BREAKING NEWS
 ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਨਸ਼ਾ ਇਕ ਬਿਮਾਰੀ ਹੈ, ਕੋਈ ਅਪਰਾਧ ਨਹੀਂ, ਇਹ ਸਜ਼ਾ ਦੀ ਨਹੀਂ, ਇਲਾਜ ਦੀ ਮੰਗ ਕਰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਪੰਜਾਬ

ਪੰਜਾਬ ਵਿੱਚ ਆਪ ਸਰਕਾਰ ਵੱਲੋਂ ਵੀਬੀ ਜੀ ਰਾਮਜੀ ਸਕੀਮ ਲਾਗੂ ਕਰਨ ਤੇ ਵੜਿੰਗ ਦਾ ਸਵਾਲ

ਕੌਮੀ ਮਾਰਗ ਬਿਊਰੋ | June 27, 2026 09:39 PM

ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਪੁੱਛਿਆ ਹੈ ਕਿ ਆਖਿਰਕਾਰ ਭਾਜਪਾ ਨਾਲ ਕਿਹੜੇ ਸੌਦੇ ਜਾਂ ਸਮਝੌਤੇ ਤਹਿਤ ਉਸਨੇ 'ਗਾਰੰਟੀ ਫ਼ਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ-ਗ੍ਰਾਮੀਣ (ਵੀਬੀ ਜੀ ਰਾਮਜੀ) ਸਕੀਮ ਨੂੰ ਪੰਜਾਬ ਵਿੱਚ ਲਾਗੂ ਕੀਤਾ ਹੈ। ਜਦਕਿ ਇਸੇ ਸਕੀਮ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਤਾ ਪਾਸ ਕੀਤਾ ਗਿਆ ਸੀ। ਜਿਸ ਤੋਂ ਬਾਅਦ, ਉਨ੍ਹਾਂ ਨੇ ਸਰਕਾਰ ਤੋਂ ਸਵਾਲ ਕੀਤਾ ਹੈ ਕਿ ਆਖਿਰਕਾਰ ਇਹ ਕਿਹੜਾ ਸੌਦਾ ਹੈ?

ਸੂਬਾ ਕਾਂਗਰਸ ਪ੍ਰਧਾਨ ਨੇ ਖ਼ੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ 30 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਵੀਬੀ ਜੀ ਰਾਮਜੀ ਸਕੀਮ ਨੂੰ ਰੱਦ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀ। ਲੇਕਿਨ ਹੈਰਾਨੀ ਵਾਲੀ ਗੱਲ ਹੈ ਕਿ ਕੱਲ੍ਹ ਹੀ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ, ਜਿਸ ਨਾਲ ਉਸਨੇ ਆਪਣੇ ਹੀ ਪਾਸ ਕੀਤੇ ਮਤੇ ਨੂੰ ਨਕਾਰ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਸਮਾਂ ਜਿੰਨਾ ਹੈਰਾਨ ਕਰਨ ਵਾਲਾ ਹੈ, ਉਨਾ ਹੀ ਮਹੱਤਵਪੂਰਨ ਵੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਇਸ ਸਕੀਮ ਨੂੰ ਅਚਾਨਕ ਲਾਗੂ ਕਰਨ ਦਾ ਸਬੰਧ ਮੁੱਖ ਮੰਤਰੀ ਨਾਲ ਜੁੜੇ ਮੌਜੂਦਾ ਵਿਵਾਦ ਨਾਲ ਹੈ? ਉਨ੍ਹਾਂ ਨੇ ਪੁੱਛਿਆ ਕਿ ਕੀ ਆਪਣੀ ਪਾਰਟੀ ਦੇ ਅੰਦਰ ਅਤੇ ਬਾਹਰੋਂ ਘਿਰੇ ਹੋਏ ਮੁੱਖ ਮੰਤਰੀ ਭਾਜਪਾ ਨਾਲ ਸਮਝੌਤਾ ਕਰਕੇ ਆਪਣੇ ਲਈ ਰਾਹਤ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ? ਨਹੀਂ ਤਾਂ, ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਕੋਈ ਜਾਇਜ਼ ਕਾਰਨ ਨਜ਼ਰ ਨਹੀਂ ਆਉਂਦਾ ਹੈ, ਜਦਕਿ ਸੂਬੇ ਦੀ ਵਿਧਾਨ ਸਭਾ ਪਹਿਲਾਂ ਹੀ ਸਰਬਸੰਮਤੀ ਨਾਲ ਇਸ ਨੂੰ ਰੱਦ ਕਰਨ ਦਾ ਮਤਾ ਪਾਸ ਕਰ ਚੁੱਕੀ ਸੀ।

