BREAKING NEWS
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਨਸ਼ਾ ਇਕ ਬਿਮਾਰੀ ਹੈ, ਕੋਈ ਅਪਰਾਧ ਨਹੀਂ, ਇਹ ਸਜ਼ਾ ਦੀ ਨਹੀਂ, ਇਲਾਜ ਦੀ ਮੰਗ ਕਰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨਹਲਕਾ ਦੱਖਣੀ ਵਿੱਚ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਇਕੱਤਰਤਾ

ਪੰਜਾਬ

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | June 28, 2026 09:40 PM

ਫ਼ਰੀਦਕੋਟ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਿਛਲੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਤਾਕਤਾਂ ਨਾਲ ਹੱਥ ਮਿਲਾਇਆ ਸੀ। ਫ਼ਰੀਦਕੋਟ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਲੁੱਟਣ ਲਈ ਜ਼ਿੰਮੇਵਾਰ ਠਹਿਰਾਇਆ।

ਲੋਕ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲੀ ਸਿੱਖਿਆ ਵਿੱਚ ਪੰਜਾਬ ਦੇ ਦੇਸ਼ ਵਿੱਚੋਂ ਮੋਹਰੀ ਸੂਬਾ ਬਣਨ, ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 68, 000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ, ਨਹਿਰੀ ਸਿੰਚਾਈ ਨੂੰ 22 ਫੀਸਦ ਤੋਂ ਵਧਾ ਕੇ 80 ਫੀਸਦ ਤੋਂ ਵੱਧ ਕਰਨ, ਇਕ ਜੁਲਾਈ ਤੋਂ ਯੋਗ ਔਰਤਾਂ ਲਈ ਵਿੱਤੀ ਸਹਾਇਤਾ ਸ਼ੁਰੂ ਕਰਨ ਅਤੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੇ ਲਾਭਾਂ 'ਤੇ ਚਾਨਣਾ ਪਾਇਆ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਪੂਰਾ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਪਿਛਲੇ ਸਮੇਂ ਵਿੱਚ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਅਕਾਲੀ ਉਨ੍ਹਾਂ ਦੇਸ਼-ਵਿਰੋਧੀ ਤਾਕਤਾਂ ਨਾਲ ਮਿਲੇ ਹੋਏ ਸਨ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਬੇਅਦਬੀ ਦੀਆਂ ਸਾਜ਼ਿਸ਼ਾਂ ਰਚੀਆਂ ਸਨ। ਹੁਣ ਇਨ੍ਹਾਂ ਆਗੂਆਂ ਨੂੰ ਆਪਣੇ ਮਾੜੇ ਕਰਮਾਂ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ, ਜਿਸ ਕਾਰਨ ਉਹ ਅਤੇ ਉਨ੍ਹਾਂ ਦੇ ਪਿੱਠੂ ਇਸ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ। ਹਾਲਾਂਕਿ, ਇਹ ਮੈਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਨਹੀਂ ਰੋਕ ਸਕੇਗਾ ਅਤੇ ਮੈਂ ਇਸ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।”

ਮੁੱਖ ਮੰਤਰੀ ਨੇ ਕਿਹਾ, “ਮੇਰੇ ਤੋਂ ਪਹਿਲਾਂ ਰਹੇ ਮੁੱਖ ਮੰਤਰੀ ਕਦੇ ਆਮ ਲੋਕਾਂ ਨੂੰ ਨਹੀਂ ਮਿਲੇ ਕਿਉਂਕਿ ਉਹ ਮੌਸਮ ਦੇਖ ਕੇ ਹੀ ਆਪਣੇ ਆਰਾਮਦਾਇਕ ਘਰਾਂ ਤੋਂ ਬਾਹਰ ਨਿਕਲਦੇ ਸਨ, ਜਦੋਂ ਕਿ ਮੈਂ ਲੋਕਾਂ ਲਈ 24 ਘੰਟੇ ਹਾਜ਼ਰ ਹਾਂ। ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਅਥਾਹ ਦੌਲਤ ਇਕੱਠੀ ਕੀਤੀ ਅਤੇ ਗੈਰ-ਕਾਨੂੰਨੀ ਤੌਰ 'ਤੇ ਵੱਡੇ-ਵੱਡੇ ਮਹਿਲ ਬਣਾਏ। ਇਨ੍ਹਾਂ ਆਲੀਸ਼ਾਨ ਕੋਠੀਆਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਇਨ੍ਹਾਂ ਦੇ ਗੇਟ ਲੋਕਾਂ ਲਈ ਹਮੇਸ਼ਾ ਬੰਦ ਰਹਿੰਦੇ ਸਨ। ਉਹ ਜਨਤਾ ਦੀ ਪਹੁੰਚ ਤੋਂ ਦੂਰ ਰਹੇ ਅਤੇ ਆਖਰਕਾਰ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ।”

ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਜਿਨ੍ਹਾਂ ਨੇ ਵਾਰੋ-ਵਾਰੀ ਉਨ੍ਹਾਂ ਨੂੰ ਲੁੱਟਿਆ। ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ, ਪਰ ਹੁਣ ਸੂਬੇ ਦੇ ਸੂਝਵਾਨ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਆਉਣ ਵਾਲੇ ਨਹੀਂ ਹਨ। ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਹਮੇਸ਼ਾ ਲੋਕਾਂ ਨੂੰ ਹਲਕੇ ਵਿੱਚ ਲਿਆ ਅਤੇ ਆਖਰਕਾਰ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਗਿਆ। ਇਹ ਮੌਕਾਪ੍ਰਸਤ ਆਗੂ ਇਸ ਲਈ ਬੁਖਲਾਏ ਹੋਏ ਹਨ ਕਿਉਂਕਿ ਹੁਣ ਲੋਕ ਇਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ। ਇਨ੍ਹਾਂ ਦਾ ਏਜੰਡਾ ਹਮੇਸ਼ਾ ਲੋਕਾਂ ਦੀ ਭਲਾਈ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਹੀ ਸੀਮਤ ਰਿਹਾ ਹੈ।”

ਕਾਂਗਰਸੀ ਆਗੂਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਨ੍ਹਾਂ ਨੇ ਸੱਤਾ ਦੀ ਲਾਲਸਾ ਨੂੰ ਪੂਰਾ ਕਰਨ ਲਈ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ। ਇਨ੍ਹਾਂ ਪਾਰਟੀਆਂ ਕੋਲ ਸੂਬੇ ਦੀ ਦੌਲਤ ਲੁੱਟਣ ਅਤੇ ਆਮ ਆਦਮੀ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਕੋਈ ਏਜੰਡਾ ਨਹੀਂ ਹੈ। ਪੰਜਾਬ ਦੇ ਲੋਕ ਸਭ ਤੋਂ ਉਪਰ ਹਨ ਅਤੇ ਉਹ ਸੂਬਾ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ, ਜਿਸ ਨੇ ਉਨ੍ਹਾਂ ਦੀ ਭਲਾਈ ਲਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਮਾਝਾ ਖੇਤਰ ਦੀ ਲੰਮਾ ਸਮਾਂ ਨੁਮਾਇੰਦਗੀ ਕਰਨ ਵਾਲੇ ਸਮੱਗਲਰਾਂ ਨੇ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਉਨ੍ਹਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਅਸੀਂ ਸਧਾਰਨ ਬਿਸਕੁਟ ਖਾਂਦੇ ਹਾਂ ਜਦੋਂ ਕਿ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਇਹ ਆਗੂ ਹਮੇਸ਼ਾ ਆਪਣੇ ਪਿਉ-ਦਾਦਿਆਂ ਦੁਆਰਾ ਤਸਕਰੀ ਕੀਤੇ ਸੋਨੇ ਦੇ ਬਿਸਕੁਟ ਵਰਤਦੇ ਰਹੇ ਹਨ। ਇਹ ਆਗੂ ਕਿਸੇ ਵਿਚਾਰਧਾਰਾ ਜਾਂ ਆਮ ਆਦਮੀ ਦੀ ਸੇਵਾ ਦੀ ਭਾਵਨਾ ਤੋਂ ਸੱਖਣੇ ਹਨ। ਇਹ ਸਿਰਫ਼ ਸੱਤਾ ਹਾਸਲ ਕਰਨ ਦੀ ਅੰਨ੍ਹੀ ਦੌੜ ਵਿੱਚ ਲੱਗੇ ਹੋਏ ਹਨ। ਇਨ੍ਹਾਂ ਸ਼ਾਹੀ ਆਗੂਆਂ ਦਾ ਆਮ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਨ੍ਹਾਂ ਦੀਆਂ ਗੱਡੀਆਂ, ਓਵਰਕੋਟ, ਅਲਮਾਰੀਆਂ ਅਤੇ ਜੀਵਨ ਸ਼ੈਲੀ ਸਾਡੇ ਵਰਗੀ ਬਿਲਕੁਲ ਨਹੀਂ ਹੈ।”

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਸੱਤਾ ਸੰਭਾਲਣ ਤੋਂ ਬਾਅਦ ਮੈਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ, ਖਾਸ ਕਰਕੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਜ਼ੋਰ ਦਿੱਤਾ। ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਸਿਰਫ਼ ਮਿਡ-ਡੇ-ਮੀਲ ਸੈਂਟਰ ਬਣਾ ਕੇ ਰੱਖ ਦਿੱਤਾ ਸੀ, ਪਰ ਅੱਜ ਇਨ੍ਹਾਂ ਸਕੂਲਾਂ ਨੂੰ ਸਿੱਖਿਆ ਦੇ ਵੱਡੇ ਕੇਂਦਰਾਂ ਵਿੱਚ ਬਦਲ ਦਿੱਤਾ ਗਿਆ ਹੈ। ਸੂਬਾ ਸਰਕਾਰ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਗਰੀਬ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਦੇ ਮਿਸ਼ਨ 'ਤੇ ਕੰਮ ਕਰ ਰਹੀ ਹੈ।”

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਮੈਂ ਅਕਾਲ ਪੁਰਖ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026’ ਪਾਸ ਕਰਨ ਦਾ ਮੌਕਾ ਬਖਸ਼ਿਆ। ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ। ਪ੍ਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਕਾਨੂੰਨ ਲਿਆਉਣ ਦੀ ਬੁੱਧੀ ਅਤੇ ਤਾਕਤ ਬਖਸ਼ੀ ਹੈ।”

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਇਹ ਕਾਨੂੰਨ ਬਹੁਤ ਸੋਚ-ਸਮਝ ਕੇ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਕਮੀਆਂ ਇਸ ਨੂੰ ਕਮਜ਼ੋਰ ਨਾ ਕਰ ਸਕਣ। ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਜਵਾਬ ਦੇਵੇਗਾ ਅਤੇ ਕੋਈ ਵੀ ਕਦੇ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਨਹੀਂ ਦੇ ਸਕੇਗਾ। ਪਹਿਲਾਂ, ਲੋਕ ਇਹ ਦਾਅਵਾ ਕਰਕੇ ਸਜ਼ਾ ਤੋਂ ਬਚ ਜਾਂਦੇ ਸਨ ਕਿ ਉਨ੍ਹਾਂ ਦਾ ਦਿਮਾਗ ਖ਼ਰਾਬ ਸੀ ਜਾਂ ਉਹ ਮਾਨਸਿਕ ਤੌਰ 'ਤੇ ਬੀਮਾਰ ਸਨ। ਪਰ, ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ 'ਤੇ ਅਸਥਿਰ ਹੈ ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਕਿਸੇ ਰੇਲ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਨੰਗੀਆਂ ਤਾਰਾਂ ਨੂੰ ਕਿਉਂ ਨਹੀਂ ਹੱਥ ਲਾਉਂਦਾ?”

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਜਾ ਰਹੇ ਆਪ ਦੇ ਵਿਧਾਇਕ ਆਪਣੀ ਆਤਮਾ ਦੀ ਅਵਾਜ਼ ਸੁਣ ਕੇ ਸੱਚ ਬੋਲਣ-ਸੁਨੀਲ ਜਾਖੜ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ

ਮਹਾਰਾਸ਼ਟਰ ਸਰਕਾਰ ਸਿੱਖਾਂ ਦੇ ਮਾਮਲੇ ਵਿਚ ਦਖਲ ਨਾ ਦੇ ਕੇ ਸੁਪਰੀਮ ਕੋਰਟ ਦੇ ਫੈਂਸਲੇ ਅਨੁਸਾਰ ਕਮੇਟੀ ਨੂੰ ਕੰਮ ਕਰਨ ਦੇਵੇ - ਗਿ ਗੌਹਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੇ ਜਥੇਦਾਰ ਤੁਗਲਵਾਲ ਨੇ ਆਪਣੇ ਹਲਕੇ ਵਿਚ ਬੋਰਡ ਲਗਵਾਏ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਪ੍ਰਸ੍ਤਾਵਿਤ ਹਜ਼ੂਰ ਸਾਹਿਬ ਐਕਟ ‘ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦੇ ਮੁਲਤਵੀ ਕਰਨ ਲਈ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ

ਪੰਜਾਬ ਵਿੱਚ ਆਪ ਸਰਕਾਰ ਵੱਲੋਂ ਵੀਬੀ ਜੀ ਰਾਮਜੀ ਸਕੀਮ ਲਾਗੂ ਕਰਨ ਤੇ ਵੜਿੰਗ ਦਾ ਸਵਾਲ