BREAKING NEWS

ਪੰਜਾਬ

ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ; ਔਰਤਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ 535 ਕਰੋੜ ਰੁਪਏ ਜਾਰੀ

ਕੌਮੀ ਮਾਰਗ ਬਿਊਰੋ | June 29, 2026 07:13 PM

ਚੰਡੀਗੜ੍ਹ- ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ, "ਸਾਡੀ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ।" ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6, 131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ।

ਜਾਰੀ ਕੀਤੇ ਫੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕੁੱਲ ਰਾਸ਼ੀ ਵਿੱਚੋਂ ਬੁਢਾਪਾ ਪੈਨਸ਼ਨ ਲਈ 1, 048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਵਿਭਾਗ ਨੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾ ਦਿੱਤਾ ਹੈ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਦੇਰੀ ਦੇ ਸਹਾਇਤਾ ਪਹੁੰਚ ਸਕੇ। ਇਹ ਕਦਮ ਇੱਕ ਸਮਾਜਿਕ ਤੌਰ 'ਤੇ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

 

Have something to say? Post your comment

 
 
 
 

ਪੰਜਾਬ

ਸਿੱਖਾਂ ਦੇ ਧਾਰਮਿਕ ਮਾਮਲਿਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨ ਲਈ ਪਾਬੰਦ ਹੈ ਸਰਕਾਰ: ਵੜਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਸੋਧ ਕਰਨ ਲਈ ਇੱਕ ਮਹੀਨੇ ਦਾ ਦਿੱਤਾ ਗਿਆ ਸਮਾਂ

ਸਰਕਾਰ ਨੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬੈੱਡਾਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਨ ਉਪਰੰਤ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਜਾ ਰਹੇ ਆਪ ਦੇ ਵਿਧਾਇਕ ਆਪਣੀ ਆਤਮਾ ਦੀ ਅਵਾਜ਼ ਸੁਣ ਕੇ ਸੱਚ ਬੋਲਣ-ਸੁਨੀਲ ਜਾਖੜ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ

ਮਹਾਰਾਸ਼ਟਰ ਸਰਕਾਰ ਸਿੱਖਾਂ ਦੇ ਮਾਮਲੇ ਵਿਚ ਦਖਲ ਨਾ ਦੇ ਕੇ ਸੁਪਰੀਮ ਕੋਰਟ ਦੇ ਫੈਂਸਲੇ ਅਨੁਸਾਰ ਕਮੇਟੀ ਨੂੰ ਕੰਮ ਕਰਨ ਦੇਵੇ - ਗਿ ਗੌਹਰ