ਉਨ੍ਹਾਂ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਉਹ ਪੰਜਾਬ ਵਿੱਚ ਵੀਬੀ ਜੀ ਰਾਮਜੀ ਸਕੀਮ ਲਾਗੂ ਕਰਨ ਦੇ ਭਗਵੰਤ ਮਾਨ ਦੇ ਫ਼ੈਸਲੇ ਨਾਲ ਸਹਿਮਤ ਹਨ? ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕੇਜਰੀਵਾਲ ਨੂੰ ਆਪਣੀ ਚੁੱਪੀ ਤੋੜ ਕੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਨਹੀਂ ਤਾਂ, ਇਹ ਗੱਲ ਪੱਕੀ ਹੋ ਜਾਵੇਗੀ ਕਿ ਆਮ ਆਦਮੀ ਪਾਰਟੀ ਨੇ ਭਾਜਪਾ ਨਾਲ ਕੋਈ ਮੌਕਾਪ੍ਰਸਤ ਸੌਦਾ ਕੀਤਾ ਹੋਇਆ ਹੈ।

Have something to say? Post your comment

 
 
 
 

ਪੰਜਾਬ

ਪ੍ਰਸ੍ਤਾਵਿਤ ਹਜ਼ੂਰ ਸਾਹਿਬ ਐਕਟ ‘ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦੇ ਮੁਲਤਵੀ ਕਰਨ ਲਈ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ

ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ’ਚ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਦਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਪ੍ਰਗਟਾਈ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਹੋਏ ਸੰਗਤਾਂ ਨੂੰ ਅਕਾਲ ਤਖ਼ਤ ਦੇ ਹੁਕਮ ਮੰਨਣ ਦੀ ਕਰ ਰਹੇ ਹਨ ਤਾਕੀਦ -ਗਿਆਨੀ ਹਰਪ੍ਰੀਤ ਸਿੰਘ

ਸਿੱਖ ਸਰਦਾਰਾਂ ਦੀਆਂ ਆਪ ਹੁਦਰੀਆਂ ਕਾਰਨ ਸਿੱਖ ਰਾਜ ਅੰਗਰੇਜਾਂ ਦੇ ਕਬਜੇ ਹੇਠ ਚਲਾ ਗਿਆ ਡਾ ਜ਼ਸਵਿੰਦਰ ਸਿੰਘ

ਐਡਵੋਕੇਟ ਧਾਮੀ ਨੇ ਕੀਤੀ ਜਥੇਦਾਰ ਨਾਲ ਮੁਲਾਕਾਤ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਸ਼ਾ ਇਕ ਬਿਮਾਰੀ ਹੈ, ਕੋਈ ਅਪਰਾਧ ਨਹੀਂ, ਇਹ ਸਜ਼ਾ ਦੀ ਨਹੀਂ, ਇਲਾਜ ਦੀ ਮੰਗ ਕਰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਮਰਜੈਂਸੀ ਦੇ ਵਕਤ ਨੂੰ ਚੇਤੇ ਕਰਦਿਆਂ

ਹਜ਼ੂਰ ਸਾਹਿਬ ਐਕਟ ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨਾਲ ਸਲਾਹ-ਮਸ਼ਵਰੇ ਦੇ ਫ਼ੈਸਲੇ ਦਾ ਢਿੱਲੋਂ ਵੱਲੋਂ ਸਵਾਗਤ