BREAKING NEWS
 ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਨਸ਼ਾ ਇਕ ਬਿਮਾਰੀ ਹੈ, ਕੋਈ ਅਪਰਾਧ ਨਹੀਂ, ਇਹ ਸਜ਼ਾ ਦੀ ਨਹੀਂ, ਇਲਾਜ ਦੀ ਮੰਗ ਕਰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਨੈਸ਼ਨਲ

 ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 27, 2026 08:21 PM

ਨਵੀਂ ਦਿੱਲੀ - ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੇ ਬਦਲਾਅ ਦੀ ਆਹਟ ਸੁਣਾਈ ਦੇ ਰਹੀ ਹੈ। ਸਿੱਖ ਹੱਕਾਂ ਦੀ ਬੁਲੰਦ ਆਵਾਜ਼ ਅਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸਰਦਾਰ ਜੀਵਨ ਸਿੰਘ ਤਾਮਿਲ ਵਿਚਾਲੇ ਹੋਈ ਲੰਬੀ ਤੇ ਅਹਿਮ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਮੁਲਾਕਾਤ ਨੂੰ ਪੰਜਾਬ ਦੀ ਰਾਜਨੀਤੀ ਦੇ ਭਵਿੱਖ ਲਈ ਇੱਕ ਮਹੱਤਵਪੂਰਨ ਮੋੜ ਵਜੋਂ ਦੇਖਿਆ ਜਾ ਰਿਹਾ ਹੈ। ਦੋਵਾਂ ਆਗੂਆਂ ਨੇ ਪੰਜਾਬ ਦੇ ਮੌਜੂਦਾ ਸਿਆਸੀ, ਸਮਾਜਿਕ ਅਤੇ ਸੱਭਿਆਚਾਰਕ ਹਾਲਾਤਾਂ 'ਤੇ ਡੂੰਘੀ ਵਿਚਾਰ-ਵਟਾਂਦਰਾ ਕੀਤਾ। ਸੂਬੇ ਨੂੰ ਦਰਪੇਸ਼ ਚੁਣੌਤੀਆਂ, ਸਿੱਖ ਕੌਮ ਦੇ ਮੁੱਦਿਆਂ ਅਤੇ ਪੰਜਾਬ ਦੇ ਭਵਿੱਖ ਲਈ ਇੱਕ ਮਜ਼ਬੂਤ ਵਿਕਲਪਕ ਸਿਆਸੀ ਦਿਸ਼ਾ 'ਤੇ ਵੀ ਵਿਸਥਾਰ ਨਾਲ ਗੱਲਬਾਤ ਹੋਈ। ਮੁਲਾਕਾਤ ਦਾ ਸਭ ਤੋਂ ਮਹੱਤਵਪੂਰਨ ਪੱਖ ਉਹ ਵੇਲਾ ਰਿਹਾ ਜਦੋਂ ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ "ਪੰਜਾਬ ਨੂੰ ਮਨੁਵਾਦੀ ਸੋਚ, ਕੇਂਦਰੀ ਦਖ਼ਲਅੰਦਾਜ਼ੀ ਅਤੇ ਤਾਨਾਸ਼ਾਹੀ ਰੁਝਾਨਾਂ ਤੋਂ ਬਚਾਉਣ ਲਈ ਮਜ਼ਬੂਤ, ਨਿਡਰ ਅਤੇ ਸਿਧਾਂਤਕ ਸਿਆਸੀ ਲੀਡਰਸ਼ਿਪ ਦੀ ਲੋੜ ਹੈ। ਹੁਣ ਸਮਾਂ ਆ ਗਿਆ ਹੈ ਕਿ ਤੁਸੀਂ ਸਿੱਧੇ ਤੌਰ 'ਤੇ ਰਾਜਨੀਤੀ ਵਿੱਚ ਆ ਕੇ ਪੰਜਾਬ ਦੀ ਅਗਵਾਈ ਕਰੋ।" ਸਰਦਾਰ ਜੀਵਨ ਸਿੰਘ ਤਾਮਿਲ ਦੀ ਅਪੀਲ ਦਾ ਜਵਾਬ ਦਿੰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਵਿਚਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਕਈ ਅਹਿਮ ਸ਼ਖ਼ਸੀਅਤਾਂ ਨਾਲ ਮੁਲਾਕਾਤਾਂ ਕਰਨਗੇ ਅਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਬਾਰੇ ਫ਼ੈਸਲਾ ਲਿਆ ਜਾਵੇਗਾ। ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਕਿ ਕੀ ਭਾਈ ਰਣਜੀਤ ਸਿੰਘ ਜਲਦ ਹੀ ਸਿੱਧੀ ਸਿਆਸਤ ਵਿੱਚ ਉਤਰ ਕੇ ਨਵੀਂ ਸਿਆਸੀ ਧਿਰ ਜਾਂ ਵੱਡੇ ਮੋਰਚੇ ਦੀ ਅਗਵਾਈ ਕਰਨਗੇ.? ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੀ ਮੌਜੂਦਾ ਸਿਆਸਤ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ ਅਤੇ ਕਈ ਰਵਾਇਤੀ ਸਿਆਸੀ ਧਿਰਾਂ ਲਈ ਇਹ ਵੱਡੀ ਚੁਣੌਤੀ ਸਾਬਤ ਹੋ ਸਕਦੀ ਹੈ। ਫ਼ਿਲਹਾਲ ਸਭ ਦੀਆਂ ਨਜ਼ਰਾਂ ਭਾਈ ਰਣਜੀਤ ਸਿੰਘ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ। ਜੇ ਇਹ ਮੁਲਾਕਾਤ ਕਿਸੇ ਵੱਡੇ ਸਿਆਸੀ ਫ਼ੈਸਲੇ ਦਾ ਮੁਕੱਦਮਾ ਸਾਬਤ ਹੁੰਦੀ ਹੈ, ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਰਾਜਨੀਤੀ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋ ਸਕਦੀ ਹੈ।

