BREAKING NEWS
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਨਸ਼ਾ ਇਕ ਬਿਮਾਰੀ ਹੈ, ਕੋਈ ਅਪਰਾਧ ਨਹੀਂ, ਇਹ ਸਜ਼ਾ ਦੀ ਨਹੀਂ, ਇਲਾਜ ਦੀ ਮੰਗ ਕਰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ

ਨੈਸ਼ਨਲ

ਨਿਹੰਗ ਸਿੰਘਾਂ ਦੀ ਜ਼ਮਾਨਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ 'ਤੇ ਲਾਈ ਮੋਹਰ, ਜੇਲ੍ਹ ਤੋਂ ਹੋਏ ਰਿਹਾਅ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 28, 2026 07:05 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਯਤਨਾਂ ਸਦਕਾ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਗ੍ਰਿਫ਼ਤਾਰ ਕੀਤੇ ਗਏ ਚਾਰੋਂ ਨਿਹੰਗ ਸਿੰਘਾਂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਮਿਲਣ ਤੋਂ ਬਾਅਦ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਰਿਹਾਅ ਹੋਏ ਨਿਹੰਗ ਸਿੰਘਾਂ ਨਾਲ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਭਾਈ ਅਜੈਪਾਲ ਸਿੰਘ, ਭਾਈ ਜਸ਼ਨਪ੍ਰੀਤ ਸਿੰਘ ਅਤੇ ਭਾਈ ਸਤਵਿੰਦਰ ਸਿੰਘ ਹਾਜ਼ਰ ਸਨ, ਜਦਕਿ ਭਾਈ ਮਨਪ੍ਰੀਤ ਸਿੰਘ ਰਿਸ਼ੀਕੇਸ਼ ਦੇ ਏਮਜ਼ ਹਸਪਤਾਲ ਵਿੱਚ ਇਲਾਜ ਅਧੀਨ ਹਨ। ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ 16 ਜੂਨ ਨੂੰ ਘਟਨਾ ਵਾਪਰਨ ਤੋਂ ਤੁਰੰਤ ਬਾਅਦ ਦਿੱਲੀ ਗੁਰਦੁਆਰਾ ਕਮੇਟੀ ਨੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਪੈਰਵੀ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਕਮੇਟੀ ਦੇ ਵਫ਼ਦ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਡੀਜੀਪੀ ਦੀਪਮ ਸੇਠ ਨਾਲ ਵੀ ਮੁਲਾਕਾਤ ਕਰਕੇ ਨਿਹੰਗ ਸਿੰਘਾਂ ਦੀ ਜਲਦ ਰਿਹਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲੇ ਦਿਨ ਤੋਂ ਇਸ ਮਾਮਲੇ ਦੀ ਪੂਰੀ ਪੈਰਵੀ ਕੀਤੀ ਹੈ ਅਤੇ ਕੇਸ ਦੇ ਅੰਤਿਮ ਨਿਪਟਾਰੇ ਤੱਕ ਇਹ ਪੈਰਵੀ ਜਾਰੀ ਰਹੇਗੀ ਤਾਂ ਜੋ ਸਿੱਖ ਭਾਈਚਾਰੇ ਨਾਲ ਇਨਸਾਫ਼ ਯਕੀਨੀ ਬਣਾਇਆ ਜਾ ਸਕੇ। ਕਾਲਕਾ ਅਤੇ ਕਾਹਲੋਂ ਨੇ ਜ਼ਮਾਨਤ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੌਮੀ ਮਸਲਿਆਂ ਦੇ ਹੱਲ ਲਈ ਸਾਰਿਆਂ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ।

Have something to say? Post your comment

 
 
 
 

