BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਸੰਸਾਰ

ਪਾਕਿਸਤਾਨ ਅੰਦਰ 125 ਸਾਲ ਪੁਰਾਣਾ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਲਹਿਰ ਢਾਹਿਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 27, 2026 07:35 PM

ਨਵੀਂ ਦਿੱਲੀ -ਵਡੀ ਚਿੰਤਾ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਗੁਰਦੁਆਰਾ ਸ੍ਰੀ ਸੱਚਾ ਸੌਦਾ ਦੇ ਬਿਲਕੁਲ ਨੇੜੇ ਸਥਿਤ ਲਗਭਗ 125 ਸਾਲ ਪੁਰਾਣਾ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਲਹਿਰ ਢਾਹ ਦਿੱਤਾ ਗਿਆ ਹੈ। ਇਸ ਘਟਨਾ ਨੇ ਦੁਨੀਆ ਭਰ ਦੀ ਸਿੱਖ ਸੰਗਤ ਵਿੱਚ ਗਹਿਰਾ ਰੋਸ ਅਤੇ ਦੁੱਖ ਪੈਦਾ ਕੀਤਾ ਹੈ। ਸਿੱਖ ਸੰਗਤ ਵੱਲੋਂ ਤੁਰੰਤ ਆਵਾਜ਼ ਉਠਾਏ ਜਾਣ ਤੋਂ ਬਾਅਦ ਪਾਕਿਸਤਾਨ ਸਰਕਾਰ ਦੇ ਸੰਬੰਧਤ ਵਿਭਾਗਾਂ, ਪੁਲਿਸ ਅਤੇ ਹੋਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ। ਗੁਰਦੁਆਰਾ ਸਾਹਿਬ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਫਿਲਹਾਲ ਨਾ ਕੋਈ ਹੋਰ ਢਾਹ-ਢੇਰੀ ਅਤੇ ਨਾ ਹੀ ਨਵੀਂ ਉਸਾਰੀ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। 1947 ਦੀ ਵੰਡ ਤੋਂ ਬਾਅਦ ਛੱਡੀਆਂ ਗਈਆਂ ਕਈ ਗੁਰਦੁਆਰਾ ਇਮਾਰਤਾਂ ਨੂੰ 1960 ਦੇ ਦਹਾਕੇ ਵਿੱਚ ਭਾਰਤ ਤੋਂ ਗਏ ਸ਼ਰਨਾਰਥੀਆਂ ਲਈ ਅਸਥਾਈ ਰਿਹਾਇਸ਼ ਜਾਂ ਸਕੂਲਾਂ ਵਜੋਂ ਅਲਾਟ ਕੀਤਾ ਗਿਆ ਸੀ। ਇਨ੍ਹਾਂ ਇਤਿਹਾਸਕ ਧਾਰਮਿਕ ਅਸਥਾਨਾਂ ਵਿੱਚ ਬਿਨਾਂ ਕਾਨੂੰਨੀ ਮਨਜ਼ੂਰੀ ਕਿਸੇ ਵੀ ਕਿਸਮ ਦੀ ਤਬਦੀਲੀ ਜਾਂ ਉਸਾਰੀ ਕਰਨ ਦੀ ਇਜਾਜ਼ਤ ਨਹੀਂ ਹੈ। ਸੰਗਤ ਦੇ ਦਖ਼ਲ ਤੋਂ ਬਾਅਦ ਪ੍ਰਸ਼ਾਸਨ ਨੇ ਮਾਮਲੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਸੰਬੰਧਤ ਵਕਫ਼ ਬੋਰਡ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰੇਗਾ। ਇਹ ਗੁਰਦੁਆਰਾ ਸਿਰਫ਼ ਇੱਕ ਧਾਰਮਿਕ ਅਸਥਾਨ ਹੀ ਨਹੀਂ ਸੀ, ਸਗੋਂ ਸਾਂਝੇ ਇਤਿਹਾਸ, ਸੱਭਿਆਚਾਰ ਅਤੇ ਵਿਰਾਸਤ ਦੀ ਇੱਕ ਅਨਮੋਲ ਨਿਸ਼ਾਨੀ ਸੀ। ਅਜਿਹੀਆਂ ਇਤਿਹਾਸਕ ਧਰੋਹਰਾਂ ਦਾ ਇਸ ਤਰ੍ਹਾਂ ਨੁਕਸਾਨ ਹੋਣਾ ਬਹੁਤ ਹੀ ਚਿੰਤਾਜਨਕ ਹੈ। ਸਿੱਖ ਸੰਗਤ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪਾਕਿਸਤਾਨ ਵਿੱਚ ਮੌਜੂਦ ਸਮੂਹ ਇਤਿਹਾਸਕ ਗੁਰਦੁਆਰਿਆਂ ਅਤੇ ਹੋਰ ਧਾਰਮਿਕ ਵਿਰਾਸਤੀ ਅਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ

Have something to say? Post your comment

 
 
 
 

ਸੰਸਾਰ

ਅਰਪਨ ਲਿਖਾਰੀ ਸਭਾ ਦੀ ਮਾਸਿਕ ਮਿਲਣੀ ਬਾਬੂ ਰਜਬ ਅਲੀ ਨੂੰ ਸਮਰਪਿਤ ਰਹੀ

ਜਿੰਨਾ ਚਿਰ ਜੰਗ ਜਾਰੀ ਰਹੇਗੀ, ਓਨਾ ਹੀ ਅਮਰੀਕਾ ਨੂੰ ਨੁਕਸਾਨ ਹੋਵੇਗਾ-ਡੈਮੋਕ੍ਰੇਟਿਕ ਸੈਨੇਟਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਏਡ ਦੇ ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ

ਹਰ ਸਿੱਖ ਪਰਿਵਾਰ ਨੇ ਆਪਣੇ ਬੱਚਿਆਂ ਦੇ ਨਾਵਾਂ ਦੇ ਨਾਲ ਸਿੰਘ ਅਤੇ ਕੌਰ ਜ਼ਰੂਰ ਲਗਾਉਣਾ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦਾ ਹੈ- ਜਥੇਦਾਰ ਕੁਲਦੀਪ ਸਿੰਘ ਗੜਗੱਜ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

ਟਰੰਪ ਦਾ ਵੱਡਾ ਐਲਾਨ: ਅਮਰੀਕਾ "ਹੌਰਮੁਜ਼ ਦਾ ਰਖਵਾਲਾ" - ਜਹਾਜ਼ਾਂ ਦੀ ਆਵਾਜਾਈ 'ਤੇ ਲੱਗੇਗੀ 20 ਪ੍ਰਤੀਸ਼ਤ ਫੀਸ

ਸਰੀ ਵਿਖੇ ਸ਼ਾਇਰ ਪਰਮਜੀਤ ਸੋਹਲ ਦਾ ਨਵਾਂ ਕਾਵਿ-ਸੰਗ੍ਰਹਿ ‘ਪੂਰਬ ਦੇ ਬੱਦਲ’ ਲੋਕ-ਅਰਪਿਤ

ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੌਕੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ

ਗ਼ਜ਼ਲ ਮੰਚ ਸਰੀ ਵੱਲੋਂ ਰੰਗਮੰਚ ਦੀਆਂ ਨਵੀਆਂ ਦਿਸ਼ਾਵਾਂ ਦੇ ਸਿਰਜਣਹਾਰ ‘ਅਜ਼ਲ ਦੁਸਾਂਝ’ ਨਾਲ ਰੂਬਰੂ ਸਮਾਗਮ