Have something to say? Post your comment

 
 
 
 

ਨੈਸ਼ਨਲ

ਕਰਨਪ੍ਰਯਾਗ ਮਾਮਲਾ: ਗ੍ਰਿਫ਼ਤਾਰ ਚਾਰੋਂ ਨਿਹੰਗ ਸਿੰਘਾਂ ਨੂੰ ਅਦਾਲਤ ਤੋਂ ਜ਼ਮਾਨਤ, ਜਥੇਬੰਦਕ ਸੰਘਰਸ਼ ਦੀ ਹੋਈ ਜਿੱਤ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਧਾਰਮਿਕ ਖ਼ੁਦਮੁਖਤਿਆਰੀ 'ਤੇ ਕਿਸੇ ਵੀ ਸਰਕਾਰੀ ਦਖ਼ਲ ਨੂੰ ਸਿੱਖ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ- ਅਖੰਡ ਕੀਰਤਨੀ ਜਥਾ

ਤਖਤ ਸ੍ਰੀ ਹਜ਼ੂਰ ਸਾਹਿਬ ਐਕਟ 'ਚ ਸੋਧ ਦੇ ਮਾਮਲੇ 'ਤੇ ਦਿੱਲੀ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਮੰਗਿਆ

ਕੈਨੇਡੀਅਨ ਸਿੱਖਾਂ ਵਲੋਂ ਸੀਐਸਆਈਐਸ ਵੱਲੋਂ ਏਅਰ ਇੰਡੀਆ ਫਲਾਈਟ 182 ਮਾਮਲੇ ਸਬੰਧੀ ਜਾਰੀ ਕੀਤੇ ਬਿਆਨ ਨੂੰ ਚੁਣੌਤੀ ਕਿਹਾ "ਸਬੂਤ ਦਿਓ ਜਾਂ ਪੋਸਟ ਹਟਾਓ"

ਤਖਤ ਹਜ਼ੂਰ ਸਾਹਿਬ ਬੋਰਡ ਐਕਟ 'ਚ ਸੋਧਾਂ ਖ਼ਿਲਾਫ਼ ਵਧਿਆ ਪੰਥ ਅੰਦਰ ਰੋਸ, 'ਅੱਜ ਹਜ਼ੂਰ ਸਾਹਿਬ, ਕੱਲ੍ਹ ਕਿਸ ਦੀ ਵਾਰੀ.?: ਬੀਬੀ ਰਣਜੀਤ ਕੌਰ

ਉੱਤਰਾਖੰਡ ਵਿੱਚ ਗੱਲਬਾਤ ਤੋਂ ਬਾਅਦ ਖਤਮ ਹੋਇਆ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਟਕਰਾਅ

ਹਰਦੀਪ ਸਿੰਘ ਨਿੱਝਰ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕੌਮ ਨੂੰ ਏਕਤਾ, ਇਤਿਹਾਸ ਤੇ ਗੁਰਸਿੱਖੀ ਨਾਲ ਜੁੜਨ ਦੀ ਕੀਤੀ ਅਪੀਲ

ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ‘ਚ ਦਖ਼ਲ ਦੀ ਤਿਆਰੀ ਨੇ ਪੈਦਾ ਕੀਤਾ ਸਿੱਖ ਜਗਤ ‘ਚ ਭਾਰੀ ਰੋਸ: ਸੰਤ ਮੀਤ ਸਿੰਘ

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