ਨੈਸ਼ਨਲ

ਕਰਨਾਪ੍ਰਯਾਗ ਹਿੰਸਾ ਮਾਮਲਾ: ਜੇਲ੍ਹ ਤੋਂ ਰਿਹਾਅ ਹੋਏ ਚਾਰ ਨਿਹੰਗ ਸਿੰਘ ਪਾਉਂਟਾ ਸਾਹਿਬ ਪਹੁੰਚੇ, ਕਿਹਾ  ਕਿਸੇ ਦੇ ਖਿਲਾਫ ਨਹੀਂ ਹਨ

ਸ੍ਰੀ ਦਰਬਾਰ ਸਾਹਿਬ 'ਤੇ ਪਹਿਲੇ ਭਾਰਤੀ ਫੌਜੀ ਹਮਲੇ ਦੀ ਯਾਦ ਵਿਚ 4 ਜੁਲਾਈ ਨੂੰ ਵੈਨਕੂਵਰ ਭਾਰਤੀ ਅੰਬੈਸੀ ਮੂਹਰੇ ਰੋਸ ਪ੍ਰਦਰਸ਼ਨ ਦਾ ਐਲਾਨ

ਨੈਸ਼ਨਲ ਅਕਾਲੀ ਦਲ ਦੇ 30ਵੇਂ ਸਥਾਪਨਾ ਦਿਵਸ ਮੌਕੇ 51 ਸ਼ਖ਼ਸੀਅਤਾਂ ਦਾ ਸਨਮਾਨ

ਕਰਨਪ੍ਰਯਾਗ ਮਾਮਲਾ: ਗ੍ਰਿਫ਼ਤਾਰ ਚਾਰੋਂ ਨਿਹੰਗ ਸਿੰਘਾਂ ਨੂੰ ਅਦਾਲਤ ਤੋਂ ਜ਼ਮਾਨਤ, ਜਥੇਬੰਦਕ ਸੰਘਰਸ਼ ਦੀ ਹੋਈ ਜਿੱਤ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਧਾਰਮਿਕ ਖ਼ੁਦਮੁਖਤਿਆਰੀ 'ਤੇ ਕਿਸੇ ਵੀ ਸਰਕਾਰੀ ਦਖ਼ਲ ਨੂੰ ਸਿੱਖ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ- ਅਖੰਡ ਕੀਰਤਨੀ ਜਥਾ

 ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀ

ਤਖਤ ਸ੍ਰੀ ਹਜ਼ੂਰ ਸਾਹਿਬ ਐਕਟ 'ਚ ਸੋਧ ਦੇ ਮਾਮਲੇ 'ਤੇ ਦਿੱਲੀ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਮੰਗਿਆ

ਕੈਨੇਡੀਅਨ ਸਿੱਖਾਂ ਵਲੋਂ ਸੀਐਸਆਈਐਸ ਵੱਲੋਂ ਏਅਰ ਇੰਡੀਆ ਫਲਾਈਟ 182 ਮਾਮਲੇ ਸਬੰਧੀ ਜਾਰੀ ਕੀਤੇ ਬਿਆਨ ਨੂੰ ਚੁਣੌਤੀ ਕਿਹਾ "ਸਬੂਤ ਦਿਓ ਜਾਂ ਪੋਸਟ ਹਟਾਓ"

ਤਖਤ ਹਜ਼ੂਰ ਸਾਹਿਬ ਬੋਰਡ ਐਕਟ 'ਚ ਸੋਧਾਂ ਖ਼ਿਲਾਫ਼ ਵਧਿਆ ਪੰਥ ਅੰਦਰ ਰੋਸ, 'ਅੱਜ ਹਜ਼ੂਰ ਸਾਹਿਬ, ਕੱਲ੍ਹ ਕਿਸ ਦੀ ਵਾਰੀ.?: ਬੀਬੀ ਰਣਜੀਤ ਕੌਰ

ਉੱਤਰਾਖੰਡ ਵਿੱਚ ਗੱਲਬਾਤ ਤੋਂ ਬਾਅਦ ਖਤਮ ਹੋਇਆ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਟਕਰਾਅ