾ ਗਿਆ। ਉਨਾਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਅਹਿਦ ਕਰਨਾ ਚਾਹੀਦਾ ਹੈ ਕਿ ਅਸੀ ਸਾਰੇ ਸਿੱਖ ਮਿਸਲਾ ਦੀ ਤਰਜ ਤੇ ਇਕ ਹੋ ਕੇ ਕੌਮ ਦੀ ਚੜ੍ਹਦੀ ਕਲਾ ਲਈ ਕੰਮ ਕਰਾਂਗੇ।