BREAKING NEWS
 ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਨਸ਼ਾ ਇਕ ਬਿਮਾਰੀ ਹੈ, ਕੋਈ ਅਪਰਾਧ ਨਹੀਂ, ਇਹ ਸਜ਼ਾ ਦੀ ਨਹੀਂ, ਇਲਾਜ ਦੀ ਮੰਗ ਕਰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਪੰਜਾਬ

ਪ੍ਰਸ੍ਤਾਵਿਤ ਹਜ਼ੂਰ ਸਾਹਿਬ ਐਕਟ ‘ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦੇ ਮੁਲਤਵੀ ਕਰਨ ਲਈ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ

ਕੌਮੀ ਮਾਰਗ ਬਿਊਰੋ | June 27, 2026 09:42 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੀਤ ਲਾਲ ਭੱਟੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਵਿੱਚ ਲੋਕਾਂ ਦਾ ਭਰੋਸਾ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਪੰਜਾਬ ਦੇ ਲੋਕ ਹੁਣ ਭਾਜਪਾ ਨੂੰ ਇੱਕ ਮਜ਼ਬੂਤ ਤੇ ਭਰੋਸੇਯੋਗ ਵਿਕਲਪ ਵਜੋਂ ਦੇਖ ਰਹੇ ਹਨ।

ਢਿੱਲੋਂ ਨੇ ਦੱਸਿਆ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 187ਵੀਂ ਬਰਸੀ ਮੌਕੇ ਭਾਜਪਾ ਵੱਲੋਂ ਪੰਜਾਬ ਦੀਆਂ 117 ਵਿਧਾਨ ਸਭਾਵਾਂ ਵਿੱਚ ਹਰ ਹਲਕੇ ਵਿੱਚ 3 ਤੋਂ 4 ਛਬੀਲਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਰਬਸਾਂਝੇ, ਨਿਆਂਪੂਰਨ ਅਤੇ ਲੋਕ-ਕੇਂਦਰਿਤ ਸ਼ਾਸਨ ਦੀ ਮਿਸਾਲ ਕਾਇਮ ਕੀਤੀ ਸੀ। ਭਾਜਪਾ ਦਾ ਸੰਕਲਪ ਹੈ ਕਿ 2027 ਵਿੱਚ ਪੰਜਾਬ ਵਿੱਚ ਉਸੇ ਸੁਸ਼ਾਸਨ, ਵਿਕਾਸ ਅਤੇ ਭਾਈਚਾਰੇ ਵਾਲੇ ਮਾਹੌਲ ਨੂੰ ਮੁੜ ਸਥਾਪਿਤ ਕੀਤਾ ਜਾਵੇ।

ਹਜ਼ੂਰ ਸਾਹਿਬ ਐਕਟ ਬਾਰੇ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਸਿੱਖ ਸੰਗਤ ਦੀਆਂ ਚਿੰਤਾਵਾਂ ਨੂੰ ਦੇਖਦਿਆਂ ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਤੁਰੰਤ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਇਸ ਮਸਲੇ ‘ਤੇ ਇੱਕ ਕਮੇਟੀ ਬਣਾਕੇ ਪ੍ਰਸਤਾਵਿਤ ਐਕਟ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ। ਢਿੱਲੋਂ ਨੇ ਮਹਾਰਾਸ਼ਟਰ ਸਰਕਾਰ ਅਤੇ ਸੀਨੀਅਰ ਮੰਤ੍ਰੀ ਚੰਦਰਸ਼ੇਖਰ ਬਾਵਾਂਕੁਲੇ ਦਾ ਧੰਨਵਾਦ ਕੀਤਾ।

ਪੰਜਾਬ ਦੀ ਵਿੱਤੀ ਸਥਿਤੀ ‘ਤੇ ਚਿੰਤਾ ਜਤਾਉਂਦਿਆਂ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਕਰਜ਼ੇ ਦੇ ਭਾਰ ਹੇਠ ਲਗਾਤਾਰ ਦੱਬਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਅਪ੍ਰੈਲ ਤੋਂ ਜੂਨ ਤੱਕ ਲਗਭਗ ₹7, 800 ਕਰੋੜ ਦਾ ਨਵਾਂ ਕਰਜ਼ਾ ਲਿਆ ਗਿਆ ਹੈ, ਜਿਸ ਨਾਲ ਸੂਬੇ ਦਾ ਕੁੱਲ ਕਰਜ਼ਾ ਲਗਭਗ ₹4.5 ਲੱਖ ਕਰੋੜ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਬੇਲਗਾਮ ਕਰਜ਼ਾ ਪੰਜਾਬ ਦੇ ਭਵਿੱਖ ਲਈ ਗੰਭੀਰ ਖਤਰਾ ਬਣਦਾ ਜਾ ਰਿਹਾ ਹੈ।I

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਆਪ ਸਰਕਾਰ ਵੱਲੋਂ ਵੀਬੀ ਜੀ ਰਾਮਜੀ ਸਕੀਮ ਲਾਗੂ ਕਰਨ ਤੇ ਵੜਿੰਗ ਦਾ ਸਵਾਲ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ

ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ’ਚ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਦਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਪ੍ਰਗਟਾਈ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਹੋਏ ਸੰਗਤਾਂ ਨੂੰ ਅਕਾਲ ਤਖ਼ਤ ਦੇ ਹੁਕਮ ਮੰਨਣ ਦੀ ਕਰ ਰਹੇ ਹਨ ਤਾਕੀਦ -ਗਿਆਨੀ ਹਰਪ੍ਰੀਤ ਸਿੰਘ

ਸਿੱਖ ਸਰਦਾਰਾਂ ਦੀਆਂ ਆਪ ਹੁਦਰੀਆਂ ਕਾਰਨ ਸਿੱਖ ਰਾਜ ਅੰਗਰੇਜਾਂ ਦੇ ਕਬਜੇ ਹੇਠ ਚਲਾ ਗਿਆ ਡਾ ਜ਼ਸਵਿੰਦਰ ਸਿੰਘ

ਐਡਵੋਕੇਟ ਧਾਮੀ ਨੇ ਕੀਤੀ ਜਥੇਦਾਰ ਨਾਲ ਮੁਲਾਕਾਤ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਸ਼ਾ ਇਕ ਬਿਮਾਰੀ ਹੈ, ਕੋਈ ਅਪਰਾਧ ਨਹੀਂ, ਇਹ ਸਜ਼ਾ ਦੀ ਨਹੀਂ, ਇਲਾਜ ਦੀ ਮੰਗ ਕਰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਮਰਜੈਂਸੀ ਦੇ ਵਕਤ ਨੂੰ ਚੇਤੇ ਕਰਦਿਆਂ

ਹਜ਼ੂਰ ਸਾਹਿਬ ਐਕਟ ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨਾਲ ਸਲਾਹ-ਮਸ਼ਵਰੇ ਦੇ ਫ਼ੈਸਲੇ ਦਾ ਢਿੱਲੋਂ ਵੱਲੋਂ ਸਵਾਗਤ